42ਵਾਂ ਸਲਾਨਾ ਗੁਰਮਤਿ ਸਮਾਗਮ 8 ਜੂਨ ਨੂੰ ਛਾਉਣੀ ਰੋਡ ਨੇੜੇ ਰੇਲਵੇ ਫਾਟਕ ਪਿੰਡ ਝਾਂਡੇ ਲੁਧਿਆਣਾ ਵਿਖੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਸੰਤ ਰੇਸ਼ਮ ਸਿੰਘ ਚੱਕਪੱਖੀ

ਲੁਧਿਆਣਾ-ਖੰਨਾ

ਲੁਧਿਆਣਾ, ਗੁਰਦਾਸਪੁਰ, 6 ਜੂਨ (ਸਰਬਜੀਤ ਸਿੰਘ)– 42 ਵਾਂ ਸਲਾਨਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਸੰਤ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਵਾਲਿਆਂ ਦੀ ਦੇਖ ਰੇਖ ਦੇ ਨਾਲ ਨਾਲ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ 8 ਜੂਨ ਦਿਨ ਐਤਵਾਰ ਛਾਉਣੀ ਰੋਡ ਪਿੰਡ ਝਾਂਡੇ ਲੁਧਿਆਣਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ ,ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ,ਸੰਤਾਂ ਮਹਾਪੁਰਸ਼ਾਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਵਾਲਿਆਂ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਖਾਲਸਾ ਨੇ ਬਾਬਾ ਜੀ ਦੇ ਸੇਵਕ ਜਥੇਦਾਰ ਬਾਬਾ ਰਣਜੀਤ ਸਿੰਘ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਮੌੜ ਸਰ ਸਾਹਿਬ ਲੋਹਟਬੱਦੀ ਨਾਲ ਸਮਾਗਮ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਸਬੰਧ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਲੜੀਵਾਰ ਅਖੰਡ ਪਾਠ ਸਾਹਿਬ 29 ਮਈ ਦਿਨ ਵੀਰਵਾਰ ਤੋਂ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੀ ਅੰਤਿਮ ਲੜੀ ਦੇ ਪਾਠ 6 ਜੂਨ ਨੂੰ ਅਰੰਭ ਕੀਤੇ ਜਾਣਗੇ ਅਤੇ 8 ਜੂਨ ਦਿਨ ਐਤਵਾਰ ਨੂੰ ਆਖਰੀ ਲੜੀ ਦੇ ਸਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਏਗੀ, ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਧਾਰਮਿਕ ਅਸਥਾਨਾਂ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਸ਼ਰਧਾ ਭਾਵਨਾਵਾਂ ਨਾਲ ਆਈਆਂ ਸੰਗਤਾਂ ਨੂੰ ਗੁਰਬਾਣੀ ,ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ  ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਧਾਰਮਿਕ ਬੁਲਾਰਿਆਂ ਦੇ ਨਾਲ ਨਾਲ ਆਏਂ ਸੰਤਾਂ ਮਹਾਪੁਰਸ਼ਾਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸ੍ਰੀ ਮਾਨ ਸੰਤ ਬਾਬਾ ਰੇਸ਼ਮ ਸਿੰਘ ਚੱਕਪੱਖੀ ਵਾਲਿਆਂ ਵੱਲੋਂ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਸੰਤ ਮਹਾਂਪੁਰਸ਼ਾਂ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਹਨਾਂ ਧਾਰਮਿਕ ਸਮਾਗਮਾਂ ‘ਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋ ਕੇ ਆਪਣਾ ਮਨੁੱਖੀ ਜੀਵਨ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਗੁਰਪ੍ਰੀਤ ਸਿੰਘ ਗਰੇਵਾਲ, ਸ੍ਰ ਅਵਤਾਰ ਸਿੰਘ ਸ੍ਰ ਦਰਬਾਰਾ ਸਿੰਘ ਸ੍ਰ ਗੁਰਚਰਨ ਸਿੰਘ , ਵਿਕਾਸ ਗੋਲ ਤੇ ਗੋਲੂ ਆਦਿ ਬਾਬਾ ਜੀ ਮੁੱਖ ਸੇਵਾਦਾਰਾਂ ਨੇ ਦੱਸਿਆ ਕਿ ਗੁਰਮਤਿ ਸਮਾਗਮ’ ਦੂਰੋਂ ਨੇੜਿਓਂ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਭਾਈ ਖਾਲਸਾ ਨੇ ਦੱਸਿਆ ਇਸ ਗੁਰਮਤਿ ਸਮਾਗਮ’ਚ ਸੈਂਕੜੇ ਧਾਰਮਿਕ,ਸਿਆਸੀ ਤੇ ਸਮਾਜਿਕ ਨੇਤਾਵਾਂ ਤੋਂ ਇਲਾਵਾ ਧਾਰਮਿਕ ਖੇਤਰ ‘ਚ ਸਰਗਰਮ ਕਈ ਸੰਪਰਦਾਵਾਂ ਦੇ ਸੰਤਾਂ ਮਹਾਪੁਰਸ਼ਾਂ ਦੇ ਨਾਲ ਨਾਲ ਹਜ਼ਾਰਾਂ ਸੰਗਤਾਂ ਪਹੁੰਚ ਰਹੀਆਂ ਹਨ ।

Leave a Reply

Your email address will not be published. Required fields are marked *