ਫਿਲੌਰ, ਗੁਰਦਾਸਪੁਰ, 23 ਜੂਨ (ਸਰਬਜੀਤ ਸਿੰਘ)— ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਅਤੇ ਸਮੂਹ ਸ਼ਹੀਦੀ ਨੂੰ ਸਮਰਪਿਤ ਕਰਵਾਏ ਗਏ ਇੱਕ ਵੱਡੇ ਗੁਰਮਤਿ ਸਮਾਗਮ ਅਤੇ ਕਵੀ ਦਰਬਾਰ ਵਿਚ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਿਥੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਬਾਰੇ ਦੱਸਿਆ ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਬਾਣੀ ਨੂੰ ਇਕੱਤਰ ਕਰਕੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕੀਤੀ ਅਤੇ ਇਸ ਦੇ ਮੁਖ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਨੂੰ ਬਣਾਇਆ ਗਿਆ ਇਥੇ ਹੀ ਬਸ ਨਹੀਂ ਜਥੋ ਤੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਉਸ ਵਕਤ ਤੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਆਪਣੇ ਪਲੰਘੇ ਤੇ ਆਸਨ ਨਹੀਂ ਲਾਈ ਸਗੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਹਿੱਤ ਪਲੰਘੇ ਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬਿਰਾਜਮਾਨ ਕਰਕੇ ਆਪਣੇ ਆਸਨ ਥੱਲੇ ਹੀ ਲਾਉਂਦੇ ਰਹੇ, ਐਸੇ ਗੁਰੂ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜੇ ਮਨਾਉਣੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਡਾਕਟਰ ਅਮਰਜੋਤ ਸਿੰਘ ਸੰਧੂ ਦਾ ਵੱਡਾ ਉਪਰਾਲਾ ਹੈ ਅਤੇ ਹੁਣ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾ ਕੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸਬੰਧੀ ਜਾਗਰੂਕ ਕਰਨਾ ਸਮੇਂ ਅਤੇ ਲੋਕਾਂ ਦੀ ਮੰਗ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਅਤੇ ਕਵੀ ਦਰਬਾਰ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮੂਹ ਧਾਰਮਿਕ ਅਸਥਾਨਾ ਤੇ ਧਾਰਮਿਕ ਸਮਾਗਮ ਕਰਵਾਕੇ ਕੇ ਆ ਰਹੀ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਜੋ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਕਾਰਜ਼ ਹੈ, ਉਹਨਾਂ ਕਿਹਾ ਅੱਜ ਦੇ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਸਿਆਸੀ ਸਮਾਜਿਕ ਅਤੇ ਹੋਰ ਲੋਕਾਂ ਵੱਲੋਂ ਸ਼ਾਮਲ ਹੋਣਾ ਸ਼ਲਾਘਾਯੋਗ ਉਪਰਾਲਾ ਹੈ, ਇਸ ਮੌਕੇ ਤੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਸਮਸੇਰ ਸਿੰਘ ਜੋਗੇੜੇ ਵਾਲੇ ਤੇ ਹੋਰਾਂ ਵੱਲੋਂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਦੇ ਨਾਲ ਵੱਡੀ ਗਿਣਤੀ ਵਿੱਚ ਫੈਡਰੇਸ਼ਨ ਖਾਲਸਾ ਦੇ ਕਾਰਕੁੰਨ ਹਾਜਰ ਸਨ ।


