ਤਰਨਤਾਰਨ, ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਆਂ ਵਾਲਾਂ ਪਿੰਡ ਸੰਗਵਾਂ ਨੇੜੇ ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਸਲਾਨਾ ਜੋੜ ਮੇਲਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਦੀ ਦੇਖ ਰੇਖ ਦੇ ਨਾਲ ਨਾਲ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਸੰਤਾ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸਮਾਗਮ ਦੇ ਸਬੰਧ ਵਿੱਚ ਚਾਰ ਅਖੰਡ ਪਾਠ ਸਾਹਿਬ ਨਗਰ ਦੀਆਂ ਸੰਗਤਾਂ ਤੇ ਇੱਕ ਪਾਠ ਦਲਪੰਥ ਬਾਬਾ ਬਿਧੀ ਚੰਦ ਵੱਲੋਂ ਟੋਟਲ ਪੰਜ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਆਰਤੀ ਆਰਤੇ ਤੋਂ ਉਪਰੰਤ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਦਲਦਲ ਦੇ ਹੈੱਡ ਗ੍ਰੰਥੀ ਵੱਲੋਂ ਸ੍ਰਵਣ ਕਰਵਾਉਣ ਤੋ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋਧਾਰੇ ਤੇ ਹੋਰ ਜੰਗੀ ਸਾਸਤਰਾ ਨਾਲ ਲੈਸ ਹੋ ਕੇ ਗੁਰਦੁਆਰਾ ਸਾਹਿਬ ਦੇ ਸਹਾਮਣੇ ਵਾਲੇ ਖੇਤਾਂ ਵਿੱਚ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਘੌੜ ਸਵਾਰੀ ਨੇਜ਼ਾ ਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣੇ ਕਿੱਲੀ ਤੇ ਕਿਲਾ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ,ਮਹੱਲਾ ਖੇਡਣ ਵਾਲਿਆਂ ਨੂੰ ਦਲਪੰਥ ਬਾਬਾ ਬਿਧੀ ਚੰਦ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸਨਮਾਨ ਕੀਤਾ ਗਿਆ, ਸਮਾਪਤੀ ਅਰਦਾਸ ਸਥਾਨਕ ਪ੍ਰਬੰਧਕੀ ਮਹੰਤ ਤੇ ਹੈਡ ਗ੍ਰੰਥੀ ਬਾਬਾ ਕੁਲਵੰਤ ਸਿੰਘ ਉਰਫ ਬਾਬਾ ਨਿਮਾਣਾ ਜੀ ਵੱਲੋਂ ਕੀਤੀ ਗਈ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ, ਇਸ ਮੌਕੇ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਸ਼ਿੰਦਰ ਸਿੰਘ ਕਾਰਸੇਵਾ ਵਾਲੇ, ਜਥੇਦਾਰ ਬਾਬਾ ਨਿਹਾਲ ਸਿੰਘ, ਠਾਣੇਦਾਰ ਬੂਟਾ ਸਿੰਘ, ਬਾਬਾ ਦੀਦਾਰ ਸਿੰਘ ਨਿਹੰਗ, ਸ੍ਰ ਸੁਖਵੰਤ ਸਿੰਘ, ਸ੍ਰ ਚਰਨਜੀਤ ਸਿੰਘ, ਸਰਪੰਚ ਗੁਰਮੀਤ ਸਿੰਘ, ਬਾਬਾ ਬਲਵਿੰਦਰ ਸਿੰਘ ਫ਼ੌਜੀ, ਸ੍ਰ ਸੁਖਦੇਵ ਸਿੰਘ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਹਾਜ਼ਰ ਸਨ ।



