ਬਠਿੰਡਾ, ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਸਵਰਗੀ ਮੁੱਖੀ ਜਥੇਦਾਰ ਬਾਬਾ ਲਾਲ ਸਿੰਘ ਦੀ ਤੀਜੀ ਬਰਸੀ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋਡ ਰਾਮਪੁਰਾ ਫੂਲ ਬਠਿੰਡਾ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਮਾਲਵਾ ਤਰਨਾ ਦਲ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਦੇਖ ਰੇਖ ਦੇ ਨਾਲ ਨਾਲ ਸਮੂਹ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ 24 ਜੂਨ ਤੋਂ 26 ਜੂਨ ਤੱਕ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਕੀਰਤਨ ਦਰਬਾਰ ਸਜਾਏ ਜਾਣਗੇ ਇਸ ਵਿੱਚ ਕੀਰਤਨੀ ਜਥਿਆਂ ਤੋਂ ਇਲਾਵਾ ਸੰਤ ਮਹਾਂਪੁਰਸ਼ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੀ ਹਾਜ਼ਰੀਆਂ ਭਰਨਗੀਆਂ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਨੇ ਸਮੂਹ ਸੰਗਤਾਂ ਨੂੰ ਕੀਰਤਨ ਦਰਬਾਰ ਦੀਆਂ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਵਿਵੇਕ ਸਰ ਸਾਹਿਬ ਭਾਈ ਰੂਪਾ ਰੋਡ ਰਾਮਪੁਰਾ ਫੂਲ ਬਠਿੰਡਾ ਵਿਖੇ 24 ਜੂਨ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 26 ਜੂਨ ਨੂੰ ਪਾਉਣ ਤੋਂ ਉਪਰੰਤ ਕੀਰਤਨ ਦਰਬਾਰ ਦੀ ਅਰੰਭਤਾ ਹੋਏਗੀ, ਭਾਈ ਖਾਲਸਾ ਨੇ ਦੱਸਿਆ ਬਰਸੀ ਸਮਾਗਮ ਵਾਲੇ ਦਿਨ ਗੁਰਦੁਆਰਾ ਸਾਹਿਬ ਦੇ ਲੈਟਰ ਵੀ ਪਾਏਂ ਜਾਣਗੇ, ਸਮਾਗਮ ਵਿੱਚ ਵੱਖ ਵੱਖ ਧਾਰਮਿਕ ਸਿਆਸੀ ਸਮਾਜਿਕ ਆਗੂਆ ਦੇ ਨਾਲ ਨਾਲ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਤੇ ਕਈ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਵੀ ਬਰਸੀ ਸਮਾਗਮ ‘ਚ ਹਾਜ਼ਰੀਆਂ ਲਵਾਉਣਗੇ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਅਤੇ ਨਿਹੰਗ ਸਿੰਘ ਫ਼ੌਜਾਂ ਦੀ ਨਵੇਂ ਲਾਇਸੈਂਸ ਬਣਾਏ ਜਾਣਗੇ ਅਤੇ ਪੁਰਾਣੇ ਰਵਿਨਿਊ ਕੀਤੇ ਜਾਣਗੇ ।।


