ਮੁੱਖ ਮੰਤਰੀ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਮਾਨ ਵੱਲੋਂ ਗੁਰਬਾਣੀ ਤੇ ਸੰਤਾਂ ਮਹਾਪੁਰਸ਼ਾਂ ਤੇ ਭਰੋਸਾ ਰੱਖਣਾ ਪੰਜਾਬ ਦੇ ਸਮੂਹ ਲੋਕਾਂ ਲਈ ਪ੍ਰੇਰਨਾ ਸਰੋਤ – ਭਾਈ ਵਿਰਸਾ ਸਿੰਘ ਖਾਲਸਾ

ਲੁਧਿਆਣਾ-ਖੰਨਾ

ਲੁਧਿਆਣਾ, ਗੁਰਦਾਸਪੁਰ, 10 ਜੂਨ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਬੀਬੀ ਗੁਰਪ੍ਰੀਤ ਕੌਰ ਮਾਨ ਨੇ ਇੱਕ ਧਾਰਮਿਕ ਦੀਵਾਨ ‘ਚ ਬੋਲਦਿਆਂ ਜਿਥੇ ਰੱਬੀ ਰੂਪ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਚੱਕਪੱਖੀ ਵਾਲਿਆਂ ਦੀ ਤਾਰੀਫ਼ ‘ਚ ਕਿਹਾ ਜਿਥੇ ਅਸੀ ਇਹਨਾਂ ਮਹਾਪੁਰਸ਼ਾਂ ਦੇ ਅਸ਼ੀਰਵਾਦ ਨਾਲ ਪੰਜਾਬ ਦੀ ਵਾਗਡੋਰ ਸੰਭਾਲੀ ਉਥੇ ਸਾਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਤੇ ਵੀ ਪੂਰਨ ਭਰੋਸਾ ਹੈ, ਉਹਨਾਂ ਬੋਲਦਿਆਂ ਮਾਤਾਵਾਂ ਭੈਣਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਘਰਾਂ ਵਿੱਚ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਦੀ ਲੋੜ ਤੇ ਜ਼ੋਰ, ਬੀਬੀ ਗੁਰਪ੍ਰੀਤ ਕੌਰ ਮਾਨ ਅੱਜ ਸੰਤ ਮਹਾਂਪੁਰਸ਼ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਵਾਲਿਆਂ ਦੀ ਦੇਖ ਰੇਖ, ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਛਾਉਣੀ ਰੋਡ ਨੇੜੇ ਰੇਲਵੇ ਫਾਟਕ ਪਿੰਡ ਝਾਂਡੇ, ਲੁਧਿਆਣਾ ਵਿਖੇ ਕਰਵਾਏ ਜਾ ਰਹੇ 42 ਵੇਂ ਸਲਾਨਾ ਗੁਰਮਤਿ ਸਮਾਗਮ’ਚ ਸ਼ਾਮਲ ਹੋਏ ਸਨ ਤੇ ਉਨ੍ਹਾਂ ਨਾਲ ਬਾਬਾ ਜੀ ਦੇ ਪ੍ਰਵਾਰਕ ਰਿਸ਼ਤੇਦਾਰ ਤੇ ਬਾਘਾਂ ਪੁਰਾਣਾ ਤੋਂ ਆਪ ਦੇ ਐਮ ਐਲ ਏ ਮਨਪ੍ਰੀਤ ਸਿੰਘ ਨੇ ਵੀ ਦੀਵਾਨ ਦੀਆਂ ਹਾਜ਼ਰੀਆਂ ਭਰੀਆਂ, ਬੀਬੀ ਗੁਰਪ੍ਰੀਤ ਕੌਰ ਮਾਨ ਸਾਹਿਬ ਤੇ ਐਮ ਐਲ ਏ ਸਾਹਿਬ ਦਾ ਮਾਨ ਸੰਤ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਸ਼ਮਸ਼ੇਰ ਸਿੰਘ ਝੁਗੇੜੇ ਵਾਲਿਆਂ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਉਹਨਾਂ ਕਿਹਾ ਮੁੱਖ ਮੰਤਰੀ ਦੀ ਬੀਬੀ ਗੁਰਪ੍ਰੀਤ ਕੌਰ ਮਾਨ ਦਾ ਭਾਸ਼ਣ ਸਾਦਾ ਤੇ ਪ੍ਰਭਾਵਸ਼ਾਲੀ ਸੀ ਅਤੇ ਇੰਜ ਲੱਗ ਰਿਹਾ ਸੀ ਜਿਵੇਂ ਉਹ ਸੰਤਾਂ ਮਹਾਪੁਰਸ਼ਾਂ ਤੇ ਗੁਰਬਾਣੀ ‘ਚ ਅਥਿਹ ਭਰੋਸਾ ਰੱਖਣ ਵਾਲੇ ਹਨ, ਭਾਈ ਖਾਲਸਾ ਨੇ ਕਿਹਾ ਬੀਬੀ ਮਾਨ ਵੱਲੋਂ ਮਾਤਾਵਾਂ ਨੂੰ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਸਿਖਿਆ ਦੇਣੀ ਸਮੇਂ ਤੇ ਅਗਾਂਹ ਵਧੂ ਸੋਚ ਮੰਨਿਆ ਜਾ ਸਕਦਾ ਹੈ, ਉਹਨਾਂ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਰੱਬੀ ਰੂਪ ਸੰਤ ਮਹਾਂਪੁਰਸ਼ ਸੰਤ ਬਾਬਾ ਰੇਸ਼ਮ ਸਿੰਘ ਚੱਕਪੱਖੀ ਵਾਲਿਆਂ ਵੱਲੋਂ ਲੋਕਾਈ ਨੂੰ ਨਾਮ ਸਿਮਰਨ ਅਭਿਆਸ ਦੇ ਨਾਲ ਨਾਲ ਗੁਰਬਾਣੀ ਨਾਲ ਜੋੜਨ ਵਾਲੇ ਧਾਰਮਿਕ ਕਾਰਜਾਂ ਦੀ ਸ਼ਲਾਘਾ ਕਰਦੀ ਹੋਈ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਮੁੱਖ ਮੰਤਰੀ ਪੰਜਾਬ ਦੀ ਪਤਨੀ ਬੀਬੀ ਗੁਰਪ੍ਰੀਤ ਕੌਰ ਮਾਨ ਵੱਲੋਂ ਮਾਤਾਵਾਂ ਨੂੰ ਬੇਨਤੀ ਰਾਹੀਂ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਯੋਗ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਤੇ ਸੰਤ ਬਾਬਾ ਰੇਸ਼ਮ ਸਿੰਘ ਜੀ ਚੱਕਪੱਖੀ ਵਾਲੇ, ਬੀਬੀ ਗੁਰਪ੍ਰੀਤ ਕੌਰ ਮਾਨ,ਐਮ ਐਲ ਏ ਬਾਘਾ ਪੁਰਾਣਾ ਸ੍ਰ ਮਨਪ੍ਰੀਤ ਸਿੰਘ, ਸੰਤ ਸਮਾਜ ਦੇ ਪ੍ਰਧਾਨ ਸੰਤ ਸਮਸੇਰ ਸਿੰਘ ਜੋਗੇੜੇ ਵਾਲੇ, ਸੰਤ ਮਹਿੰਦਰ ਸਿੰਘ ਮੋਗੇ ਵਾਲੇ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਬਾਬਾ ਜੀ ਦੇ ਨਿੱਜੀ ਗੰਨਮੈਨ ਸ੍ਰ ਹੀਰਾ ਸਿੰਘ, ਬੇਟੇ ਸ੍ਰ ਗੋਲੂ, ਸ੍ਰ ਗੁਰਪ੍ਰੀਤ ਸਿੰਘ ਗਰੇਵਾਲ, ਸ੍ਰ ਅਵਤਾਰ ਸਿੰਘ, ਸ੍ਰ ਦਰਬਾਰਾ ਸਿੰਘ ਸ੍ਰ ਗੁਰਚਰਨ ਸਿੰਘ ਅਤੇ ਵਿਕਾਸ ਗੋਲ ਤੋਂ ਇਲਾਵਾ ਸੈਂਕੜੇ ਸੰਤ ਮਹਾਂਪੁਰਸ਼ ਤੇ ਹਜ਼ਾਰਾਂ ਸੰਗਤਾਂ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਇਆ ਅਤੇ ਨਾਨਾ ਪ੍ਰਕਾਰ ਦੇ ਲੰਗਰਾਂ ਦਾ ਅਨੰਦ ਮਾਣਿਆ ।

Leave a Reply

Your email address will not be published. Required fields are marked *