ਵਿਦੇਸ਼ ਭੇਜਣ ਦੇ ਨਾਂ ਤੇ ਪਿੰਡ ਗੇਹਲੇ ਦੇ ਨੌਜਵਾਨ ਅਕਾਸ਼ਦੀਪ ਸਿੰਘ ਨਾਲ ਮਾਰੀ 30 ਲੱਖ ਦੀ ਠੱਗੀ

ਬਠਿੰਡਾ-ਮਾਨਸਾ

ਠੱਗ ਏਜੰਟਾਂ ਦੀ ਟੀਮ ਬਲਵੀਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਟਿਆਲਾ ਅਤੇ ਪ੍ਰਭਜੋਤ ਕੌਰ ਵਾਸੀ ਕੈਨੇਡਾ ਤੇ ਪਰਚਾ ਦਰਜ ਕੀਤਾ ਜਾਵੇ

ਮਾਨਸਾ, ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)– ਅੱਜ ਪਿੰਡ ਗੇਹਲੇ ਦੇ ਨੌਜਵਾਨ ਅਕਾਸ਼ਦੀਪ ਸਿੰਘ ਗੇਹਲੇ ਨਾਲ ਬਲਵੀਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਟਿਆਲਾ ਅਤੇ ਪੁੱਤਰੀ ਪ੍ਰਭਜੋਤ ਕੌਰ ਵਾਸੀ ਕੈਨੇਡਾ ਵੱਲੋਂ ਵਿਦੇਸ਼ ਭੇਜਣ ਦੇ ਨਾਮ ਤੇ ਮਾਰੀ ਗਈ ਠੱਗੀ ਦੇ ਖਿਲਾਫ ਸੰਘਰਸ਼ ਕਰਨ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਵੱਲੋਂ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ, ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ,ਜ਼ਿਲ੍ਹਾ ਸਕੱਤਰ ਗੁਰਮੀਤ ਨੰਦਗੜ੍ਹ,ਆਇਸਾ ਪੰਜਾਬ ਵੱਲੋਂ ਸੁਖਜੀਤ ਸਿੰਘ ਰਾਮਾਨੰਦੀ ਅਤੇ ਅਮਨਦੀਪ ਸਿੰਘ ਰਾਮਪੁਰ ਮੰਡੇਰ,ਪੀ ਐੱਸ ਯੂ ਵੱਲੋਂ ਅਰਵਿੰਦਰ ਆਜ਼ਾਦ,ਇਨਕਲਾਬੀ ਨੌਜਵਾਨ ਸਭਾ ਵੱਲੋਂ ਗਗਨਦੀਪ ਸਿੰਘ ਸਿਰਸੀਵਾਲਾ,ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਲਿਬਰੇਸ਼ਨ)ਵੱਲੋਂ ਬਲਵਿੰਦਰ ਸਿੰਘ ਘਰਾਂਗਣਾ,ਦਰਸ਼ਨ ਦਾਨੇਵਾਲਾ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਅਕਾਸ਼ਦੀਪ ਸਿੰਘ ਵੱਲੋਂ ਜ਼ਿਲਾ ਪ੍ਰਸ਼ਾਸਨ ਮਾਨਸਾ ਨੂੰ ਲਿਖਤੀ ਦਰਖਾਸਤ ਦਿੱਤੇ ਜਾਣ ਤੇ ਦੋ ਮਹੀਨਿਆਂ ਦੇ ਲੱਗਭੱਗ ਸਮਾਂ ਬੀਤਣ ਦੇ ਬਾਵਜੂਦ ਵੀ ਕੋਈ ਸੁਣਵਾਈ ਨਹੀਂ ਕੀਤੀ ਗਈ ਅਤੇ ਅਕਾਸ਼ਦੀਪ ਸਿੰਘ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਦੋਸ਼ੀਆਂ ਉੱਪਰ ਕਾਰਵਾਈ ਨਾਂ ਕੀਤੀ ਗਈ ਤਾਂ ਪ੍ਰਸ਼ਾਸਨ ਦੀ ਬੇਰੁੱਖੀ ਵਿਰੁੱਧ 23 ਜੂਨ 2025 ਨੂੰ ਐੱਸ ਐੱਸ ਪੀ ਦਫਤਰ ਮਾਨਸਾ ਦਾ ਘਿਰਾਓ ਕੀਤਾ ਜਾਵੇਗਾ।

Leave a Reply

Your email address will not be published. Required fields are marked *