ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮ ਨਾਇਕ ਹਾਰ ਦੀ ਜ਼ੁਮੇਵਾਰੀ ਨੂੰ ਮੁੱਖ ਰੱਖਦਿਆਂ ਬਾਦਲ ਨੂੰ ਅਸਤੀਫ਼ਾ ਦੇ ਕੇ ਘਰ ਬੈਠਣਾ ਚਾਹੀਦਾ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ


ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਲੁਧਿਆਣਾ ਦੀ ਜ਼ਿਮਨੀ ਚੋਣਾਂ ਦਾ ਰਿਜਲਟ ਆ ਗਿਆ ਹੈ ਅਤੇ ਇਹ ਸੀਟ ਸਤਾਧਾਰੀ ਪਾਰਟੀ ਦੇ ਸੰਜੀਵ ਗੁਪਤਾ ਵੱਡੇ ਮਾਰਜਨ ਨਾਲ ਜਿੱਤ ਪ੍ਰਾਪਤ ਕਰ ਗਏ ਹਨ, ਜਦੋਂ ਕਿ ਕਾਂਗਰਸ ਦੇ ਆਸ਼ੂਤੋਸ਼ ਨੂੰ ਨਿਮੋਸ਼ੀ ਵਾਲੀ ਹਾਰ ਦਾ ਸਾਹਮਣਾ ਕਰਨਾ ਪਿਆ, ਤੀਜੇ ਨੰਬਰ ਤੇ ਭਾਜਪਾ ਰਹੀ ਜਿੰਨਾ ਦੀ ਵੋਟ ਬੈਂਕ ਵਿਚ ਪਹਿਲਾਂ ਨਾਲੋਂ ਵਾਧਾ ਵੇਖਣ ਨੂੰ ਮਿਲਿਆ ਅਤੇ ਚੌਥੇ ਨੰਬਰ ਰਹੀ ਸ਼੍ਰੋਮਣੀ ਅਕਾਲੀ ਦਲ ਜਿਸ ਨੂੰ ਭਾਜਪਾ ਤੋਂ ਬਹੁਤ ਘੱਟ ਵੋਟਾਂ ਮਿਲੀਆਂ, ਜਦੋਂ ਕਿ ਖ਼ਾਲਸਤਾਨੀ ਫੋਕੇ ਬੱਬਰ ਦੀ ਪਾਰਟੀ ਅਕਾਲੀ ਦਲ ਅੰਮ੍ਰਿਤਸਰ ਨੂੰ ਡਰਾਮੇਬਾਜ ਨੀਟੂ ਸਟਰਾ ਵਾਲੇ ਦੇ ਬਰਾਬਰ ਹੀ ਵੋਟਾਂ ਪਈਆਂ, ਇਨ੍ਹਾਂ ਚੋਣਾਂ ਦੇ ਨਤੀਜਿਆਂ ਨੇ ਲੋਕਾਂ ਅਤੇ ਵਿਰੋਧੀਆਂ ਨੂੰ ਹੈਰਾਨ ਕਰ ਦਿੱਤਾ, ਵਿਰੋਧੀਆਂ ਤੇ ਲੋਕਾਂ ਦਾ ਮੰਨਣਾ ਸੀ ਲੋਕ ਸਰਕਾਰ ਤੋਂ ਦੁਖੀ ਹਨ, ਇਸ ਕਰਕੇ ਸਤਾਧਾਰੀ ਪਾਰਟੀ ਚੋਣ ਵਿਚ ਹਾਰੇਗੀ,ਪਰ ਹੁਣ ਮੁੱਖ ਵਿਰੋਧੀ ਕਾਂਗਰਸ ਦਾ ਕਹਿਣਾ ਹੈ ਕਿ ਜ਼ਿਮਨੀ ਚੋਣ ਸਤਾਧਾਰੀ ਦੀ ਹੁੰਦੀ ਹੈ ਤੇ ਉਹ ਲੈਂ ਗਏ,ਗੱਲ ਆ ਗਈ ਅਕਾਲੀ ਦਲ ਬਾਦਲ ਦੇ ਬੁਰੀ ਤਰ੍ਹਾਂ ਹਾਰਨ ਦੀ ਇਸ ਦਾ ਮੁੱਖ ਕਾਰਨ ਬਾਦਲਕਿਆਂ ਦੀ ਹੈਂਕੜ ਤੇ ਹੰਕਾਰ, ਕਿਉਂਕਿ ਅਕਾਲ ਤਖ਼ਤ ਨਾਲ ਮੱਥਾ ਲਾਉਣ ਵਾਲਿਆਂ ਨੂੰ ਲੋਕ ਕਦੇ ਨਹੀਂ ਬਖਸ਼ਦੇ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜ਼ਿਮਨੀ ਚੋਣ ਜਿੱਤਣ ਵਾਲੇ ਸੰਜੀਵ ਕੁਮਾਰ ਨੂੰ ਵਧਾਈ ਦਿੰਦੀ ਹੈ ਉਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਬੇਨਤੀ ਕਰਦੀ ਹੈ ਕਿ ਅਕਾਲੀ ਦਲ ਦੀ ਹੋਈ ਸ਼ਰਮ ਨਾਇਕ ਹਾਰ ਨੂੰ ਮੁੱਖ ਰੱਖਦਿਆਂ ਆਪਣੇ ਆਹੁਦੇ ਤੋਂ ਅਸਤੀਫਾ ਦੇ ਦੇਣ ਤਾਂ ਹੀ ਅਕਾਲੀ ਦਲ ਦੀ ਹੋਂਦ ਨੂੰ ਭਵਿੱਖ ਵਿੱਚ ਬਚਾਇਆ ਜਾ ਸਕਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਖਬੀਰ ਬਾਦਲ ਨੂੰ ਲੁਧਿਆਣਾ ਜ਼ਿਮਨੀ ਚੋਣ’ਚ ਅਕਾਲੀ ਦਲ ਦੀ ਬੁਰੀ ਤਰ੍ਹਾਂ ਹੋਈ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਆਹੁਦੇ ਤੋਂ ਅਸਤੀਫਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਇਸ ਹਾਰ ਨੂੰ ਮੁੱਖ ਰੱਖਦਿਆਂ ਅਕਾਲੀ ਦਲ ਨੂੰ ਸਬਕ਼ ਸਿਖਣਾ ਚਾਹੀਦਾ ਹੈ ਅਤੇ ਸਮੁੱਚੇ ਸਿੱਖ ਪੰਥ ਦੀ ਏਕਤਾ ਵੱਲ ਵਧਣਾ ਚਾਹੀਦਾ ਹੈ ਅਤੇ ਬਾਦਲਕਿਆਂ ਨੂੰ ਆਪਣਾ ਹੰਕਾਰ ਛੱਡ ਪੰਥ ਦੇ ਭਲੇ ਲਈ ਅਪਣੇ ਆਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਜੋ ਸਮੁੱਚੇ ਸਿੱਖ ਭਾਈਚਾਰੇ ਦੀ ਅਵਾਜ਼ ਹੈ, ਭਾਈ ਖਾਲਸਾ ਨੇ ਦੱਸਿਆ ਅਗਰ ਭਵਿੱਖ ਵਿੱਚ ਸਮੂਹ ਅਕਾਲੀ ਦਲ ਇਕੱਠੇ ਹੋ ਕੇ ਚੋਣਾਂ ਲੜਨ ਦੀ ਕੋਸ਼ਿਸ਼ ਕਰਨ ਤਾਂ 2027 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰ ਸਕਦੇ ਹਨ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬਾਦਲਕਿਆਂ ਨੇ ਅਗਰ ਇਨ੍ਹਾਂ ਚੋਣਾਂ ਦੀ ਹਾਰ ਤੋਂ ਸਬਕ ਨਾਂ ਸਿੱਖਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਬਾਦਲਕਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੱਡੀ ਹਾਰ ਮਿਲ ਸਕਦੀ ਹੈ ਤੇ ਲੋਕ ਬਾਦਲਕਿਆਂ ਨੂੰ ਇਤਿਹਾਸਕ ਗੁਰਦੁਆਰਿਆਂ’ਚ ਧੱਕੇ ਮਾਰ ਮਾਰ ਕੇ ਬਾਹਰ ਕੱਢ ਦੇਣਗੇ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜ਼ਿਮਨੀ ਚੋਣ ਵਿੱਚ ਆਪ ਪਾਰਟੀ ਦੇ ਜੇਤੂ ਰਹੇ ਸੰਜੀਵ ਗੁਪਤਾ ਨੂੰ ਵਧਾਈ ਦਿੰਦੀ ਹੈ ਉਥੇ ਸੁਖਬੀਰ ਬਾਦਲ ਨੂੰ ਬੇਨਤੀ ਕਰਦੀ ਹੈ ਕਿ ਉਹ ਇਸ ਹਾਰ ਦੀ ਜ਼ਿੰਮੇਵਾਰੀ ਨੂੰ ਕਬੂਲ ਕਰਦੇ ਹੋਏ ਪੰਥ ਦੇ ਭਲੇ ਲਈ ਅਪਣੇ ਆਹੁਦੇ ਤੋਂ ਅਸਤੀਫਾ ਦੇ ਦੇਣ ।

Leave a Reply

Your email address will not be published. Required fields are marked *