ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਅੱਜ ਦੀ ਕਾਨੂੰਗੋ ਐਸੋਸੀਏਸ਼ਨ ਦੀ ਚੋਣ ਪਟਵਾਰ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਰੰਧਾਵਾ, ਕਾਨੂੰਗੋ ਲਖਵਿੰਦਰ ਸਿੰਘ, ਮੁਖਤਾਰ ਸਿੰਘ ਜ਼ਿਲਾ ਜਨਰਲ ਸਕੱਤਰ, ਸਿਮਰਨ ਸਿੰਘ ਅਤੇ ਜਸਵੰਤ ਸਿੰਘ ਦਾਲਮ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਰਜਿੰਦਰ ਸਿੰਘ ਨੱਤ ਨੂੰ ਜ਼ਿਲਾ ਪ੍ਰਧਾਨ, ਬਲਜੀਤ ਸਿੰਘ ਗੁਰਾਇਆ ਨੂੰ ਨੁਮਾਇੰਦਿਆਂ ਪੰਜਾਬ, ਸੁਰਜੀਤ ਸਿੰਘ ਸੈਣੀ ਨੂੰ ਖਜਾਨਚੀ ਅਤੇ ਰੋਸ਼ਨ ਸਿੰਘ ਨੂੰ ਜਰਨਲ ਸਕੱਤਰ ਚੁਣਿਆ ਗਿਆ । ਨਵਨਿਯੁਕਤ ਅਹੁੱਦੇਦਾਰਾਂ ਨੇ ਕਿਹਾ ਕਿ ਉਨਾਂ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।