ਭਾਰਤ ਵਿਕਾਸ ਪ੍ਰੀਸ਼ਦ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਨੇ ਪੌਦੇ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੱਤਾ

ਭਾਰਤ ਵਿਕਾਸ ਪ੍ਰੀਸ਼ਦ ਨੇ ਲੋਕਾਂ ਨੂੰ ਪੌਦੇ ਤੇ ਕੱਪੜੇ ਦੇ ਥੈਲੇ ਵੰਡੇ

ਗੁਰਦਾਸਪੁਰ, 06 ਜੂਨ (ਸਰਬਜੀਤ ਸਿੰਘ) – ਗੁਰਦਾਸਪੁਰ ਸ਼ਹਿਰ ਦੀ ਨਾਮੀ ਸੇਵਾ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਬੀਤੀ ਸ਼ਾਮ ਸਥਾਨਿਕ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਪਾਰਕ (ਫਿਸ਼ ਪਾਰਕ) ਵਿਖੇ ਵਿਸ਼ਵ ਵਾਤਾਵਰਨ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿੱਚ ਸੀਨੀਅਰ ਸਿਟੀਜ਼ਨ ਕਲੱਬ ਗੁਰਦਾਸਪੁਰ, ਗੋ ਗਰੀਨ ਐਜੂਕੇਸ਼ਨ ਸੋਸਾਇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਵੱਲੋਂ ਬਣਾਏ ਗਏ 500 ਕੱਪੜੇ ਦੇ ਥੈਲੇ ਹਾਜ਼ਰ ਲੋਕਾਂ ਨੂੰ ਵੰਡ ਕੇ ਇਨ੍ਹਾਂ ਥੈਲਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੇ ਨਾਲ ਹੀ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਤੁਲਸੀ ਦੇ ਪੌਦੇ ਅਤੇ ਹੋਰ ਪੌਦੇ ਵੀ ਲੋਕਾਂ ਨੂੰ ਵੰਡੇ ਗਏ।

ਵਿਸ਼ਵ ਵਾਤਾਵਰਨ ਦਿਵਸ ਮੌਕੇ ਚੇਅਰਮੈਨ ਰਮਨ ਬਹਿਲ ਵੱਲੋਂ ਸ਼ਹੀਦ ਮੇਜਰ ਬਲਵਿੰਦਰ ਸਿੰਘ ਬਾਜਵਾ ਪਾਰਕ (ਫਿਸ਼ ਪਾਰਕ) ਵਿੱਚ ਮੈਡੀਸਨ ਪਲਾਂਟ ਲਗਾ ਕੇ ਸ਼ਹਿਰ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ।  ਇਸ ਮੌਕੇ ਹਾਜ਼ਰ ਸ਼ਹਿਰ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪ੍ਰਦੂਸ਼ਣ ਮੁਕਤ ਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ ਚੌਗਿਰਦਾ ਬਣਾਉਣਾ ਹਰੇਕ ਇਨਸਾਨ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਚੁੱਕਾ ਹੈ ਕਿ ਅਸੀਂ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਈਏ ਅਤੇ ਆਪਣੀ ਧਰਤੀ ਮਾਂ ਤੇ ਵਾਤਾਵਰਣ ਦੀ ਸੰਭਾਲ ਲਈ ਨਿੱਜੀ ਅਤੇ ਸਮੂਹਿਕ ਉਪਰਾਲੇ ਕਰੀਏ। ਉਨ੍ਹਾਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਸ਼ੂ, ਪੰਛੀ, ਪਵਨ, ਪਾਣੀ ਤੇ ਧਰਤੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ।

ਭਾਰਤ ਵਿਕਾਸ ਪ੍ਰੀਸ਼ਦ ਅਤੇ ਗੋ ਗਰੀਨ ਐਜੂਕੇਸ਼ਨ ਸੋਸਾਇਟੀ ਦੇ ਮੈਂਬਰਾਂ ਵੱਲੋਂ ਪੌਦੇ ਲਗਾਉਣ, ਵੰਡਣ ਅਤੇ ਕੱਪੜੇ ਦੇ ਥੈਲੇ ਵੰਡਣ ਦੀ ਦੀ ਮੁ‌ਹਿੰਮ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਅਜਿਹੇ ਉਪਰਾਲੇ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਅੱਗੇ ਕਿਹਾ ਕਿ ਸਾਨੂੰ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ, ਮੋਮੀ ਲਿਫ਼ਾਫ਼ਿਆਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ। ਇਸ ਤੋਂ ਇਲਾਵਾ ਜਿਸ ਵੀ ਕਾਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਸ ਦੀ ਰੋਕਥਾਮ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਵਾਤਾਵਰਨ ਦੀ ਸੰਭਾਲ ਲਈ ਹੁਣ ਤੋਂ ਹੀ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਚੌਗਿਰਦੇ ਨੂੰ ਹਰਿਆ-ਭਰਿਆ ਬਣਾਉਣ ਲਈ ਯਤਨ ਕੀਤੇ ਜਾਣ।

ਇਸ ਸਮਾਗਮ ਦੌਰਾਨ ਇੰਜੀਨੀਅਰ ਕੁਲਦੀਪ ਸਿੰਘ, ਐਡੀਸ਼ਨਲ ਐਸਈ, ਪੀਐਸਪੀਸੀਐਲ, ਸ਼ਿਵ ਗੌਤਮ , ਖੇਤਰੀ ਕੋਆਰਡੀਨੇਟਰ ਵਾਤਾਵਰਣ, ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਸਾਬਕਾ ਚੇਅਰਮੈਨ ਨੀਰਜ ਸਲਹੋਤਰਾ, ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਰਘੁਬੀਰ ਸਿੰਘ ਖ਼ਾਲਸਾ ਤੋਂ ਇਲਾਵਾ ਭਾਰਤ ਵਿਕਾਸ ਪ੍ਰੀਸ਼ਦ, ਸੀਨੀਅਰ ਸਿਟੀਜ਼ਨ ਕਲੱਬ ਗੁਰਦਾਸਪੁਰ, ਗੋ ਗਰੀਨ ਐਜੂਕੇਸ਼ਨ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *