ਅੰਮ੍ਰਿਤਸਰ, ਗੁਰਦਾਸਪੁਰ, 5 ਜੂਨ (ਸਰਬਜੀਤ ਸਿੰਘ)–ਸਹੀਦ ਭਾਈ ਦਲਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ ਅੱਜ ਪਿੰਡ ਹਰੜ ਖੁਰਦ ਨੇੜੇ ਅਜਨਾਲਾ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਲਾਡਲੀਆਂ ਨਿਹੰਗ ਫੌਜ਼ਾਂ ਵੱਲੋਂ ਮੁਹੱਲਾ ਖੇਡਿਆ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ਅਤੇ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਕਿਹਾ ਬਰਸੀ ਸਮਾਗਮ ਨੂੰ ਮੁੱਖ ਰੱਖਦਿਆਂ ਪਿੰਡ ਹਰੜ ਖੁਰਦ ਦੇ ਗੁਰੂ ਘਰ ‘ਚ ਪਰਸੋ ਦੇ ਰੋਜ਼ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਵੀ ਹਾਜ਼ਰੀ ਲਵਾਈ ਤੇ ਸ਼ਹੀਦ ਭਾਈ ਦਲਬੀਰ ਸਿੰਘ ਬੀਰਾ ਦੀ ਸ਼ਹੀਦੀ ਤੇ ਚਾਨਣਾ ਪਾਉਣ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੇ ਹਾਜ਼ਰੀ ਤੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ, ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਵੱਲੋਂ ਜਥੇਦਾਰ ਸਾਹਿਬ ਦਾ ਸਨਮਾਨ ਕੀਤਾ ਗਿਆ, ਜਥੇਦਾਰ ਸਾਹਿਬ ਨੇ ਕਿਹਾ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਉਨ੍ਹਾਂ ਕਿਹਾ ਸਮੂਹ ਸੰਗਤਾਂ ਨੂੰ ਸ਼ਹੀਦਾਂ ਦੀਆਂ ਯਾਦਾਂ ਮਨਾਉਣੀਆਂ ਚਾਹੀਦੀਆਂ ਹਨ, ਇਸ ਮੌਕੇ ਸ਼ਹੀਦ ਭਾਈ ਬਲਵੰਤ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਅਤੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਆਦਿ ਦੇ ਪ੍ਰਬੰਧਾ ਹੇਠ ਮਾਲਵਾ ਤਰਨਾ ਦਲ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਮੱਖਣ ਸਿੰਘ ਰੰਘੜਨੰਗਲ ਤੋਂ ਇਲਾਵਾ ਇੱਕੋ ਦਰਜ਼ਨ ਤੋਂ ਵੱਧ ਜਥੇਬੰਦੀਆਂ ਅਪਣੇ ਘੌੜਸਵਾਰਾ ਤੇ ਜੰਗੀ ਰਾਜ ਸਾਜ ਸਮੇਂਤ ਹਾਜ਼ਰ ਸਨ , ਭਾਈ ਖਾਲਸਾ ਨੇ ਦੱਸਿਆ ਦੀਵਾਨ ਦੀ ਸਮਾਪਤੀ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਿਸ ਵਿੱਚ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣੇ ਕਿੱਲੀ ਤੇ ਕਿਲਾ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਦੇ ਜੰਗੀ ਪੱਧਰ ਤੇ ਉਪਰਾਲੇ ਕੀਤੇ ਸਮੂਹ ਮਹੱਲਾ ਖੇਡਣ ਵਾਲਿਆਂ ਨੂੰ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਤੇ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ



