5 ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਦੋ ਨੌਜਵਾਨ ਗਾਜੀਆਬਾਦ ਤੋਂ ਗਿ੍ਰਫ਼ਤਾਰ

ਗੁਰਦਾਸਪੁਰ

ਗੁਰਦਾਸਪੁਰ,10 ਅਕਤੂਬਰ (ਸਰਬਜੀਤ ਸਿੰਘ)–ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ’ਤੇ 5ਜੀ ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਨਾਲ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ 2 ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਗਾਜੀਆਬਾਦ ਤੋਂ ਗਿ੍ਰਫਤਾਰ ਕੀਤਾ ਹੈ।
ਪ੍ਰੈਸ ਕਾਨਫਰੰਸ ਕਰਦੇ ਹੋਏ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ ਰਿਪੁਤਾਪਨ ਸਿੰਘ ਅਤੇ ਸਿਟੀ ਦੇ ਐੱਸ ਐਚ ਓ ਗੁਰਮੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਊਧਮ ਸਿੰਘ ਵਾਸੀ ਡੇਹਰੀਵਾਲ ਦਰੋਗਾ ਨੇ ਸ਼ਿਕਾਇਤ ਦਿੱਤੀ ਸੀ ਕਿ ਕੁਝ ਨੌਜਵਾਨਾਂ ਨੇ ਉਨਾਂ ਨੂੰ 5 ਦਾ ਮੋਬਾਇਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਉਸਦੇ ਕੋਲੋਂ ਪੈਸੇ ਠੱਗੇ ਹਨ। ਉਹਨ ਦਸਿਆ ਕਿ ਕੁੱਝ ਨੌਜਵਾਨਾਂ ਉਸ ਨੂੰ ਵੱਖ ਵੱਖ ਨੰਬਰਾਂ ਤੋਂ ਫੋਨ ਕਰਕੇ ਵੱਖ ਵੱਖ ਅਕਾਉਂਟਾਂ ਦੇ ਵਿਚ ਕੁੱਲ 35 ਲੱਖ ਰੁਪਏ ਪਵਾਏ ਹਨ। ਇਸ ਸ਼ਿਕਾਇਤ ਤੇ ਕਾਰਵਾਈ ਕਰਦੇ ਹੋਏ ਸਾਈਬਰ ਸੈੱਲ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਟਰੇਸ ਕੀਤਾ ਜੋ ਕਿ ਯੂ ਪੀ ਗਾਜ਼ੀਆਬਾਦ ਦੇ ਰਹਿਣ ਵਾਲੇ ਸੀ। ਜਿਸ ਤੋਂ ਬਾਅਦ ਥਾਣਾ ਸਿਟੀ ਪੁਲੀਸ ਨੇ ਰਾਹੁਲ ਅਤੇ ਅਸੀਮ ਨੂੰ ਗਾਜੀਆਬਾਦ ਤੋਂ ਗਿ੍ਰਫਤਾਰ ਕਰ ਲਿਆ ਹੈ ਅਤੇ ਇਨਾਂ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਇਨਾਂ ਦਾ ਰਿਮਾਂਡ ਹਾਸਲ ਕਰ ਇਨਾਂ ਦੇ ਕੋਲ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਕਿਸੇ ਦਾ ਇਸ ਸਬੰਧ ਵਿੱਚ ਫੋਨ ਆਏ ਤਾਂ ਅਜਿਹੀ ਕਾਲ ਨੂੰ ਗੰਭੀਰਤਾ ਨਾ ਲੈਣ ਅਤੇ ਇਸ ਤੋਂ ਸੂਚੇਤ ਰਹਿਣ।

Leave a Reply

Your email address will not be published. Required fields are marked *