ਮਲੇਰਕੋਟਲਾ, ਗੁਰਦਾਸਪੁਰ, 5 ਜੂਨ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਨੇੜੇ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਵੀਂ ਮੌਕੇ ਤੇ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ, ਅਖੰਡ ਪਾਠ ਤੇ ਸਹਿਜ ਪਾਠਾਂ ਦੇ ਭੋਗ ਪਾਏ ਗਏ,ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਧਾਰਮਿਕ ਸਖਸ਼ੀਅਤਾਂ ਦਾ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ, ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਇਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਅਖੰਡ ਪਾਠ ਰਖਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਜਿਥੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਅਖੰਡ ਪਾਠ ਸਾਹਿਬ ਦੇ ਦੀਵਾਨ ਤੋਂ ਉਪਰੰਤ ਮੁਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸੰਗਤਾਂ ਦੀਆਂ ਚੜਕੀ ਕਲਾਂ ਦੀਆਂ ਅਰਦਾਸਾਂ ਕੀਤੀਆਂ ਤੇ ਸਭਨਾਂ ਨੂੰ ਘਰ ਵਿੱਚ ਆਪਣੇ ਬੱਚਿਆਂ ਨੂੰ ਗੁਰਬਾਣੀ ਦੇ ਪਾਠ ਕਰਨ ਦੀ ਪ੍ਰੇਰਨਾ ਦਿੱਤੀ ਉਹਨਾਂ ਸਮੂਹ ਸੰਗਤਾਂ ਨੂੰ ਜੀਅ ਆਇਆਂ ਆਖਿਆ ਅਤੇ ਕਿਹਾ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਉਹਨਾਂ ਦੱਸਿਆ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਚਨਾ ਕੀਤੀ ਅਤੇ ਮਹਾਨ ਕੁਰਬਾਨੀ ਦੇ ਕੇ ਸੰਗਤਾਂ ਨੂੰ ਭਾਣੇ ਨਾਲ਼ ਜੋੜਿਆ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਵਿੱਚ ਅੱਧੀ ਦਰਜਨ ਤੋਂ ਵੱਧ ਪੰਥ ਦੇ ਮਹਾਨ ਵਿਦਵਾਨਾਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਇਸ ਅਸਥਾਨ ਦੇ ਬਾਨੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਨੇ ਬਹੁਤ ਹੀ ਕਠਨ ਤਪੱਸਿਆ ਦੇ ਨਾਲ ਨਾਲ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਉਹ ਲੋੜਵੰਦਾਂ ਦੀ ਹਰ ਤਰ੍ਹਾਂ ਦੀ ਮਦਦ ਕਰਦੇ ਸਨ ਤਾਹੀ ਹਜ਼ਾਰਾਂ ਸੰਗਤਾਂ ਉਨ੍ਹਾਂ ਦੇ ਬਣਾਏ ਇਸ ਧਾਰਮਿਕ ਅਸਥਾਨ ਤੇ ਸ਼ਰਧਾ ਭਾਵਨਾਵਾਂ ਨਾਲ ਪਹੁੰਚਦੀਆਂ ਹਨ, ਭਾਈ ਖਾਲਸਾ ਨੇ ਕਿਹਾ ਭਾਵੇਂ ਸਰੀਰਕ ਤੌਰ ਤੇ ਉਹ ਸਾਨੂੰ ਨਜ਼ਰ ਨਹੀਂ ਆ ਰਹੇ ਪਰ ਉਨ੍ਹਾਂ ਦੇ ਧਾਰਮਿਕ ਕਾਰਜ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਚੁੱਕੇ ਹਨ ਭਾਵੇਂ ਖਾਲਸਾ ਨੇ ਦੱਸਿਆ ਮਜੌਦਾ ਪ੍ਰਬੰਧਕ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਬਹੁਤ ਸ਼ਾਂਤ ਸੁਭਾਅ ਤੇ ਸਭਨਾਂ ਨਾਲ ਪਿਆਰ ਕਰਦੇ ਉਹਨਾਂ ਵੱਲੋਂ ਦਰਸਾਏ ਮਾਰਗ ਤੇ ਪਹਿਰਾ ਦੇ ਰਹੇ ਹਨ,ਇਸ ਮੌਕੇ ਤੇ ਭਾਈ ਮਨਪ੍ਰੀਤ ਸਿੰਘ ਜੀ, ਡਰਾਈਵਰ ਨਰਿੰਦਰ ਸਿੰਘ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ। ਇਸ ਮੌਕੇ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ।



