ਬਾਜਵਾ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੱਕੀ ਦੀ ਫ਼ਸਲ ਖ਼ਰੀਦਣ ਦੀ ਮੰਗ ਕੀਤੀ

ਪੰਜਾਬ

ਚੰਡੀਗੜ੍ਹ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੱਕੀ ਦੀ ਫ਼ਸਲ ਦੀ ਖ਼ਰੀਦ ਨੂੰ ਯਕੀਨੀ ਬਣਾਉਣ ‘ਚ ਅਸਫਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਸਾਲ 2025-26 ਲਈ ਮੱਕੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ 2400 ਰੁਪਏ ਪ੍ਰਤੀ ਕੁਇੰਟਲ ਹੈ। ਹਾਲਾਂਕਿ, ਸੂਬੇ ਭਰ ਦੇ ਕਿਸਾਨ ਆਪਣੀ ਉਪਜ ਨੂੰ ਨਿੱਜੀ ਵਪਾਰੀਆਂ ਨੂੰ ਘੱਟ ਕੀਮਤਾਂ ‘ਤੇ ਵੇਚਣ ਲਈ ਮਜਬੂਰ ਹਨ।

ਬਾਜਵਾ ਨੇ ਕਿਹਾ ਕਿ ਜ਼ਿਆਦਾ ਨਮੀ ਵਾਲੀ ਮੱਕੀ ਦੀ ਫ਼ਸਲ 1300 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕ ਰਹੀ ਹੈ ਜਦਕਿ ਸੁੱਕੀ ਮੱਕੀ ਦੀ ਫ਼ਸਲ 1900 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਸਰਕਾਰ ਦਾ ਮੁੱਖ ਵਾਅਦਾ ਮੱਕੀ ਦੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦ ਨੂੰ ਯਕੀਨੀ ਬਣਾਉਣਾ ਸੀ। ਹਾਲਾਂਕਿ, ‘ਆਪ’ ਸਰਕਾਰ ਇਸ ਵਾਅਦੇ ਨੂੰ ਪੂਰਾ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੀ ਜਿਵੇਂ ਉਹ ਆਪਣੇ ਹੋਰ ਵਾਅਦਿਆਂ ਤੋਂ ਮੁੱਕਰ ਗਈ। ਜਦੋਂ ਤੋਂ ‘ਆਪ’ ਨੇ ਪੰਜਾਬ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਮੱਕੀ ਦੀ ਪੈਦਾਵਾਰ ਕਦੇ ਵੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਨਹੀਂ ਖ਼ਰੀਦੀ ਗਈ। ਮੱਕੀ ਦੀ ਸਮੁੱਚੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਤੁਰੰਤ ਖ਼ਰੀਦਣ ਦੀ ਜ਼ੋਰਦਾਰ ਮੰਗ ਕਰਦਿਆਂ ਬਾਜਵਾ ਨੇ ਕਿਹਾ ਕਿ ਅਜਿਹਾ ਨਾ ਕਰਨ ਨਾਲ ਪੰਜਾਬ ਸਰਕਾਰ ਦੇ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਨੂੰ ਨੁਕਸਾਨ ਪਹੁੰਚੇਗਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸਰਕਾਰ ਨੂੰ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ, ਜਿਨ੍ਹਾਂ ਨੇ ਪਹਿਲਾਂ ਹੀ ਆਪਣੀ ਮੱਕੀ ਦੀ ਫ਼ਸਲ ਨਿੱਜੀ ਕੰਪਨੀਆਂ ਨੂੰ ਘੱਟ ਰੇਟਾਂ ‘ਤੇ ਵੇਚ ਦਿੱਤੀ ਹੈ ਅਤੇ ਨੁਕਸਾਨ ਝੱਲਣਾ ਪਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਤੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਦਾ ਦੋਸ਼ ਲਾਉਂਦਿਆਂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਨੂੰ ਮੂੰਗੀ ਦੀ ਫ਼ਸਲ ਉਗਾਉਣ ਲਈ ਉਤਸ਼ਾਹਿਤ ਕੀਤਾ ਸੀ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਣ ਦਾ ਵਾਅਦਾ ਕੀਤਾ ਸੀ। ਹਾਲਾਂਕਿ, ਉਨ੍ਹਾਂ ਦੀ ਸਰਕਾਰ ਨੇ ਕਦੇ ਵੀ ਮੂੰਗੀ ਦੀ ਪੂਰੀ ਫ਼ਸਲ ਐਮਐਸਪੀ ‘ਤੇ ਖ਼ਰੀਦਣ ਦੀ ਕੋਸ਼ਿਸ਼ ਨਹੀਂ ਕੀਤੀ। ਮੁੱਖ ਮੰਤਰੀ ਨੇ ਫਿਰ ਕਿਸਾਨਾਂ ਦੀ ਪਿੱਠ ‘ਤੇ ਚਾਕੂ ਮਾਰਿਆ ਹੈ। X Post ਆਪ ਸਰਕਾਰ ਇਸ ਸਾਲ ਵੀ ਐਮਐਸਪੀ ‘ਤੇ ਮੱਕੀ ਦੀ ਫ਼ਸਲ ਦੀ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ। ਸਾਲ 2025-26 ਲਈ ਮੱਕੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ 2400 ਰੁਪਏ ਪ੍ਰਤੀ ਕੁਇੰਟਲ ਹੈ। ਹਾਲਾਂਕਿ, ਸੂਬੇ ਭਰ ਦੇ ਕਿਸਾਨ ਆਪਣੀ ਉਪਜ ਨੂੰ ਨਿੱਜੀ ਕੰਪਨੀਆਂ ਨੂੰ ਘੱਟ ਕੀਮਤਾਂ ‘ਤੇ ਵੇਚਣ ਲਈ ਮਜਬੂਰ ਹਨ। ਜ਼ਿਆਦਾ ਨਮੀ ਦੀ ਮਾਤਰਾ ਵਾਲੀ ਮੱਕੀ ਦੀ ਫ਼ਸਲ 1300 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕ ਰਹੀ ਹੈ, ਜਦੋਂ ਕਿ ਸੁੱਕੀ ਮੱਕੀ ਦੀ ਫ਼ਸਲ 1900 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰ ਕਿਸਾਨਾਂ ਦੀ ਪਿੱਠ ‘ਤੇ ਚਾਕੂ ਮਾਰਿਆ ਹੈ।

Leave a Reply

Your email address will not be published. Required fields are marked *