ਗੁਰਦਾਸਪੁਰ, 7 ਜੂਨ (ਸਰਬਜੀਤ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਭਾਰਤ ਤੋਂ ਇਲਾਵਾ ਪੂਰੇ ਵਿਸ਼ਵ ਦੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹਰ ਧਰਮ ਦੇ ਲੋਕਾਂ ਨੂੰ ਆਪਣੇ ਆਪਣੇ ਧਰਮ ਅਨੁਸਾਰ ਧਰਮੀ ਰਾਹਿਬਰਾਂ ਵੱਲੋਂ ਬਣਾਈ ਮਰਯਾਦਾ ਪਰੰਪਰਾ ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਇਸੇ ਹੀ ਪਰੰਪਰਾ ਮਰਯਾਦਾ ਨੂੰ ਮੁੱਖ ਰੱਖਦਿਆਂ ਮੁਸਲਿਮ ਭਾਈ ਚਾਰਾ ਵੱਲੋਂ ਆਪਣੇ ਮੁਸਲਿਮ ਧਰਮ ਨੂੰ ਮੁੱਖ ਰੱਖਦਿਆਂ ਰੋਜੇ ਰਖਨ ਤੇ ਨਿਮਾਜ਼ਾਂ ਪੜੀਆਂ ਜਾਣ ਦੀ ਪਰੰਪਰਾ ਮਰਯਾਦਾ ਲੰਮੇ ਸਮੇਂ ਤੋਂ ਚਲੀ ਆ ਰਹੀ ਹੈ ਅਤੇ ਇਸੇ ਮਰਯਾਦਾ ਪਰੰਪਰਾ ਤੇ ਪਹਿਰਾ ਦਿੰਦਿਆਂ ਅੱਜ ਈਦ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਨਵੇਂ ਕੱਪੜੇ ਪਾ ਕੇ ਮਸਜਿਦਾਂ ਵਿਚ ਨਿਮਾਜ਼ਾਂ ਪੜੀਆਂ ਜਾਂਦੀਆਂ ਹਨ ਅਤੇ ਇੱਕ ਦੂਸਰੇ ਦੇ ਗਲੇ ਲੱਗ ਈਦ ਦੀਆਂ ਮੁਬਾਰਕਬਾਦ ਦਿੱਤੀਆਂ ਜਾਂਦੀਆਂ ਹਨ, ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਤੋਂ ਇਲਾਵਾ ਕਈ ਸਰਕਾਰੀ ਤੇ ਗੈਰ ਸਰਕਾਰੀ ਨੇਤਾਵਾਂ ਵੱਲੋਂ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾ ਦਿੱਤੀਆਂ ਗਈਆਂ ਜੋ ਬਹੁਤ ਹੀ ਵਧੀਆ ਤੇ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਉਪਰਾਲਾ ਕਿਹਾ ਜਾ ਸਕਦਾ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਮੂਹ ਮੁਸਲਿਮ ਭਾਈ ਚਾਰੇ ਨੂੰ ਈਦ ਦੀਆਂ ਵਧਾਈਆਂ ਦਿੰਦੀ ਹੈ ਉਥੇ ਸਮੂਹ ਧਰਮਾਂ ਦੇ ਲੋਕਾਂ ਨੂੰ ਅਪੀਲ ਕਰਦੀ ਹੈ ਹਰ ਇਨਸਾਨ ਨੂੰ ਆਪਣੇ ਧਰਮ ਦੇ ਪੱਕੇ ਧਾਰਨੀ ਬਣਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਜੋਂ ਸਮੇਂ ਦੀ ਮੁੱਖ ਮੰਗ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਵਲਟੋਹਾ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦੇਣ ਤੇ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਰਮ ਦੀ ਮਰਯਾਦਾ ਦਾ ਪਾਲਣ ਦੀ ਕਰਨ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸਾਡੇ ਦੇਸ਼ ਭਾਰਤ ਵਿਚ ਬਹੁਤ ਧਰਮਾ ਮਜਬਾ ਦੇ ਲੋਕ ਬਹੁਤ ਹੀ ਪਿਆਰ ਤੇ ਨਾਲ ਵੱਸਦੇ ਹਨ ਅਤੇ ਹਰ ਧਰਮ ਦੇ ਲੋਕਾਂ ਨੂੰ ਆਪਣੀ ਅਜ਼ਾਦੀ ਮੁਤਾਬਕ ਆਪਣੇ ਧਰਮ ਤੇ ਚੱਲਣ ਪੂਜਾ ਪਾਠ ਕਰਨ ਦੀ ਪੂਰੀ ਅਜ਼ਾਦੀ ਹੈ ਜਦੋਂ ਕਿ ਹੋਰਨਾਂ ਦੇਸ਼ਾਂ ਵਿਚ ਅਜਿਹੀ ਅਜ਼ਾਦੀ ਨਹੀਂ? ਭਾਈ ਖਾਲਸਾ ਨੇ ਕਿਹਾ ਭਾਰਤ ਵਿੱਚ ਧਰਮ ਦੀ ਅਜ਼ਾਦੀ ਹੋਣ ਕਰਕੇ ਭਾਰਤੀ ਫੌਜ ਅੰਦਰ ਮੁਸ਼ਕਿਲ ਭਾਈ ਚਾਰੇ ਨੂੰ ਈਦ ਦੇ ਮੌਕੇ ਰੋਜ਼ੇ ਰੱਖਣ ਤੇ ਪਾਠ ਪੂਜਾ ਕਰਨ ਲਈ ਛੁੱਟੀ ਦਿੱਤੀ ਜਾਂਦੀ ਹੈ ਜੋ ਭਾਰਤ ਦੇਸ ਦਾ ਵਡੱਪਣ ਹੈ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅੱਜ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਲੱਖ ਲੱਖ ਮੁਬਾਰਕਾਂ ਦਿੰਦੀ ਹੈ ਉਥੇ ਮੰਗ ਕਰਦੀ ਹੈ ਕਿ ਭਾਰਤ ਵਿਚ ਵੱਸ ਰਹੇ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਰਮ ਅਨੁਸਾਰ ਪੂਜਾ ਪਾਠ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ।


