ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਗੁਰਦਾਸਪੁਰ

ਜ਼ਿਲ੍ਹਾ ਪੱਧਰ ’ਤੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

 ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ l

ਗੁਰਦਾਸਪੁਰ 18 ਜੂਨ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ’ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ ਦਾ ਆਯੋਜਨ ਗੁਰਦਾਸਪੁਰ ਦੇ ਸਰਕਾਰੀ ਕਾਲਜ ਵਿਖੇ ਹੋਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਸਾਂਝੀ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਨੇ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿਚ ਲੋਕ ਸਰੀਰਿਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵਧ ਰਹੀ ਹੈ।

ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਿਕ ’ਤੇ ਮਾਨਸਿਕ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅੱਜ ਦੀ ਲੋੜ ਹੈ। ਉਨ੍ਹਾਂ ਕਿਹਾ ਕਿ 21 ਜੂਨ ਨੂੰ ਗੁਰਦਾਸਪੁਰ ਦੇ ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ ’ਚ ਸ਼ਮੂਲੀਅਤ ਕਰਨ ਤਾਂ ਜੋ ਸਰੀਰ ਨੂੰ ਨਿਰੋਗ ਅਤੇ ਤੰਦਰੁਸਤੀ ਵੱਲ ਲਿਜਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ਵ ਯੋਗ ਦਿਵਸ ਮੌਕੇ ਸਮੂਹ ਵਿਭਾਗਾਂ ਦੇ ਸਾਰੇ ਅਧਿਕਾਰੀ ਤੇ ਕਰਮਚਾਰੀ ਨੂੰ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦੀ ਹਦਾਇਤ ਕੀਤੀ।

Leave a Reply

Your email address will not be published. Required fields are marked *