ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਗੁਰਦਾਸਪੁਰ

ਬਟਾਲਾ, ਗੁਰਦਾਸਪੁਰ,25 ਜੂਨ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਫੋਰਮ ਵੱਲੋਂ ਅੱਜ ਕੀਤੀ ਮਹੀਨਾਵਾਰ ਮੀਟਿੰਗ ਦੌਰਾਨ ਬੀਤੇ ਦਿਨੀ ਹੋਏ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਮਾਰੇ ਗਏ ਯਾਤਰੀਆਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ, ਇਸ ਹਾਦਸੇ ਨੂੰ ਮੰਦਭਾਗਾ ਦੱਸਿਆ। ਇਸ ਦੌਰਾਨ ਸਮਾਜ ਵਿੱਚ ਫੈਲੇ ਵਹਿਮਾਂ ਭਰਮਾਂ ਤੇ ਵਿਚਾਰ ਵਟਾਂਦਰਾ ਕਰਦੇ ਹੋਏ , ਲੋਕਾਂ ਨੂੰ ਵਹਿਮਾਂ ਭਰਮਾਂ ਵਿੱਚ ਨਾ ਵਿਸ਼ਵਾਸ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬੋਲਦਿਆਂ ਇਸ ਮੌਕੇ ਹਾਜ਼ਰ ਬੁੱਧੀਜੀਵੀਆਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਡਾਕਟਰ ਸੱਤਪਾਲ ਸਿੰਘ, ਇੰਸਪੈਕਟਰ ਸਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਪਰਮਾਰ, ਜਸਵੰਤ ਸਿੰਘ ਜੇ.ਈ., ਬਲਕਾਰ ਸਿੰਘ , ਪ੍ਰਿਤਪਾਲ ਸਿੰਘ , ਅਜਮੇਰਪਾਲ ਸਿੰਘ, ਰਘਬੀਰ ਸਿੰਘ, ਕੁਲਵੰਤ ਸਿੰਘ ਸਟੇਟ ਐਵਾਰਡੀ, ਡਾ. ਗੁਰਿੰਦਰ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ , ਅਰਵਿੰਦਰਪਾਲ ਸਿੰਘ ਪਰਮਾਰ ,ਸੁਰਿੰਦਰ ਸਿੰਘ ਕਾਹਲੋਂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *