ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)–ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਧੁੰਮਾਂ ਨੇ ਪਿਛਲੇ ਦਿਨੀਂ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਸਬੰਧੀ ਸਪੱਸ਼ਟ ਕੀਤਾ ਸੀ ਕਿ 6 ਜੂਨ ਦੇ ਘੱਲੂਘਾਰੇ ਦਿਵਸ ਤੇ ਅਕਾਲ ਤਖ਼ਤ ਸਾਹਿਬ ਤੋਂ ਕੌਮ ਨੂੰ ਕੋਈ ਸੁਦੇਸ਼ ਨਹੀਂ ਦੇਣ ਦਿੱਤਾ ਜਾਵੇਗਾ,ਧੁੰਮਾਂ ਦੇ ਇਸ ਬਿਆਨ ਨੇ ਜਿਥੇ ਕੌਮ ਨੂੰ ਵੱਡੀ ਦੁਬਿਧਾ ਵਿੱਚ ਪਾਇਆ, ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਨਾਲ ਸਰਕਾਰ ਨੂੰ ਵੀ ਭਾਜੜਾਂ ਪਾ ਦਿਤੀਆਂ ਹਨ ਅਤੇ ਇਸ ਦੇ ਨਾਲ ਹੀ ਅਕਾਲ ਤਖ਼ਤ ਸਾਹਿਬ ਦੇ ਸਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਦੋਹਾਂ ਸਪੁੱਤਰਾਂ ਬਾਬਾ ਈਸ਼ਰ ਸਿੰਘ ਤੇ ਭਾਈ ਇੰਦਰਜੀਤ ਸਿੰਘ ਆਦਿ ਨੇ ਵੀ ਬਾਬਾ ਹਰਨਾਮ ਸਿੰਘ ਧੁੰਮਾਂ ਦੇ ਹੱਕ ਵਿੱਚ ਸਪਸ਼ਟ ਕਰ ਦਿੱਤਾ ਹੈ ਕਿ ਹਨੇਰੇ ਵਿੱਚ ਬਣੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਕੋਈ ਸਨਮਾਨ ਬਿਲਕੁਲ ਨਹੀਂ ਲੈਣਗੇ, ਕਿਉਂਕਿ ਉਹ ਸਰਬਪ੍ਰਵਾਨਿਤ ਜਥੇਦਾਰ ਨਹੀਂ ? ਅਜਿਹੇ ਹਲਾਤਾਂ ਵਿੱਚ ਜਥੇਦਾਰ ਦੀ ਜਥੇਦਾਰੀ ਨੂੰ ਵੱਡੀ ਚੁਣੌਤੀ ਦਿੱਤੀ ਗਈ, ਸਰਕਾਰ ਨੇ ਵੀ ਇਸ ਘਟਨਾ ਕ੍ਰਮ ਨੂੰ ਮੁੱਖ ਰੱਖਦਿਆਂ ਵੱਡੀ ਗਿਣਤੀ’ਚ ਅੰਮ੍ਰਿਤਸਰ ਵਿੱਚ ਪੁਲਿਸ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਪਰ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਧੁੰਮਾਂ ਵਿਚਕਾਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਮੀਟਿੰਗ ਦਾ ਸਿੱਟਾ ਅਜੇ ਸਹਾਮਣੇ ਨਹੀਂ ਆਇਆ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਿਚਕਾਰ ਹੋਈ ਮੀਟਿੰਗ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਹਨਾਂ ਭਾਈ ਖਾਲਸਾ ਨੇ ਦੱਸਿਆ ਸ਼ਾਮ ਤੱਕ ਦੋਹਾਂ ਆਗੂਆਂ ਵਿਚਕਾਰ ਕੀ ਸਮਝੌਤਾ ਹੋਇਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਪਰ ਅਕਾਲ ਤਖ਼ਤ ਸਾਹਿਬ ਦੇ ਸਹੀਦ ਸੰਤ ਜਰਨੈਲ ਸਿੰਘ ਖਾਲਸਾ ਦੇ ਦੋਹਾਂ ਸਪੁੱਤਰਾਂ ਬਾਬਾ ਈਸ਼ਰ ਸਿੰਘ ਜੀ ਤੇ ਖਾੜਕੂ ਆਗੂ ਭਾਈ ਜਰਨੈਲ ਸਿੰਘ ਸਖੀਰਾ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਰੋਕ ਦਿੱਤਾ ਗਿਆ ਸੀ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਉਸ ਵਕਤ ਵੀ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਸੀ ਕਿ ਉਹ ਆਪਣੇ ਇਸ ਆਹੁਦੇ ਤੋਂ ਅਸਤੀਫਾ ਦੇ ਦੇਣ ਕਿਉਂਕਿ ਉਹ ਸਰਬਪ੍ਰਵਾਨਿਤ ਜਥੇਦਾਰ ਨਹੀਂ ? ਅਤੇ ਭਵਿੱਖ ਵਿੱਚ ਵੀ ਉਹਨਾਂ ਦਾ ਵਿਰੋਧ ਹੁੰਦਾ ਰਹੇਗਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕੌਮ ਦੇ ਨਾਮ 6 ਜੂਨ ਘੱਲੂਘਾਰੇ ਦਿਵਸ਼ ਮੌਕੇ ਸੁਦੇਸ਼ ਪੜ੍ਹਨ ਤੋਂ ਰੋਕ ਦੇਣ ਇਸ ਵਿਚ ਸਮੁੱਚੇ ਸਿੱਖ ਪੰਥ ਦਾ ਭਲਾ ਹੋਵੇਗਾ ।


