ਗੁਰਦਾਸਪੁਰ, 16 ਜੂਨ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ 18 ਜੂਨ 2011 ਨੂੰ ਆਪਣਾ ਸੰਸਾਰਕ ਚੌਹਲਾ ਤਿਆਗ ਕੇ ਸੰਚਖੰਡ ਬਿਰਾਜਣ ਵਾਲੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਦੇ ਬਾਨੀ, ਮਹਾਨ ਤਪੱਸਵੀ ਪਰਉਪਕਾਰੀ ਤੇ ਮਹਾ ਦਿਆਲੂ ਸੰਤ ਮਹਾਂਪੁਰਸ਼ ਸੰਤ ਬਾਬਾ ਨਛੱਤਰ ਸਿੰਘ ਦੀ ਮਿੱਠੀ ਯਾਦ ਵਿਚ ਉਹਨਾਂ ਸ਼ਰਧਾ ਦੇ ਫੁੱਲ ਭੇਂਟ ਕਰਦੀ ਹੋਈ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕਰਦੀ ਹੈ ਕਿ ਉਹਨਾਂ ਦੀ ਯਾਦ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦਾ ਮਹਾਨ ਕੀਰਤਨ 18 ਜੂਨ ਦਿਨ ਬੁੱਧਵਾਰ ਨੂੰ ਸਰਵਣ ਕਰਨ ਤੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਮਾਲਵਾ ਖੇਤਰ ਦੇ ਉਹ ਪਵਿੱਤਰ ਅਸਥਾਨ ਜਿਸ ਨੂੰ 28 ਸਾਲਾਂ’ਚ ਸਵਰਗੀ ਮਹਾਂਪੁਰਸ਼ ਸੰਤ ਬਾਬਾ ਨਛੱਤਰ ਸਿੰਘ ਜੀ ਨੇ ਬਹੁਤ ਹੀ ਭਗਤੀ ,ਮਿਹਨਤ ਮੁਸ਼ੱਕਤ ਤੇ ਦੂਰ ਦ੍ਰਿਸ਼ਟੀ ਵਾਲੀ ਸੋਚ ਰਾਹੀਂ ਦੇਸ਼ਾਂ ਵਿਦੇਸ਼ਾਂ’ਚ ਸੰਗਤਾਂ ਲਈ ਖਿੱਚ ਰੱਬੀ ਸਕੂਨ ਦਾ ਕੇਂਦਰ ਬਣਾਇਆ, ਉਹਨਾਂ ਦੱਸਿਆ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ 30 ਏਕੜ ਜ਼ਮੀਨ ਦੇ ਰਕਬੇ ਵਿੱਚ ਫੈਲਿਆ ਹੋਇਆ ਹੈ,ਇਸ ਅਸਥਾਨ ਤੇ ਹਰ ਪੁੰਨਿਆਂ ਮੌਕੇ ਸੰਗਤਾਂ ਵੱਲੋਂ ਰਖਵਾਏ ਲੜੀਵਾਰ ਅਖੰਡ ਪਾਠ ਸਾਹਿਬ ਦੇ ਭੋਗਾਂ ਉਪਰੰਤ ਭਾਰੀ ਧਾਰਮਿਕ ਦੀਵਾਨ ਸਜਾਏ ਜਾਂਦੇ ਹਨ ਤੇ ਸਿੱਖ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਸੰਤਾਂ ਮਹਾਂਪੁਰਸ਼ਾਂ ਵੱਲੋਂ ਹਾਜ਼ਰੀ ਲਵਾ ਕੇ ਸਿੱਖ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ, ਭਾਈ ਖਾਲਸਾ ਨੇ ਦੱਸਿਆ ਇਥੇ ਹਰ ਐਤਵਾਰ ਨੂੰ ਹਜ਼ਾਰਾਂ ਸੰਗਤਾਂ ਨਤਮਸਤਕ ਹੋ ਕੇ ਆਪਣੇ ਸੰਸਾਰਕ ਜੀਵਨ ਦੇ ਦੁਖਾਂ ਕੁਲੇਸਾ ਤੋਂ ਛੁਟਕਾਰਾ ਪਾਉਂਦੀਆਂ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਦੂਰ ਹੁੰਦੀਆਂ ਹਨ,ਇਥੇ ਹਰ ਸੰਗਰਾਂਦ ਤੇ ਤਿੰਨ ਚਾਰ ਸੌ ਦੇ ਲਗਭਗ ਗਰੀਬ ਲੋੜਵੰਦ ਪਰਵਾਰਾਂ ਨੂੰ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਵੱਲੋਂ ਚਲਾਈ ਮਰਯਾਦਾ ਅਨੁਸਾਰ ਫ੍ਰੀ ਰਾਸ਼ਨ ਵੰਡਿਆ ਜਾਂਦਾ ਹੈ, ਉਨ੍ਹਾਂ ਕਿਹਾ ਇਸ ਅਸਥਾਨ ਤੇ ਵਡੇਰੀ ਉਮਰ ਅਤੇ ਘਰਾਂ ਤੋਂ ਦੁਖੀ ਸਾਰਿਆਂ ਬਜ਼ੁਰਗਾਂ ਦੀ ਸਾਂਭ ਸੰਭਾਲ ਲਈ ਇਕ ਵੱਡਾ ਤੇ ਸ਼ਾਨਦਾਰ ਕਈ ਕਮਰਿਆਂ ਵਾਲਾ ਬਿਰਧ ਆਸ਼ਰਮ ਬਣਾਇਆ ਹੋਇਆ ਹੈ, ਜਿਥੇ ਬਜ਼ੁਰਗਾਂ ਨੂੰ ਹਰ ਤਰ੍ਹਾਂ ਦਵਾਈ ਦੇ ਨਾਲ ਨਾਲ ਹਰ ਤਰ੍ਹਾਂ ਦੀ ਮਦਦ ਕੀਤੀ ਜਾਂਦੀ ਹੈ,ਐਮਰਜੈਂਸੀ ਡਾਕਟਰੀ ਵੈਨ ਹਮੇਸ਼ਾ 24 ਘੰਟੇ ਤਿਆਰ ਬਰ ਤਿਆਰ ਰਹਿਦੀ ਹੈ, ਭਾਈ ਖਾਲਸਾ ਨੇ ਦੱਸਿਆ ਇਥੇ ਹੀ ਬਸ ਨਹੀਂ ? ਸੰਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਵੱਲੋਂ ਚਲਾਈ ਮਰਯਾਦਾ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕਬੱਡੀ ਕੁਸ਼ਤੀਆਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਤੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਜਾਂਦੇ ਹਨ, ਉਨ੍ਹਾਂ ਕਿਹਾ ਇਥੇ ਦੂਰੋਂ ਨੇੜਿਓਂ ਆਉਣ ਵਾਲਿਆਂ ਸਾਰੇ ਯਾਤਰੀਆਂ ਲਈ ਰਹਿਣ ਸਹਿਣ ਦੇ ਨਾਲ ਨਾਲ 24 ਘੰਟੇ ਗੁਰੂ ਕੇ ਲੰਗਰ ਅਟੁੱਟ ਵਰਤਦੇ ਰਹਿੰਦੇ ਹਨ, ਭਾਈ ਖਾਲਸਾ ਨੇ ਦੱਸਿਆ ਮਜੌਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਗੁਰਦੀਪ ਸਿੰਘ ਜੀ ਬਹੁਤ ਹੀ ਸਿਆਣੇ,ਪੜੇ ਲਿਖੇ ਮਿੱਠੇ ਸੁਭਾਅ ਦੇ ਸੂਝਵਾਨ ਵਿਦਵਾਨ ਹੋਣ ਕਰਕੇ ਸਵਰਗੀ ਮਹਾਂਪੁਰਸ਼ ਸੰਤ ਬਾਬਾ ਨਛੱਤਰ ਸਿੰਘ ਜੀ ਵੱਲੋਂ ਗੁਰਮਤਿ ਵਾਲੀ ਚਲਾਈ ਮਰਯਾਦਾ ਤੇ ਬਾਖੂਬੀ ਤੇ ਮਿਹਨਤ ਨਾਲ ਪਹਿਰਾ ਦੇ ਰਹੇ ਹਨ ਅਤੇ ਉਨ੍ਹਾਂ ਦੀ ਦੇਖ ਰੇਖ ਹੇਠ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਦਾ ਇਹ ਅਸਥਾਨ ਦੁਨ ਦੁਗਣੀ ਰਾਤ ਚੌਗਣੀ ਤਰੱਕੀ ਵੱਲ ਵੱਧਦਾ ਜਾ ਰਿਹਾ ਹੈ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਆਪਣੀ ਸੰਸਰੀ ਡਿਊਟੀ ਨੂੰ ਲੱਤ ਮਾਰ ਕੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਰਗੇ ਪਾਵਨ ਅਸਥਾਨ ਨੂੰ ਮਹਾਨ ਬਣਾਉਣ ਵਾਲੇ ਧਰਮੀ ਤੇ ਪਰਉਪਕਾਰੀ ਮਹਾ ਦਿਆਲੂ ਮਹਾਂਪੁਰਸ਼ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਮਿੱਠੀ ਯਾਦ ਤੇ ਸੇਵਾਵਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੀ ਹੈ ਉਥੇ ਸਮੂਹ ਸੰਗਤਾਂ ਨੂੰ ਬੇਨਤੀ ਕਰਦੀ ਹੈ ਕਿ ਅਜਿਹੇ ਮਹਾਂਪੁਰਖ ਦਾ ਅਸ਼ੀਰਵਾਦ ਪ੍ਰਾਪਤ ਕਰਨ ਅਤੇ ਆਪਣੇ ਸੰਸਾਰਕ ਜੀਵਨ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਦੀ ਯਾਦ’ਚ ਚਲ ਰਹੇ ਲੜੀਵਾਰ ਅਖੰਡ ਪਾਠ ਸਾਹਿਬਾ ਦੇ 18 ਜੂਨ ਨੂੰ ਦਿਨ ਬੁੱਧਵਾਰ ਸੰਪੂਰਨ ਭੋਗ ਤੇ ਕਲਯੁਗ ਮੇਂ ਕੀਰਤਨ ਪ੍ਰਧਾਨਾ’ਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋ ਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਦੱਸਿਆ ਇਥੇ ਇੱਕ ਗੱਲ ਸੰਗਤਾਂ ਨਾਲ ਸਾਂਝੀ ਕਰਨੀ ਬੜੀ ਜ਼ਰੂਰੀ ਹੈ ਕਿ ਇਸ ਅਸਥਾਨ ਤੇ ਸਵਰਗੀ ਸੰਤ ਬਾਬਾ ਨਛੱਤਰ ਸਿੰਘ ਜੀ ਵੱਲੋਂ ਚਲਾਈ ਮਰਯਾਦਾ ਅਨੁਸਾਰ ਦੇਸ਼ਾਂ ਵਿਦੇਸ਼ਾਂ ਦੇ ਕਿਸੇ ਵੀ ਵਿਅਕਤੀ ਤੋ ਉਗਰਾਹੀ ਰਾਹੀਂ ਸੇਵਾ ਆਦਿ ਇਕੱਠੀ ਨਹੀਂ ਕੀਤੀ ਜਾਂਦੀ ।


