ਪੀ.ਏ.ਯੂ.-ਕੇ.ਵੀ.ਕੇ. ਗੁਰਦਾਸਪੁਰ ਵੱਲੋਂ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਗਏ

ਗੁਰਦਾਸਪੁਰ

ਗੁਰਦਾਸਪੁਰ, 03 ਜੂਨ (ਸਰਬਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਵਿਕਸਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਭੋਪਰ ਸੈਦਾਂ, ਚੌਹਾਨ, ਔਜਲਾ, ਕੋਟਲੀ ਰੌਲਾ, ਲਾਧੂਪੁਰ, ਮਾਨ ਚੋਪੜਾ, ਮਾੜੇ, ਸਹਾਏਪੁਰ, ਸ਼ੰਕਰਪੁਰਾ, ਡਡਿਆਲਾ ਨੱਤ, ਤੇਜਾ ਕਲਾਂ, ਤੇਜਾ ਖੁਰਦ, ਕੋਟ ਮੌਲਵੀ, ਪਰਾਚਾ, ਅਲੀਸ਼ੇਰ, ਅਮੀਪੁਰ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਹ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਸਰਬਜੀਤ ਸਿੰਘ ਔਲਖ ਦੀ ਅਗਵਾਈ ਹੇਠ ਨੇਪਰੇ ਚਾੜ੍ਹੇ ਗਏ।

ਇਸ ਮੌਕੇ ਡਾ. ਸਤਵਿੰਦਰਜੀਤ ਕੌਰ,  ਸਹਿਯੋਗੀ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਮਿੱਟੀ ਦੀ ਪਰਖ ਅਤੇ ਖਾਦ ਪ੍ਰਬੰਧ ਬਾਰੇ, ਡਾ. ਅਨਿਲ ਕੁਮਾਰ ਖੋਖਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀਆਂ ਉੱਤਮ ਕਿਸਮਾਂ, ਪਨੀਰੀ ਦੀ ਦੇਖਭਾਲ ਸਬੰਧੀ, ਡਾ. ਯਾਮਿਨੀ ਸ਼ਰਮਾ, ਸਹਾਇਕ ਪ੍ਰੋਫੈਸਰ (ਬਾਗ਼ਬਾਨੀ) ਨੇ ਸਬਜ਼ੀਆਂ ਅਤੇ ਫਲਾਂ ਦੀ ਕਾਸ਼ਤ ਸਬੰਧੀ, ਡਾ. ਰਾਜਵਿੰਦਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਝੋਨੇ ਅਤੇ ਬਾਸਮਤੀ ਵਿੱਚ ਬੀਜ ਦੀ ਸੋਧ ਅਤੇ ਸਾਉਣੀ ਦੀਆਂ ਫ਼ਸਲਾਂ ਵਿੱਚ ਕੀੜੇ  ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਅਤੇ ਡਾ ਅੰਕੁਸ਼ ਪਰੋਚ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਦੀ ਗਰਮੀ ਵਿੱਚ ਸਾਂਭ ਸੰਭਾਲ ਅਤੇ ਹੋਰ ਲੱਗਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ।  ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਸਾਹਿਤ ਵੀ ਵੰਡਿਆ ਗਿਆ। ਇਹਨਾਂ ਕੈਂਪਾਂ ਵਿੱਚ ਖੇਤੀਬਾੜੀ ਨਾਲ ਸਬੰਧਿਤ ਵਿਭਾਗਾਂ ਦੇ ਨੁਮਾਇੰਦਿਆਂ ਨੇ ਵੀ ਭਾਗ ਲਿਆ ਅਤੇ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

Leave a Reply

Your email address will not be published. Required fields are marked *