ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)–ਸਹੀਦਾ ਦੇ ਸਿਰਤਾਜ ਤੇ ਆਦਿ ਗੁਰੂ ਗ੍ਰੰਥ ਸਾਹਿਬ ਦੇ ਰਚਨਹਾਰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਦਾ ਸ਼ਹੀਦੀ ਦਿਹਾੜਾ ਭਾਵੇਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਪਰ ਪੂਰਾ ਜੂਨ ਦਾ ਮਹੀਨਾ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਿੱਖ ਸੰਗਤਾਂ ਵੱਲੋਂ ਧਾਰਮਿਕ ਦੀਵਾਨ ਸਜਾਏ ਜਾਣ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਧਾਰਮਿਕ ਪ੍ਰੋਗਰਾਮ ਤੇ ਗੁਰਮਤਿ ਸਮਾਗਮ ਅਜੇ ਵੱਡੀ ਪੱਧਰ ਤੇ ਜਾਰੀ ਹਨ,ਜਿਸ ਤਹਿਤ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹਾਦਤ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਂਦੀਆਂ ਹਨ ਅਤੇ ਇਸੇ ਕੜੀ ਤਹਿਤ ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਇਕ ਵੱਡਾ ਗੁਰਮਤਿ ਸਮਾਗਮ 5 ਜੂਨ ਵੀਰਵਾਰ ਦਸਵੀ ਵਾਲੇ ਦਿਨ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ,ਮੁੱਖ ਪ੍ਰਬੰਧਕ ਸੇਵਾਦਾਰ ਭਾਈ ਸਾਹਿਬ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਅਤੇ ਸਮੂਹ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆਂ ਜਾ ਰਿਹਾ ਹੈ,ਜਿਸ ਵਿੱਚ ਪੰਥ ਦੇ ਵੱਖ ਵੱਖ ਧਾਰਮਿਕ ਬੁਲਾਰਿਆਂ ਤੋਂ ਇਲਾਵਾ ਵੱਡੀ ਗਿਣਤੀ’ਚ ਸੰਤ ਮਹਾਂਪੁਰਸ਼ ਹਾਜ਼ਰੀ ਭਰ ਕੇ ਆਈਂ ਸੰਗਤ ਨੂੰ ਜਿਥੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਮਹਾਨ ਸ਼ਹਾਦਤ ਤੋਂ ਜਾਗਰੂਕ ਕਰਨ ਦੇ ਨਾਲ-ਨਾਲ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਵੱਡੀ ਪੱਧਰ ਤੇ ਉਪਰਾਲੇ ਕਰਨਗੇ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਦੇ ਹਵਾਲੇ ਨਾਲ ਦੱਸਿਆ ਇਸ ਦਿਨ ਅੰਮ੍ਰਿਤ ਵੇਲੇ ਤੋਂ ਮਰਯਾਦਾ ਅਨੁਸਾਰ ਗੁਰਬਾਣੀ ਦੇ ਨਿੱਤਨੇਮ ,ਆਸਾ ਦੀ ਵਾਰ ਤੋਂ ਉਪਰੰਤ ਗੁਰਮਤਿ ਸਮਾਗਮ ਸਬੰਧੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਭੋਗ ਉਪਰੰਤ ਧਾਰਮਿਕ ਸਮਾਗਮ ਦੀ ਅਰੰਭਤਾ ਕਲਯੁੱਗ ਮੇਂ ਕੀਰਤਨ ਪ੍ਰਧਾਨਾ ਅਨੁਸਾਰ ਸਬਦ ਗੁਰਬਾਣੀ ਕੀਰਤਨੀ ਜਥੇ ਦੇ ਕੀਰਤਨ ਨਾਲ ਕੀਤੀ ਜਾਵੇਗੀ ਅਤੇ ਸੰਪ੍ਰਦਾ ਮਸਤੂਆਣਾ ਸਾਹਿਬ ਦੇ ਸੰਤਾਂ ਮਹਾਂਪੁਰਸ਼ਾਂ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਜਿਥੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਤੋਂ ਜਾਗਰੂਕ ਕੀਤਾ ਜਾਵੇਗਾ,ਉਥੇ ਇਸ ਪਵਿੱਤਰ ਅਸਥਾਨ ਦੇ ਬਾਨੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਘਾਲ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ,ਦੀਵਾਨ ਸਮਾਪਤੀ ਤੋਂ ਉਪਰੰਤ ਜਿਥੇ ਇਸ ਅਸਥਾਨ ਦੇ ਮਜੌਦਾ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸੰਗਤਾਂ ਨਾਲ ਗੁਰਮਤਿ ਦੀ ਰੋਸ਼ਨੀ ਵਿੱਚ ਵਿਚਾਰਾਂ ਕੀਤੀਆਂ ਜਾਣ ਗੀਆਂ, ਉਥੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਕੇ ਲੰਗਰ ਆਦਿ ਅਟੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਸੇਵਾਦਾਰ ਭਾਈ ਮਨਪ੍ਰੀਤ ਜੀ ਨੇ ਇਸ ਗੁਰਮਤਿ ਸਮਾਗਮ’ਚ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਪਹੁਚੰਣ ਦੀ ਅਪੀਲ ਕਰਦਿਆਂ ਕਿਹਾ ਗੁਰੂ ਘਰ ਦੀਆਂ ਚੱਲ ਰਹੀਆਂ ਸੇਵਾਵਾਂ’ਚ ਤਨੋਂ ਮਨੋਂ ਤੇ ਧਨੋ ਸੇਵਾ ਕਰਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।


