ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਮਹਾਨ ਸੰਤ ਸਮਾਗਮ ਅਤੇ ਕਵੀ ਦਰਬਾਰ ਵਿਚ ਸੈਂਕੜੇ ਸੰਤਾਂ ਅਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ- ਸੰਤ ਸੁਖਵਿੰਦਰ ਸਿੰਘ

ਮਾਲਵਾ

ਫਿਲੌਰ , ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ)– ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸੰਤ ਸਮਾਗਮ ਤੇ ਕਵੀ ਦਰਬਾਰ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।

 ਉਹਨਾਂ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਜਲੰਧਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 14 ਸੰਪਟ ਦੋ ਸਮੇਤ ਜਪੁਜੀ ਸਾਹਿਬ ਟੋਟਲ 17 ਪਾਠ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਸ਼ਬਦ ਵਿਚਾਰ ਕਥਾ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸ੍ਰਵਣ ਕਰਵਾਉਣ ਤੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਰਿੰਕੂ ਤੇ ਭਾਈ ਗੁਰਮੇਲ ਸਿੰਘ ਦੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਸਰਵਣ ਕਰਵਾਉਣ ਤੋਂ ਉਪਰੰਤ ਸਮਾਗਮ ਦੀ ਅਰੰਭਤਾ ਹੋਈ ਜਿਸ ਵਿੱਚ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਸਮੇਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਸਮਾਗਮ ਦੀਆਂ ਹਾਜ਼ਰੀਆਂ ਭਰੀਆਂ ਤੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਸਮੂਹ ਸੰਗਤਾਂ ਤੇ ਸੰਤਾਂ ਮਹਾਪੁਰਸ਼ਾਂ ਨੂੰ ਜੀ ਆਇਆਂ ਆਖਿਆ ਅਤੇ ਸਪੱਸ਼ਟ ਕੀਤਾ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੀ ਸਾਰੀ ਰੱਬੀ ਬਾਣੀ ਨੂੰ ਬਹੁਤ ਹੀ ਮਿਹਨਤ ਮਸ਼ੱਕਤ ਨਾਲ ਇਕੱਠਾ ਕਰਕੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਪੂਰਨ ਰੂਪ ਵਿੱਚ ਲਿਆਂਦਾ, ਉਨ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਨੂੰ ਪਲੰਘੇ ਤੇ ਬਿਰਾਜਮਾਨ ਕੀਤਾ ਅਤੇ ਆਪ ਥੱਲੇ ਆਸਣ ਲਾਏ, ਭਾਈ ਖਾਲਸਾ ਨੇ ਦੱਸਿਆ ਇਥੇ ਹੀ ਬਸ ਨਹੀਂ ਗੁਰੂ ਸਾਹਿਬ ਜੀ ਨੇ ਤੱਤੀ ਲੋਅ ਤੇ ਬੈਠਣ, ਉਬਲਦੇ ਪਾਣੀ ਵਿਚ ਵਾਹਿਗੁਰੂ ਜੀ ਦਾ ਸਿਮਰਨ ਕੀਤਾ ਸਮੂਹ ਸਿੱਖਾਂ ਨੂੰ ਭਾਣਾ ਮੰਨਣ ਦੀ ਸਿਖਿਆ ਦਿੱਤੀ, ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾ ਮਹਾਂਪੁਰਸ਼ਾਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਕਾਰੋਬਾਰੀ ਗਰੇਵਾਲ ਲੁਧਿਆਣਾ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਆਦਿ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਧਾਰਮਿਕ ਸਿਆਸੀ ਸਮਾਜਿਕ ਅਤੇ ਸਮਾਜ਼ ਸੇਵਕਾਂ ਦੇ ਨਾਲ ਨਾਲ ਹਜ਼ਾਰਾਂ ਸੰਗਤਾਂ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਇਆ ਅਤੇ ਸਭਨਾਂ ਨੇ ਗੁਰ ਮਰਯਾਦਾ ਤੇ ਪਹਿਰਾ ਦੇਂਦਿਆਂ ਗੁਰੂ ਕੇ ਲੰਗਰ ਪੰਗਤ ਵਿੱਚ ਬੈਠ ਕੇ ਸਕੇ, ਇਸ ਮੌਕੇ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ।

Leave a Reply

Your email address will not be published. Required fields are marked *