ਯੂਪੀ ਦੇ ਮੈਨੀਆਂ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਅਖੰਡ ਪਾਠ, ਧਾਰਮਿਕ ਦੀਵਾਨ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ- ਭਾਈ ਵਿਰਸਾ ਸਿੰਘ ਖਾਲਸਾ

ਹੋਰ ਪ੍ਰਦੇਸ਼

ਯੂਪੀ, ਗੁਰਦਾਸਪੁਰ, 12 ਜੂਨ (ਸਰਬਜੀਤ ਸਿੰਘ)– ਦੁਆਬਾ ਖੇਤਰ ‘ਚ ਧਾਰਮਿਕ ਸਮਾਜਿਕ ਤੇ ਸਮਾਜ ਭਲਾਈ ਕੰਮਾਂ ਕਰਕੇ ਦੇਸ਼ਾਂ ਵਿਦੇਸ਼ਾਂ ਵਿੱਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਨੰਗਲ ਬੇਟ ਲਾਗੇ ਆਲੋਵਾਲ ਫਿਲੌਰ ਲੁਧਿਆਣਾ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਜੀ ਅਤੇ ਸ੍ਰੀ ਮਾਨ ਸੰਤ ਬਾਬਾ ਜਰਨੈਲ ਸਿੰਘ ਜੀ ਵਲੋਂ ਸਿੱਖੀ ਪ੍ਰਚਾਰ ਹਿੱਤ ਬਣਾਏ ਯੂਪੀ ਦੇ ਗੁਰਦੁਆਰਾ ਮੈਨੀਆਂ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਦੀਵਾਨ ਰਾਹੀਂ ਗੁਰਬਾਣੀ,ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਗੁਰਮਤਿ ਸਮਾਗਮ ਦੇ ਸਬੰਧ ਵਿੱਚ ਪੰਜਾਬ ਤੋਂ ਆਪਣੇ ਜਥੇ ਸਮੇਤ ਯੂਪੀ ਪਹੁੰਚੇ ਜਥੇ ਵੱਲੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਹੁਕਮ ਨਾਮੇ ਤੇ ਗੁਰਬਾਣੀ ਸ਼ਬਦ ਵਿਚਾਰ ਦੀ ਕਥਾ ਤੋਂ ਉਪਰੰਤ ਕੀਤਾ ਗਈ, ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਫਿਲੌਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਸਿੱਘ ਤੇ ਭਾਈ ਰਿੰਕੂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਵਾਕੇ ਯੂਪੀ ਦੀਆਂ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਪੰਜਾਬ ਤੇ ਆਏ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਵੱਲੋਂ ਵੀ ਹਾਜ਼ਰੀ ਲਵਾਈ ਗਈ, ਸਮੂਹ ਧਾਰਮਿਕ ਬੁਲਾਰਿਆਂ, ਵਿਸ਼ੇਸ਼ ਸ਼ਖ਼ਸੀਅਤਾਂ ਤੇ ਸਮਾਗਮ ਸਬੰਧੀ ਸੇਵਾਵਾਂ ਨਿਭਾਉਣ ਵਾਲੇ ਯੂ ਪੀ ਦੇ ਸਾਰੇ ਸਿੱਖਾਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ ਅਤੇ ਗੁਰੂ ਕੇ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤ, ਇਸ ਮੌਕੇ ਭਾਈ ਅਮਰਜੀਤ ਸਿੰਘ, ਬਾਬਾ ਦਾਰਾ ਸਿੰਘ, ਭਾਈ ਬਖਸ਼ੀਸ਼, ਭਾਈ ਗੁਰਮੇਲ ਸਿੰਘ ਤੋਂ ਇਲਾਵਾ ਸੈਂਕੜੇ ਬੁਲਾਰੇ ਤੇ ਹਜ਼ਾਰਾਂ ਸੰਗਤਾਂ ਹਾਜ਼ਰ ਸਨ ।

Leave a Reply

Your email address will not be published. Required fields are marked *