ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ)– ਸਾਕਾ ਨਨਕਾਣਾ ਸਾਹਿਬ’ਚ ਆਪਣੇ ਪਰਿਵਾਰ ਦੇ ਸੱਤ ਜੀਆਂ ਨੂੰ ਕੁਰਬਾਨ ਕਰਨ ਵਾਲੇ ਸ਼ਹੀਦ ਭਾਈ ਨਿਬਾਹੂ ਸਿੰਘ ਮਾਝਾ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸੌ ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਅਤੇ ਗੁਰੂ ਸਾਹਿਬ ਜੀ ਦਾ ਪਵਿੱਤਰ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰ (ਰੰਘਰੇਟੇ ਗੁਰ ਕੇ ਬੇਟੇ) ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ) ਦੀ ਯਾਦ ‘ਚ ਇੱਕ ਵੱਡਾ ਸਲਾਨਾ ਗੁਰਮਤਿ ਸਮਾਗਮ ਜੋੜ ਮੇਲਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਇਸ ਸਬੰਧੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ, ਜਿਨ੍ਹਾਂ ਦੇ ਸੰਪੂਰਨ ਭੋਗ 15 ਜੂਨ ਨੂੰ ਪਾਏ ਜਾਣਗੇ ਇਸ ਸਮਾਗਮ ਵਿੱਚ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਆਗੂ ਤੇ ਹੋਰ ਧਾਰਮਿਕ ਸੰਪਰਦਾਵਾਂ ਦੇ ਨਾਲ ਨਾਲ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਦੇ ਜਰਨੈਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਮੁਖੀ ਦਸਮੇਸ਼ ਤਰਨਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਚੇਅਰਮੈਨ ਸੀਸ ਭੇਂਟ ਨਗਰ ਕੀਰਤਨ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮਾਲਵਾ ਤਰਨਾ ਦਲ ਸ਼ਹੀਦ ਭਾਈ ਸੰਗਤ ਸਿੰਘ ਦੇ ਮੁਖੀ ਤੇ ਜਨਰਲ ਸੈਕਟਰੀ ਸੀਸ ਭੇਂਟ ਨਗਰ ਕੀਰਤਨ, ਤੋਂ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਅਤੇ ਧਾਰਮਿਕ ਖੇਤਰ ‘ਚ ਸਰਗਰਮ ਸੰਤਾਂ ਮਹਾਪੁਰਸ਼ਾਂ ਦੇ ਆਉਣ ਦੀ ਸੰਭਾਵਨਾ ਹੈ ਇੰਨ੍ਹਾਂ ਤਿੰਨਾ ਦੌਰਾਨ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦੱਸਿਆ 15 ਜੂਨ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਜਿਥੇ ਧਾਰਮਿਕ ਦੀਵਾਨਾਂ ਰਾਹੀਂ ਸੰਗਤਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸਬੰਧੀ ਜਾਗਰੂਕ ਕੀਤਾ ਜਾਵੇਗਾ, ਉਥੇ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ )ਜੀ ਦੇ ਆ ਰਹੇ 350 ਸੌ ਸਾਲਾਂ ਸੀਸ ਭੇਂਟ ਨਗਰ ਕੀਰਤਨ ਸਬੰਧੀ ਗੁਰਮਤਿ ਵਿਚਾਰਾਂ ਕੀਤੀਆਂ ਜਾਣ ਗੀਆਂ, ਭਾਈ ਖਾਲਸਾ ਨੇ ਦੱਸਿਆ,ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਆਉਣ ਵਾਲੇ ਸੀਸ ਭੇਂਟ ਨਗਰ ਕੀਰਤਨ ਸਬੰਧੀ ਬਣਾਈ ਕਮੇਟੀ ਦੀ ਵਿਸ਼ੇਸ਼ ਮੀਟਿੰਗ ਤੋਂ ਉਪਰੰਤ ਇਸ ਸਬੰਧੀ ਪੋਸਟਰ ਵੀ ਜਾਰੀ ਕੀਤੇ ਜਾਣਗੇ, ਉਹਨਾਂ ਦੱਸਿਆ ਕਮੇਟੀ ਦੇ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਜਨਰਲ ਸੈਕਟਰੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਤੇ ਖਜਾਨਚੀ ਆਹੁਦੇ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨੂੰ ਲਾਇਆ ਗਿਆ ਹੈ, ਜਦੋਂ ਕਿ ਇਸ ਕਮੇਟੀ ਦੇ ਸਰਪ੍ਰਸਤ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਹੋਣਗੇ,ਭਾਈ ਖਾਲਸਾ ਨੇ ਦੱਸਿਆ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਗੁਰਦਾਸਪੁਰ ਵੱਲੋਂ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਪ੍ਰਵਾਰਾਂ ਸਮੇਤ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ ਉਹਨਾਂ ਦੱਸਿਆ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।


