ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਨੁੰ ਯਕੀਨੀ ਬਣਾਇਆ ਜਾਵੇ: ਡਾ.ਤੇਜਪਾਲ ਸਿੰਘ 

ਗੁਰਦਾਸਪੁਰ

ਸੰਯੁਕਤ ਨਿਰਦੇਸ਼ਕ ਵਲੋਂ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲੈਣ ਲਈ ਕੀਤਾ ਵਿਸ਼ੇਸ਼ ਦੌਰਾ

ਗੁਰਦਾਸਪੁਰ:11 ਮਈ (ਸਰਬਜੀਤ ਸਿੰਘ ) — ਕਿਸਾਨਾਂ ਦੀ ਭਲਾਈ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੰਯੁਕਤ ਨਿਰਦੇਸ਼ਕ ( ਨਕਦੀ ਫ਼ਸਲਾਂ) ਪੰਜਾਬ , ਡਾਕਟਰ ਤੇਜਪਾਲ ਸਿੰਘ ਵਲੋਂ ਵਿਸ਼ੇਸ਼ ਦੌਰਾ ਕਰਕੇ ਜਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਮੂਹ ਖ਼ੇਤੀਬਾੜੀ ਅਧਿਕਾਰੀਆਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਕਟਰ ਅਮਰੀਕ ਸਿੰਘ ,ਡਾਕਟਰ ਜੰਗੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ,ਡਾਕਟਰ ਗੁਰਪ੍ਰੀਤ ਸਿੰਘ,ਡਾਕਟਰ ਸੁਖਬੀਰ ਸਿੰਘ ਸੰਧੂ ,ਡਾਕਟਰ ਪ੍ਰਿਤਪਾਲ ਸਿੰਘ ,ਡਾਕਟਰ ਅਰਜੁਨ ਸਿੰਘ ਖ਼ੇਤੀਬਾੜੀ ਵਿਕਾਸ ਅਫ਼ਸਰ ਸਮੇਤ ਸਮੂਹ ਖ਼ੇਤੀਬਾੜੀ ਅਧਿਕਾਰੀ ਮੌਜੂਦ ਸਨ।

ਮੀਟਿੰਗ ਵਿੱਚ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਅਤੇ ਡਾਕਟਰ ਜੰਗੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਵੱਖ ਵੱਖ ਸਕੀਮਾਂ ਜਿਵੇਂ ਮੱਕੀ ਪਾਇਲਟ ਪ੍ਰੋਜੈਕਟ,ਝੋਨੇ ਦੀ ਸਿੱਧੀ ਬਿਜਾਈ,ਪੂਸਾ 44ਅਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨੂੰ ਰੋਕਣ ਸਬੰਧੀ ਕੀਤੀ ਗਈ ਕਾਰਵਾਈ ਬਾਰੇ,ਖਾਦਾਂ ਕੀਟਨਾਸ਼ਕ ਅਤੇ ਬੀਜਾਂ ਦੀ ਚੈਕਿੰਗ ਅਤੇ ਸੈਪਲਿੰਗ ,ਪੀ ਐਮ ਕਿਸਾਨ ਸਕੀਮ ,ਸੀ ਆਰ ਐੱਮ ਸਕੀਮ ਤਹਿਤ ਮਸ਼ੀਨਾਂ ਦੀ ਖਰੀਦ ਸਬੰਧੀ ਹੋਈ ਪ੍ਰਗਤੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ।ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਤੇਜਪਾਲ ਸਿੰਘ ਨੇ ਦਸਿਆ ਮਾਣਯੋਗ ਖ਼ੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਵਿਸ਼ੇਸ਼ ਆਦੇਸ਼ਾਂ ਕਰਦਿਆਂ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਅਤੇ ਕਿਤੇ ਵੀ ਕਿਸੇ ਕਿਸਮ ਦੀ ਅਣਗਿਹਲੀ ਨਾਂ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਆਪ ਸਭ ਵਲੋਂ ਕੀਤੀ ਮਿਹਨਤ ਸਦਕਾ ਕਿਸਾਨਾਂ ਵਲੋਂ ਮੱਕੀ ਹੇਠ ਰਕਬਾ ਵਧਾਉਣ ਲਈ ਕਾਫੀ ਰੁਚੀ ਦਿਖਾਈ ਗਈ ਹੈ ਅਤੇ ਹੁਣ ਤੱਕ ਤਕਰੀਬਨ ਜ਼ਿਲਾ ਗੁਰਦਾਸਪੁਰ ਵਿਚ 600 ਹੈਕ ਰਕਬੇ ਵਿੱਚ ਮੱਕੀ ਦੀ ਕਾਸ਼ਤ ਹੋ ਚੁੱਕੀ ਹੈ ਅਤੇ ਅਗਲੇ 10 ਦਿਨਾਂ ਵਿਚ ਬਾਕੀ ਰਹਿੰਦੀ ਬਿਜਾਈ ਹੋਣੀ ਹੈ। ਉਨ੍ਹਾਂ ਕਿਹਾ ਕਿ ਮੱਕੀ ਦੀ ਸਫਲ ਕਾਸ਼ਤ ਲਈ ਜਿੱਥੇ ਸਮੇਂ ਸਿਰ ਬਿਜਾਈ ਕਰਨੀ ਜ਼ਰੂਰੀ ਹੈ ਉੱਥੇ ਕੀੜੇ ਮਕੌੜੇ ਅਤੇ ਬਿਮਾਰੀਆਂ ਤੋਂ ਫ਼ਸਲ ਨੁੰ ਬਚਾਉਣ ਲਈ ਮੱਕੀ ਕਾਸ਼ਤਕਾਰਾਂ ਦੀ ਤਕਨੀਕੀ ਅਗਵਾਈ ਕਰਨੀ ਵੀ ਜ਼ਰੂਰੀ ਹੈ । ਉਨ੍ਹਾਂ ਦੱਸਿਆ ਕਿ ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਮੱਕੀ ਦੀ ਫਸਲ ਵਿਚ ਫ਼ਾਲ ਆਰਮੀ ਵਰਮ ਦਾ ਹਮਲਾ ਹੋ ਚੁੱਕਾ ਹੈ ਅਤੇ ਰੋਕਥਾਮ ਲਈ ਸਮਾਂ ਵੀ ਬਹੁਤ ਢੁਕਵਾਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਅਗਲੇ ਦਿਨਾਂ ਦੌਰਾਨ ਜਿੰਨੀ ਵੀ ਮੱਕੀ ਦੀ ਬਿਜਾਈ ਹੋਈ ਹੈ ਉਸ ਦਾ ਨਿਰੰਤਰ ਨਿਰੀਖਨ ਕੀਤਾ ਜਾਵੇ ਅਤੇ ਜਿਥੇ ਜ਼ਰੂਰਤ ਹੋਵੇ ,ਓਥੇ ਸਿਫਾਰਸ਼ਾਂ ਮੁਤਾਬਕ ਕੀਟਨਾਸ਼ਕਾਂ ਦਾ ਛਿੜਕਾ ਕਰਵਾ ਦਿੱਤਾ ਜਾਵੇ । ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਮੱਕੀ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਜੋ ਟੀਚਾ ਦਿੱਤਾ ਗਿਆ ਉਸ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲੇ ਅੰਦਰ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮਗਰੀ ਉਪਲਬਧ ਕਰਵਾਉਣ ਲੈਣ ਚੈਕਿੰਗ ਅਤੇ ਸੈਪਲਿੰਗ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਮੰਡੀਕਰਨ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਦੀ ਲਵਾਈ ਰੋਕਣ ਲਈ ਬਹੁਤ ਜ਼ਰੂਰੀ ਹੈ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾਂ ਆਵੇ। ਉਨ੍ਹਾਂ ਕਿਹਾ ਕਿ ਪੀ ਐਮ ਕਿਸਾਨ ਸਕੀਮ ਅਧੀਨ ਲਾਭਪਾਤਰੀਆਂ ਦੀ ਲੈਂਡ ਸੀਡਿੰਗ ਅਤੇ ਈ ਕੇ ਵਾਈ ਸੀ ਮੁਕੰਮਲ ਕੀਤੀ ਜਾਵੇ ਤਾਂ ਜੋਂ 20ਵੀ ਕਿਸ਼ਤ ਯੋਗ ਲਾਭਪਾਤਰੀਆਂ ਦੇ ਖਾਤੇ ਵਿੱਚ ਆ ਸਕੇ।

Leave a Reply

Your email address will not be published. Required fields are marked *