ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– 41 ਵੇ ਘੱਲੂਘਾਰੇ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕੌਮ ਦੇ ਨਾਂ ਸੁਦੇਸ਼ ਨਾਂ ਜਾਰੀ ਕਰਨ ਦੇ ਮੁੱਖ ਦੋਸ਼ੀ ਬਾਦਲ ਕੇ ਜਿੰਨਾ ਨੂੰ ਸਿੱਖ ਕੌਮ ਕਦੇ ਨਹੀਂ ਬਖਸ਼ੇਗੀ,ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਵੱਡੇ ਟਕਰਾਅ ਨੂੰ ਟਾਲਣ ਖਾਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੁਦੇਸ਼ ਪੜ੍ਹਨ ਦੀ ਬਜਾਏ ਅਰਦਾਸ ਵਿੱਚ ਹੀ ਸਭਕੁਝ ਬੋਲਣ ਦੀ ਨੀਤੀ ਵਰਤ ਕੇ ਜਿਥੇ ਵੱਡੇ ਟਕਰਾਅ ਹੋਣੋ ਟਾਲ ਲਿਆਂ ਹੈ,ਪਰ ਲੰਮੇ ਸਮੇਂ ਤੋਂ ਘੱਲੂਘਾਰੇ ਦਿਵਸ਼ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਕੌਮ ਦੇ ਨਾਂ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕੋਮ ਦੇ ਨਾਂ ਸੁਦੇਸ਼ ਪੜ੍ਹਨ ਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਨਾ ਦੇਣ ਵਾਲੀ ਮਰਯਾਦਾ ਦੀ ਕੀਤੀ ਘੋਰ ਉਲੰਘਣਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਸਪੱਸ਼ਟ ਕੀਤਾ ਕਿ ਇਸ ਦੇ ਮੁੱਖ ਦੋਸ਼ੀ ਬਾਦਲ ਕੇ ਹਨ ਅਤੇ ਦੋਸ਼ੀ ਬਾਦਲਕਿਆਂ ਨੂੰ ਇਹਨਾਂ ਕੁਕਰਮਾਂ ਕਰਕੇ ਰੱਬ ਕਦੇ ਮੁਵਾਫ ਨਹੀਂ ਕਰੇਗਾ ਅਤੇ ਨਾ ਹੀ ਸਿੱਖ ਕੌਮ ਮੁਵਾਫ ਕਰੇਗੀ,ਕਿਉਂਕਿ ਜਥੇਦਾਰ ਸਾਹਿਬ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕੌਮ ਦੇ ਨਾਂ ਸੁਦੇਸ਼ ਨਾਂ ਪੜਨ ਕਰਕੇ ਸਿੱਖ ਕੌਮ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ, ਇਥੇ ਹੀ ਬੱਸ ਨਹੀਂ ਸ਼ਹੀਦ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨ ਦਿਤਾ ਗਿਆ, ਇਸ ਕਰਕੇ ਲੋਕ ਕਰ ਰਹੇ ਹਨ ਕਿ ਬਾਦਲਕਿਆਂ ਨੂੰ ਇਤਿਹਾਸਕ ਗੁਰਦੁਆਰਿਆਂ’ਚ ਧੱਕੇ ਮਾਰ ਮਾਰ ਕੇ ਬਾਹਰ ਕੱਢਿਆ ਜਾਵੇ ਤਾਂ ਹੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਅਤੇ ਮਹਾਨਤਾ ਮਰਯਾਦਾ ਨੂੰ ਕਾਇਮ ਰੱਖਿਆ ਜਾ ਸਕਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਘੱਲੂਘਾਰਾ ਦਿਵਸ ਮੌਕੇ ਤੇ ਮੀਰੀ ਪੀਰੀ ਸਿਧਾਂਤ ਮੁਤਾਬਕ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕੌਮ ਦੇ ਨਾਂ ਸੁਦੇਸ਼ ਨਾਂ ਪੜਨ ਵਾਲੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਤੇ ਇਤਿਹਾਸਕ ਗੁਰਦੁਆਰਿਆਂ ‘ਚ ਬਾਦਲਕਿਆਂ ਨੂੰ ਧੱਕੇ ਮਾਰ ਮਾਰ ਕੇ ਕੱਢਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਲੰਮੇ ਸਮੇਂ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਇਸ ਵਾਰ ਅਕਾਲ ਤਖ਼ਤ ਸਾਹਿਬ ਤੇ ਵੱਡਾ ਟਕਰਾਅ ਹੋ ਸਕਦਾ ਹੈ ਕਿਉਂਕਿ ਸਿੱਖ ਪੰਥਕ ਜਥੇਬੰਦੀਆਂ ਬਾਦਲਕਿਆਂ ਦੀ ਸਰਪ੍ਰਸਤੀ ਹੇਠ ਰਾਤ ਦੇ ਹਨੇਰੇ ਵਿੱਚ ਗੈਰ ਸਿਧਾਂਤਕ ਤੇ ਗੈਰ ਮਰਯਾਦਾ ਤਹਿਤ ਬਣੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਜਥੇਦਾਰ ਨਹੀਂ ਮੰਨਦੀਆਂ ਜਿਸ ਕਰਕੇ ਉਹਨਾਂ ਕਿਹਾ ਗਿਆ ਸੀ ਕਿ ਘੱਲੂਘਾਰਾ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਤੋਂ ਕੌਮ ਦੇ ਨਾਂ ਸੁਦੇਸ਼ ਨਾਂ ਪੜ੍ਹਨ, ਅਤੇ ਇਸ ਦਾ ਦਮਦਮੀ ਟਕਸਾਲ ਦੇ ਮੁਖੀ ਜਥੇਦਾਰ ਬਾਬਾ ਹਰਨਾਮ ਸਿੰਘ ਧੁੰਮਾਂ,ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪੁੱਤਰਾ ਸਮੇਤ ਕਈ ਪੰਥਕ ਜਥੇਬੰਦੀਆਂ ਨੇ ਵੀ ਵਿਰੋਧ ਕੀਤਾ ਸੀ, ਭਾਈ ਖਾਲਸਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧੁੰਮਾਂ ਨੇ ਇਸ ਵੱਡੇ ਟਕਰਾਅ ਨੂੰ ਟਾਲਣ ਲਈ ਵਿਚਲੇ ਰਸਤਾ ਦਾ ਇਸਤੇਮਾਲ ਕਰਦਿਆਂ ਜਥੇਦਾਰ ਗੜਗੱਜ ਨੂੰ ਅਰਦਾਸ ਵਿੱਚ ਹੀ ਸਭ ਕੁੱਝ ਬੋਲਣ ਵਾਸਤੇ ਕਹਿ ਦਿੱਤਾ, ਜਿਸ ਦੇ ਸਿੱਟੇ ਵਜੋਂ ਘੱਲੂਘਾਰਾ ਦਿਵਸ ਮੌਕੇ ਪਹਿਲੀਂ ਵਾਰ ਕੌਮ ਦੀ ਇੱਕ ਜੁੱਟਤਾ ਵੇਖਣ ਨੂੰ ਮਿਲੀ ਜਿਸ ਦੀ ਹਰ ਵਰਗ ਦੇ ਲੋਕਾਂ ਵੱਲੋਂ ਤਾਰੀਫ਼ ਕੀਤੀ ਜਾ ਰਹੀ ਹੈ ,ਉਥੇ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕੌਮ ਦੇ ਨਾਂ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਸੁਦੇਸ਼ ਨਾਂ ਪੜ੍ਹਨ ਅਤੇ ਕੌਮ ਦੇ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਦੇਣ ਦੀ ਚਲੀ ਆ ਰਹੀ ਪੁਰਾਤਨ ਮਰਯਾਦਾ ਨੂੰ ਵੱਡੀ ਢਾਹ ਲਾਉਣ ਦਾ ਵੱਡੀ ਪੱਧਰ ਤੇ ਵਿਰੋਧ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਦੇ ਮੁੱਖ ਦੋਸ਼ੀ ਬਾਦਲਕਿਆਂ ਨੂੰ ਦੱਸਿਆ ਜਾ ਰਿਹਾ ਹੈ ਅਤੇ ਨਾਲ ਹੀ ਮੰਗ ਕੀਤੀ ਜਾ ਰਹੀ ਹੈ ਭਵਿੱਖ ਵਿੱਚ ਬਾਦਲਕਿਆਂ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ ਵਿੱਚੋਂ ਧੱਕੇ ਮਾਰ ਮਾਰ ਬਾਹਰ ਕੱਢਿਆ ਜਾਵੇ, ਤਾਂ ਹੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਮਾਨ ਮਰਯਾਦਾ ਤੇ ਸਿੱਖੀ ਸਿਧਾਂਤਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ ,ਭਾਈ ਖਾਲਸਾ ਨੇ ਦੱਸਿਆ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਘੱਲੂਘਾਰਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦੀ ਹੈ ਜਿਸ ਕਰਕੇ ਘੱਲੂਘਾਰਾ ਦਿਵਸ ਮੌਕੇ ਵੱਡਾ ਟਕਰਾਅ ਟਲਿਆ ਅਤੇ ਅਕਾਲ ਤਖ਼ਤ ਸਾਹਿਬ ਤੇ ਸਮੁੱਚੇ ਸਿੱਖ ਪੰਥ ਦੀ ਇੱਕ ਜੁੱਟਤਾ ਵੇਖਣ ਨੂੰ ਮਿਲੀ ਜਿਸ ਲਈ ਉਹ ਦੀ ਵਧਾਈ ਦੇ ਪਾਤਰ ਹਨ, ਕਿਉਂਕਿ ਇਸ ਦਾ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵਿੱਚ ਚੰਗਾ ਸੁਦੇਸ਼ ਪਹੁੰਚਿਆ ਹੈ ਉਥੇ ਲੰਮੇ ਸਮੇਂ ਤੋਂ ਘੱਲੂਘਾਰਾ ਦਿਵਸ ਮੌਕੇ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਕੌਮ ਦੇ ਨਾਂ ਸੁਦੇਸ਼ ਨਾਂ ਪੜਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਨਾ ਕਰਨ ਵਾਲੀ ਮਰਯਾਦਾ ਭੰਗ ਕਰਨ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਕੌਮ ਤੋਂ ਮੰਗ ਕਰਦੀ ਹੈ ਕਿ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੌਕੇ ਬਾਦਲਕਿਆਂ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ’ਚ ਧੱਕੇ ਮਾਰ ਮਾਰ ਕੇ ਕੱਢਣ ਲਈ ਕਮਰ ਕੱਸੇ ਕੀਤੇ ਜਾਣ ਤਾਂ ਹੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਮਹਾਨਤਾ ਮਰਯਾਦਾ ਨੂੰ ਕਾਇਮ ਰੱਖਿਆ ਜਾ ਸਕਦਾ ਹੈ ।


