ਫਿਲੌਰ, ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠ ਸ਼ਰਧਾਲੂਆਂ ਤੇ ਧਾਰਮਿਕ ਬੁਲਾਰਿਆਂ ਦੇ ਨਾਲ ਨਾਲ ਹੋਰ ਪੰਥਕ ਸ਼ਖਸ਼ੀਅਤਾਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਉਹਨਾਂ ਦੱਸਿਆ ਇਸ ਧਾਰਮਿਕ ਅਸਥਾਨ ਤੇ ਗੁਰੂ ਸਾਹਿਬਾਨਾ ਨਾਲ ਸਬੰਧਤ ਸਾਰੇ ਦਿਹਾੜੇ ਮਨਾਉਣ ਦੀ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਜਰਨੈਲ ਸਿੰਘ ਜੀ ਵੱਲੋਂ ਚਲਾਈ ਧਾਰਮਿਕ ਲੜੀ ਤਹਿਤ ਅੱਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਗਿਆ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪੰਜ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬਾ ਦੇ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਗੁਰਬਾਣੀ ਸ਼ਬਦ ਵਿਚਾਰ ਕਥਾ ਕੀਤੀ ਗਈ, ਭਾਈ ਕਰਮ ਸਿੰਘ ਜਲੰਧਰ ਵਾਲਿਆਂ ਤੇ ਭਾਈ ਰਵਿੰਦਰ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ, ਇਸ ਮੌਕੇ ਤੇ ਕਥਾ ਵਿਚਾਰ ਕਰਦਿਆਂ ਸੰਤ ਸੁਖਵਿੰਦਰ ਸਿੰਘ ਜੀ ਨੇ ਸਪੱਸ਼ਟ ਕੀਤਾ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਜਿਨ੍ਹਾਂ ਨੂੰ ਸ਼ਹੀਦਾਂ ਦੇ ਸਿਰਤਾਜ ਵਜੋਂ ਜਾਣਿਆ ਜਾਂਦਾ ਹੈ,ਉਥੇ ਉਹ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰਚਨਹਾਰ ਹਨ, ਉਹਨਾਂ ਨੇ ਮਹਾਨ ਕੁਰਬਾਨੀ ਦੇ ਕੇ ਸਿੱਖਾਂ ਨੂੰ ਭਾਣਾ ਮੰਨਣ ਨਾਲ ਜੋੜਿਆ, ਇਸ ਮੌਕੇ ਤੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸਮੂਹ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆ ਨੂੰ ਸੀਰੀ ਪਾਓ ਦੇ ਕੇ ਨਿਵਾਜਿਆ ਗਿਆ ਅਤੇ ਗੁਰੂ ਕੇ ਲੰਗਰ ਦੇ ਨਾਲ ਨਾਲ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।।


