ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– ਹਰ ਮਹੀਨੇ ਦੀ ਦਸਵੀਂ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਕਿਰਪਾਨ ਭੇਂਟ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਆਈਆਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਮੁੱਖ ਪ੍ਰਬੰਧਕ 96 ਕਰੋੜੀ ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ ਦੀ ਦੇਖ ਰੇਖ ਹੇਠ ਵੱਡੀ ਪੱਧਰ ਤੇ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਜੇਠ ਮਹੀਨੇ ਦੀ ਦਸਵੀਂ ਦੇ ਧਾਰਮਿਕ ਦੀਵਾਨ ਦੀ ਸਮਾਪਤੀ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ,ਅਖੰਡ ਪਾਠਾਂ ਦੇ ਭੋਗ ਪਾਉਣ ਦੇ ਨਾਲ ਨਾਲ ਆਰਤੀ ਆਰਤੇ ਰਾਹੀਂ ਸੰਪੂਰਨ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਆਏ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸ੍ਰਵਣ ਸਿੰਘ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤੇ,ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਹਨਾਂ ਭਾਈ ਖਾਲਸਾ ਨੇ ਦੱਸਿਆ ਦਸਵੀਂ ਸਮਾਗਮ ਦੇ ਸਬੰਧ ਵਿੱਚ ਪਰਸੋ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਸੰਪੂਰਨ ਭੋਗ ਆਰਤੀ ਆਰਤੇ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਭਾਈ ਅਨੋਖ ਸਿੰਘ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਸਰਵਣ ਕਰਵਾਏ ਗਏ,ਭੈਣੀ ਸਾਹਿਬ ਤੋਂ ਆਏ ਮਾਝੇ ਦੇ ਨਿਧੜਕ ਤੇ ਸੂਝਵਾਨ ਵਿਦਵਾਨ ਨਾਮਧਾਰੀ ਕਵੀਸ਼ਰੀ ਜਥੇ ਵੱਲੋਂ ਕਵੀਸਰੀ ਵਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉਹਨਾਂ ਕਵੀਸ਼ਰੀ ਰਾਹੀਂ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਆਈਆਂ ਸੰਗਤਾਂ ਨੂੰ ਜੋੜਿਆ, ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ 96 ਕਰੋੜੀ ਜਥੇਦਾਰ ਸੰਤ ਬਾਬਾ ਸ੍ਰਵਣ ਸਿੰਘ ਰਸਾਲਦਾਰ ਬੁੱਢਾ ਦਲ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਘੱਲੂਘਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸੰਗਤਾਂ ਨੂੰ ਦੱਸਿਆ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਇਸ ਕਰਕੇ ਸਾਡਾ ਇਹ ਫਰਜ਼ ਤੇ ਡਿਊਟੀ ਬਣਦੀ ਹੈ ਕਿ ਘੱਲੂਘਾਰਾ ਦੇ ਸ਼ਹੀਦਾਂ ਨੂੰ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਯਾਦ ਕੀਤਾ ਜਾਵੇ, ਇਸ ਮੌਕੇ ਤੇ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ 96 ਕਰੌੜੀ ਬੁਢਾਦਲ ਨੇ ਲੰਮਾ ਸਮਾਂ ਦਲਪੰਥ ਬੁੱਢਾ ਦਲ ਦੀਆਂ ਘੌੜੀਆ ਦੀ ਸੇਵਾ ਕੀਤੀ, ਉਹਨਾਂ 10/12 ਘੌੜੀਆ ਤੋਂ 100 ਤੋਂ ਉੱਪਰ ਦਲਪੰਥ ਦੀਆਂ ਘੌੜੀਆ ਬਣਾਈਆਂ, ਭਾਈ ਖਾਲਸਾ ਨੇ ਦੱਸਿਆ ਉਹ ਜਥੇਦਾਰ ਬਾਬਾ ਸੰਤਾਂ ਸਿੰਘ ਜੀ ਦੇ ਚੋਣਵੇਂ ਤੇ ਨਜਦੀਕੀ ਆਗੂ ਜਥੇਦਾਰਾਂ ਵਿਚੋਂ ਮੋਹਰੀ ਹਨ, ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ ਬੁਢਾ ਦਲ ਦੀਆਂ ਕੀਤੀਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕਰਦੀ ਹੈ ਇਸ ਮੌਕੇ ਤੇ ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ ਸਾਹਿਬ ਵੱਲੋਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਦਾ ਸਨਮਾਨ ਵੀ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਤੇ ਬਾਬਾ ਅਨੌਖ ਸਿੰਘ ਬੱਬਰ, ਭਾਈ ਅਮਰਜੀਤ ਸਿੰਘ ਸਾਹੀ ਭਾਈ ਵਿਰਸਾ ਸਿੰਘ ਖਾਲਸਾ ਸ੍ਰ ਨਿਰਮਲ ਸਿੰਘ ਢਿੱਲੋਂ ਮਾਛੀਵਾੜਾ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਹਾਜ਼ਰ ਸਨ ।


