9ਵੇਂ ਗੁਰੂ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਜੋੜ ਮੇਲਾ 15 ਜੂਨ ਜਥੇਦਾਰ ਬਲਦੇਵ ਸਿੰਘ ਮੁਸਤਫ਼ਾਪੁਰ ਦੀ ਅਗਵਾਈ ਹੇਠ ਮਨਾਇਆ ਜਾਵੇਗਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ 15 ਜੂਨ ਦਿਨ ਐਤਵਾਰ ਨੂੰ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਮੁਖੀ ਪੰਥ ਅਕਾਲੀ ਤਰਨਾ ਦਲ ਸ਼ਹੀਦ ਭਾਈ ਨਿਬਾਹੂ ਸਿੰਘ ਮੁਸਤਫ਼ਾ ਪੁਰ ਦੀ ਅਗਵਾਈ ਅਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ, ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ। ਧਾਰਮਿਕ ਦੀਵਾਨ ਸਜਾਏ ਜਾਣਗੇ , ਇਸ ਗੁਰਮਤਿ ਸਮਾਗਮ’ਚ ਹਜ਼ਾਰਾਂ ਦੀ ਗਿਣਤੀ ਧਾਰਮਿਕ ਸਿਆਸੀ ਸਮਾਜਿਕ ਤੇ ਹੋਰ ਸ਼ਰਧਾਲੂਆਂ ਤੋਂ ਇਲਾਵਾ ਕਈ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਆਪਣਿਆਂ ਘੌੜਿਆ, ਫ਼ੌਜਾਂ ਤੇ ਜੰਗੀ ਰਾਜ ਸਾਜ ਸਮੇਂਤ ਪਹੁੰਚ ਰਹੇ ਹਨ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਕਿਹਾ ਸਲਾਨਾ ਗੁਰਮਤਿ ਸਮਾਗਮ ਸਬੰਧੀ ਦੱਸਿਆ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਅਖੰਡ ਪਾਠ ਸਾਹਿਬ 13 ਜੂਨ ਨੂੰ ਅਰੱੱਭ ਕੀਤੇ ਜਾਣਗੇ, ਜਿੰਨਾ ਦੇ ਸੰਪੂਰਨ ਭੋਗ 15 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ, ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਪਰਦਾਵਾਂ ਦੇ ਮੁਖੀਆਂ ਸੰਤ ਮਹਾਂਪੁਰਸ਼ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਆਪਣੀਆਂ ਫੌਜਾਂ ਸਮੇਤ ਪਹੁੰਚ ਕੇ ਸੰਗਤਾਂ ਨੂੰ ਜੰਗ ਜੂੰ ਖ਼ਾਲਸਾਈ ਖੇਡਾਂ ਦੇ ਪ੍ਰਦਰਸ਼ਨ ਰਾਹੀਂ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾਣ ਗੇ ਭਾਈ ਖਾਲਸਾ ਨੇ ਦੱਸਿਆ ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਉੱਚ ਧਾਰਮਿਕ ਸਖਸ਼ੀਅਤਾਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਮੁੱਖੀ ਪੰਥ ਅਕਾਲੀ ਤਰਨਾ ਦਲ ਸ਼ਹੀਦ ਭਾਈ ਨਿਬਾਹੂ ਸਿੰਘ ਅਤੇ ਤਿੰਨੇ ਦਿਨ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ।।

Leave a Reply

Your email address will not be published. Required fields are marked *