ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਘੱਲੂਘਾਰਾ ਦਿਵਸ ਮੌਕੇ ਵੱਡੇ ਟਕਰਾਅ ਨੂੰ ਟਾਲਣਾ ਤੇ ਜਥੇਦਾਰ ਗੜਗੱਜ ਦਾ ਸਤਿਕਾਰ ਰੱਖਣ ਸਬੰਧੀ ਬਣਾਈ ਨੀਤੀ ਸ਼ਲਾਘਾਯੋਗ- ਜਥੇਦਾਰ ਬਾਬਾ ਬਲਦੇਵ ਸਿੰਘ

ਗੁਰਦਾਸਪੁਰ

ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਘੱਲੂਘਾਰਾ ਦਿਵਸ ਮੌਕੇ ਇੱਕ ਵੱਡੇ ਟਕਰਾਅ ਨੂੰ ਟਾਲਣ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਤਿਕਾਰ ਰੱਖਣ ਤਹਿਤ ਬਣਾਈ ਵਿਉਂਤ ਬੰਦੀ ਵਾਲੀ ਨੀਤੀ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲੀ ਮੰਨੀ ਜਾ ਰਹੀ ਹੈ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਕਮੇਟੀ ਪ੍ਰਧਾਨ ਦੀ ਇਸ ਨੀਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ ਭਾਵੇਂ ਕਿ 41 ਸਾਲਾਂ ਤੋਂ ਅਕਾਲਤਖਤ ਸਾਹਿਬ ਦੇ ਜਥੇਦਾਰ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸਿੱਖ ਕੌਮ ਨੂੰ ਦਿੱੱਤੇ ਜਾਣ ਵਾਲੇ ਸੁਦੇਸ਼ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਵਾਲੀ ਮਰਿਯਾਦਾ ਪਰੰਪਰਾ ਦਾ ਉਲੰਘਣਾ ਹੋਈ ਹੈ ਪਰ ਅਕਾਲ ਤਖ਼ਤ ਸਾਹਿਬ ਤੇ ਇੱਕ ਵੱਡੇ ਟਕਰਾਅ ਤੋਂ ਸਿੱਖ ਕੌਮ ਨੂੰ ਬਚਾਉਣਾ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਦਾ ਮਾਣ ਸਨਮਾਨ ਬਣਾਈ ਰੱਖਣਾ ਭਾਈ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੱਡੀ ਸੂਜ ਬੂਜ ਤੇ ਸਿਆਣਪ ਮੰਨੀ ਜਾ ਸਕਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹੀਦ ਬਾਬਾ ਨਿਬਾਹੂ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨਿਹੰਗ ਸਿੰਘਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ, ਜਥੇਦਾਰ ਮੁਸਤਫ਼ਾ ਪੁਰ ਨੇ ਬੋਲਦਿਆਂ ਸਪੱਸ਼ਟ ਕੀਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਅਤੇ ਦਰਬਾਰ ਸਾਹਿਬ ਦੇ ਸਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਦੋਹਾਂ ਸਪੁੱਤਰਾਂ ਬਾਬਾ ਈਸ਼ਰ ਸਿੰਘ ਜੀ ਅਤੇ ਭਾਈ ਇੰਦਰਜੀਤ ਸਿੰਘ ਦੇ ਨਾਲ ਨਾਲ ਕਈ ਸਿੱਖ ਪੰਥ ਦੀਆਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਾਦਲ ਦੀ ਸਰਪ੍ਰਸਤੀ ਹੇਠ ਰਾਤ ਦੇ ਹਨੇਰੇ’ਚ ਸਿੱਖੀ ਸਿਧਾਂਤਾਂ ਤੇ ਪੁਰਾਤਨ ਮਰਯਾਦਾ ਦੀ ਉਲੰਘਣਾ ਕਰਕੇ ਬਣੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਘੱਲੂਘਾਰੇ ਮੌਕੇ ਸੁਦੇਸ਼ ਨਾਂ ਪੜਨ ਦੀ ਵਿਰੋਧਤਾ ਨੂੰ ਰੱਖ ਕੇ ਇੱਕ ਪੈਂਤੜੇ ਰਾਹੀਂ ਜਿੱਥੇ ਘੱਲੂਘਾਰੇ ਦਿਵਸ਼ ਮੌਕੇ ਇੱਕ ਵੱਡੇ ਟਕਰਾਅ ਨੂੰ ਟਾਲਣ ਅਤੇ ਜਥੇਦਾਰ ਗੜਗੱਜ ਦਾ ਸਨਮਾਨ ਕਾਇਮ ਰੱਖਣ ਲਈ ਜਿਸ ਨੀਤੀ ਦੀ ਵਰਤੋਂ ਕੀਤੀ ਉਹ ਕੌਮ ਨੂੰ ਹੈਰਾਨ ਕਰਨ ਵਾਲੀ ਹੈ, ਜਥੇਦਾਰ ਮੁਸਤਫ਼ਾ ਪੁਰ ਨੇ ਇਸ ਨੀਤੀ ਨਾਲ ਜਿੱਥੇ ਅਕਾਲ ਤਖ਼ਤ ਸਾਹਿਬ ਤੇ ਹੋਣ ਵਾਲਾ ਵੱਡਾ ਟਕਰਾਅ ਟਲ ਗਿਆ ਉਥੇ ਜਥੇਦਾਰ ਸਾਹਿਬ ਦੇ ਉੱਚ ਆਹੁਦੇ ਦਾ ਵੀ ਸਨਮਾਨ ਕਾਇਮ ਰਿਹਾ, ਇਸੇ ਹੀ ਕਰਕੇ ਦੇਸ਼ਾਂ ਵਿਦੇਸ਼ਾਂ ਦੀਆਂ ਨਾਨਕ ਨਾਮ ਸੰਗਤਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਦੀ ਇਸ ਨੀਤੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਇਸ ਕਰਕੇ ਨਿਹੰਗ ਸਿੰਘ ਜਥੇਬੰਦੀਆਂ ਜਥੇਦਾਰ ਹਰਜਿੰਦਰ ਸਿੰਘ ਧਾਮੀ ਵੱਲੋਂ ਵਰਤੀ ਨੀਤੀ ਦੀ ਸ਼ਲਾਘਾ ਕਰਦਿਆਂ ਹੋਈਆਂ ਸਰਕਾਰ ਤੋਂ ਮੰਗ ਕਰਦੀਆਂ ਹਨ ਕਿ 15 ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਂ ਕਰਵਾਉਣ ਵਾਲੀ ਨੀਤੀ ਤਿਆਗ ਕੀਤਾ ਜਾਵੇ ਅਤੇ ਜਲਦੀ ਤੋਂ ਜਲਦੀ ਚੋਣਾਂ ਕਰਵਾਈਆਂ ਜਾਣ ਤਾਂ ਕਿ ਅੱਗੇ ਤੋਂ ਸਿੱਖ ਸੰਗਤਾਂ ਨੂੰ ਅਜਿਹੇ ਮੌਕਾ ਦਾ ਸਹਾਮਣਾ ਨਾ ਕਰਨਾ ਪਵੇ,ਇਹ ਮੀਟਿੰਗ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆ ਰਹੀ 350 ਸੌ ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਸਾਹਿਬ ਜੀ ਦਾ ਪਾਵਨ ਪਵਿੱਤਰ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕਰਕੇ ਰੰਗਰੇਟਾ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸੀਸ ਭੇਂਟ ਯਾਤਰਾ ਸਬੰਧੀ ਕੀਤੀ ਗਈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਸੀਸ ਭੇਂਟ ਨਗਰ ਕੀਰਤਨ ਦੇ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ,ਜਨਰਲ ਸਕੱਤਰ ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਫੂਲ ਬਠਿੰਡਾ ਤੇ ਖਜਾਨਚੀ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਮੱਖਣ ਸਿੰਘ ਰੰਘੜਨੰਗਲ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਭਾਈ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਤੋਂ ਇਲਾਵਾ ਕਈ ਦਲਪੰਥ ਮੁਖੀ ਹਾਜ਼ਰ ਸਨ, ਜਥੇਦਾਰ ਮੁਸਤਫ਼ਾ ਪੁਰ ਨੇ ਦੱਸਿਆ ਅਜਿਹੀ ਮੀਟਿੰਗ 15 ਜੂਨ ਨੂੰ ਪਿੰਡ ਮੁਸਤਫ਼ਾ ਪੁਰ ਗੁਰਦਾਸਪੁਰ ਕੀਤੀ ਜਾਵੇਗੀ ।

Leave a Reply

Your email address will not be published. Required fields are marked *