ਫਿਲੌਰ, ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਜੂਨ 1984 ਦੇ ਘੱਲੂਘਾਰਾ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਮੁੱਢਲਾ ਫਰਜ਼ ਅਤੇ ਇਸੇ ਕੜੀ ਤਹਿਤ 1 ਜੂਨ ਤੋਂ 6 ਜੂਨ ਤੱਕ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਧਾਰਮਿਕ ਦੀਵਾਨ ਸਜਾਏ ਜਾਏ ਰਹੇ ਹਨ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ ਤੇ ਸਰਕਾਰ ਦੇ ਦਰਬਾਰ ਸਾਹਿਬ ਤੇ ਹਮਲਾ ਕਰਕੇ ਲੱਖਾਂ ਨਿਹੱਥੇ ਲੋਕਾਂ ਨੂੰ ਮਾਰਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸੇ ਕੜੀ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਅਤੇ ਸੰਤ ਜਰਨੈਲ ਸਿੰਘ ਜੀ ਵੱਲੋਂ ਸਹੀਦੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀਆਂ ਗਈਆਂ, ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦੱਸਿਆ ਬਰਸੀ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਠ ਇਕ ਸਹਿਜ ਪਾਠ ਸਮੇਤ ਜਪੁਜੀ ਸਾਹਿਬ ਟੋਟਲ 7 ਅਖੰਡ ਪਾਠ ਰੱਖੇ ਗਏ ਸਨ, ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕਰਵਾਉਣ ਤੋਂ ਪਹਿਲਾਂ ਧਾਰਮਿਕ ਦੀਵਾਨ ਦੀ ਅਰੰਭਤਾ ਭਾਈ ਰਵਿੰਦਰ ਸਿੰਘ, ਭਾਈ ਰਿੰਕੂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਸਰਵਣ ਕਰਵਾਉਣ ਤੋਂ ਉਪਰੰਤ ਕੀਤੀ ਗਈ ਜਿਸ ਵਿੱਚ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਦੇ ਕੀਰਤਨ ਤੋਂ ਉਪਰੰਤ ਅੱਧੀ ਦਰਜਨ ਤੋਂ ਵੱਧ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਦੇ ਨਾਲ ਨਾਲ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਗਈ ਅਤੇ ਜਿਥੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਉਥੇ ਸਰਕਾਰ ਵਲੋਂ ਪਵਿੱਤਰ ਦਰਬਾਰ ਸਾਹਿਬ ਤੇ ਹਮਲੇ ਕਰਕੇ ਲੱਖਾਂ ਸ਼ਰਧਾਲੂਆਂ ਨੂੰ ਮੌਤ ਘਾਟ ਉਤਾਰਨ ਵਾਲੀ ਸਿੱਖ ਵਿਰੋਧੀ ਨੀਤੀ ਤੋਂ ਸੰਗਤਾਂ ਨੂੰ ਜਾਗਰੂਕ ਕੀਤਾ ਗਿਆ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਨੇ ਸਪੱਸ਼ਟ ਕੀਤਾ ਸਮੇਂ ਦੀ ਸਰਕਾਰ ਨੇ ਗਿਣੀ ਮਿਥੀ ਸਾਜਸ਼ ਤਹਿਤ ਸਿਖਾਂ ਦੀ ਨਸਲਕੁਸ਼ੀ ਕਰਨ ਲਈ ਵੱਡੀ ਸਾਜ਼ਿਸ਼ ਰਚੀ ਸੀ ਅਤੇ ਇਸ ਸਾਜ਼ਿਸ਼ ਤਹਿਤ ਲੱਖਾਂ ਸ਼ਰਧਾਲੂਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ,ਉਥੇ ਸਿੱਖਾਂ ਨੂੰ ਮੀਰੀ ਪੀਰੀ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਦਰਬਾਰ ਨੂੰ ਫੌਜੀ ਟੈਂਕਾਂ ਗੋਲਿਆਂ ਨਾਲ ਤਬਾਹ ਕਰ ਦਿੱਤਾ, ਭਾਈ ਖਾਲਸਾ ਨੇ ਦੱਸਿਆ ਬਾਬਾ ਸੁਖਵਿੰਦਰ ਸਿੰਘ ਜੀ ਨੇ ਕਿਹਾ ਭਾਵੇਂ ਸਿਖਾਂ ਨੇ ਆਪਣੇ ਪੁਰਾਤਨ ਵਿਰਸੇ ਇਤਿਹਾਸ ਮੁਤਾਬਕ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਗੱਡੀ ਚਾੜ੍ਹ ਦਿੱਤਾ ਸੀ ਪਰ ਦਰਬਾਰ ਸਾਹਿਬ ਤੇ ਹੋਏ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ, ਭਾਈ ਖਾਲਸਾ ਨੇ ਦੱਸਿਆ ਇਸੇ ਹੀ ਕਰਕੇ ਦਰਬਾਰ ਸਾਹਿਬ ਦੇ ਇਸ ਸਾਕੇ ਰਾਹੀਂ ਜਿੱਥੇ ਸਮੂਹ ਦਰਬਾਰ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਿੱਖ ਕੌਮ ਵੱਲੋਂ 1 ਜੂਨ ਤੋਂ 6 ਜੂਨ ਤੱਕ ਘੱਲੂਘਾਰਾ ਦਿਵਸ ਮਨਾਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੇ ਸਰਕਾਰ ਦੀ ਸਿੱਖ ਵਿਰੋਧੀ ਕਾਲ਼ੀ ਕਰਤੂਤ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਅੱਜ ਦੇ ਇਸ ਸਮਾਗਮ ਵਿੱਚ ਅੱਧੀ ਦਰਜਨ ਤੋਂ ਵੱਧ ਬੁਲਾਰਿਆਂ ਨੇ ਹਾਜ਼ਰੀ ਲਵਾਈ, ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ ਤੇ ਕਾਰੋਬਾਰੀ ਸ੍ਰ ਗਰੇਵਾਲ ਲੁਧਿਆਣਾ ਵੱਲੋਂ ਸਾਂਝੇ ਤੌਰ ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਹੋਰ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਤੇ ਠੰਡੇ ਮਿੱਠੇ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ, ਇਸ ਮੌਕੇ ਤੇ ਭਾਈ ਰਵਿੰਦਰ ਸਿੰਘ, ਭਾਈ ਗੁਰਮੇਲ ਸਿੰਘ ਭਾਈ ਰਿੰਕੂ, ਬਾਬਾ ਦਾਰਾ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ।।


