ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਗੁਰਦਾਸਪੁਰ

ਯੋਗਾ ਇੱਕ ਸੰਪੂਰਨ ਕਸਰਤ ਹੈ ਜੋ ਸਰੀਰ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ – ਪ੍ਰਿੰਸੀਪਲ ਜੱਜ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ) – ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਅਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿੱਚ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ-2025 ਮਨਾਇਆ ਗਿਆ। ਇਹ ਅੰਤਰਰਾਸ਼ਟਰੀ ਯੋਗਾ ਦਿਵਸ ਜ਼ਿਲ੍ਹਾ ਪ੍ਰਸ਼ਾਸਨ, ਗੁਰਦਾਸਪੁਰ ਦੇ ਤਾਲ ਮੇਲ ਨਾਲ ਕਰਵਾਇਆ ਗਿਆ। ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸ੍ਰੀ ਪ੍ਰਿਤਪਾਲ ਸਿੰਘ, ਪ੍ਰਿੰਸੀਪਲ ਜੱਜ (ਫੈਮਲੀ ਕੋਰਟ), ਗੁਰਦਾਸਪੁਰ, ਰਵੀ ਗੁਲਾਟੀ ਅਤੇ ਸ੍ਰੀ ਰੰਜੀਵਪਾਲ ਸਿੰਘ ਚੀਮਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਗੁਰਦਾਸਪੁਰ, ਮਿਸ ਸੁਰੇਖਾ ਡੱਡਵਾਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ, ਸ੍ਰੀ ਵਿਜੇ ਸਿੰਘ ਡੱਡਵਾਲ, ਜੋਗਿੰਦਰ ਸਿੰਘ ਅਤੇ ਚੰਦਨ ਹੰਸ, ਸਿਵਲ ਜੱਜ (ਜੂਨੀਅਰ ਡਵੀਜ਼ਨ), ਗੁਰਦਾਸਪੁਰ ਤੋਂ ਇਲਾਵਾ ਜੁਡੀਸ਼ੀਅਲ ਸਟਾਫ਼ ਵੀ ਮੌਜੂਦ ਸੀ।

ਇਸ ਮੌਕੇ ਸੀ.ਐੱਮ. ਦੀ ਯੋਗਸ਼ਾਲਾ ਦੇ ਮਾਹਿਰ ਯੋਗਾ ਟਰੇਨਰਾਂ ਵੱਲੋਂ ਯੋਗ ਸੈਸ਼ਨ ਦੌਰਾਨ ਯੋਗਾ ਦੇ ਵੱਖ-ਵੱਖ ਆਸਣਾਂ ਦਾ ਅਭਿਆਸ ਕਰਵਾਇਆ ਗਿਆ ਅਤੇ ਨਾਲ ਉਨ੍ਹਾਂ ਆਸਣਾਂ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਯੋਗ ਮਾਹਿਰਾਂ ਨੇ ਕਿਹਾ ਕਿ ਯੋਗਾ ਤੰਦਰੁਸਤ ਜੀਵਨ ਦਾ ਅਧਾਰ ਹੈ ਅਤੇ ਹਰੇਕ ਵਿਅਕਤੀ ਨੂੰ ਯੋਗਾ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਪ੍ਰਿਤਪਾਲ ਸਿੰਘ, ਪ੍ਰਿੰਸੀਪਲ ਜੱਜ (ਫੈਮਲੀ ਕੋਰਟ), ਗੁਰਦਾਸਪੁਰ ਨੇ ਯੋਗਾ ਦਿਵਸ ਬਾਰੇ ਗੱਲ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਪੂਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਸਾਡੇ ਰਿਸ਼ੀ ਮੁਨੀਆਂ ਦੀ ਤਪੱਸਿਆ ਦੁਆਰਾ ਮਨੁੱਖ ਦੇ ਸੰਪੂਰਨ ਵਿਕਾਸ ਅਤੇ ਤੰਦਰੁਸਤੀ ਲਈ ਲੱਭੀ ਗਈ ਪ੍ਰਾਚੀਨ ਪੱਧਤੀ ਹੈ। ਯੋਗਾ ਕਰਨ ਨਾਲ ਮਨੁੱਖ ਦਾ ਸੰਪੂਰਨ ਵਿਕਾਸ ਹੁੰਦਾ ਹੈ ਅਤੇ ਮਨੁੱਖ ਦੀ ਇਕਾਗਰਤਾ ਵਿੱਚ ਵਾਧਾ ਹੁੰਦਾ ਹੈ ਅਤੇ ਮਨੁੱਖ ਵਿੱਚ ਸਕਾਰਾਤਮਿਕ ਵਿਅਕਤੀਤਵ ਵਿਕਸਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਭਾਰਤ ਦੀ ਅਮੀਰ ਵਿਰਾਸਤ ਹੈ ਅਤੇ ਯੋਗਾ ਵਿੱਚ ਸਾਰੀ ਮਨੁੱਖ ਜਾਤੀ ਨੂੰ ਇੱਕਜੁੱਟ ਕਰਨ ਦੀ ਸ਼ਕਤੀ ਹੈ। ਉਨ੍ਹਾਂ ਕਿਹਾ ਕਿ ਯੋਗਾ ਇੱਕ ਸੰਪੂਰਨ ਕਸਰਤ ਹੈ, ਜੋ ਸਰੀਰ ਨੂੰ ਨਿਰੋਗ ਰੱਖਣ ਵਿੱਚ ਸਹਾਈ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ਯੋਗਾ ਦਿਵਸ ਦਾ ਉਦੇਸ਼ ਪੂਰੀ ਦੁਨੀਆਂ ਦੇ ਲੋਕਾਂ ਨੂੰ ਯੋਗਾ ਦੇ ਲਾਭਾਂ ਬਾਰੇ ਜਾਗਰੂਕ ਕਰਨਾ ਹੈ।

Leave a Reply

Your email address will not be published. Required fields are marked *