ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)–ਅੱਜ ਪੰਜਾਬ ਸਰਕਾਰ ਦੇ ਭਿ੍ਰਸਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਕਰਨ ਨੂੰ ਲੈ ਕੇ ਡਿਪਟੀ ਕਮਿਸਨਰ ਦਫਤਰ ਗੁਰਦਾਸਪੁਰ ਸਾਹਮਣੇ ਧਰਨਾ ਦਿੱਤਾ ਅਤੇ ਡਿਪਟੀ ਕਮਿਸਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਸ਼ਹਿਰ ਵਿੱਚ ਪੈਦਲ ਮਾਰਚ ਵੀ ਕੱਢਿਆ ਗਿਆ।
ਵਿਰੋਧੀ ਧਿਰ ਦੇ ਆਗੂ ਅਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਫੌਜਾ ਸਿੰਘ ਸਰਾਰੀ ਨੂੰ ਗਿ੍ਰਫਤਾਰ ਕੀਤਾ ਜਾਵੇ ਅਤੇ ਨਾਲ ਹੀ ਉਸ ਨੂੰ ਆਮ ਆਦਮੀ ਪਾਰਟੀ ਤੁਰੰਤ ਬਾਹਰ ਦਾ ਰਸਤਾ ਦਿਖਾਏ ਕਿਉਕਿ ਉਸਦੇ ਖਿਲਾਫ ਭਿ੍ਰਸ਼ਟਾਚਾਰ ਦੇ ਦੋਸ਼ ਸਾਬਤ ਹੋਚੁੱਕੇ ਹਨ। ਪਰ ਮਾਨ ਸਰਕਾਰ ਕੇਜਰੀਵਾਲ ਦੀ ਕਠਪੁੱਤਲੀ ਬਣ ਕੇ ਰਹਿ ਗਈ ਹੈ। ਲੋਕਾਂ ਨਾਲ ਕੀਤੇ ਹੋਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਪਰ ਅਜੇ ਤੱਕ ਕਿਸੇ ਵੀ ਔਰਤ ਦੇਖਾਤੇ ਵਿੱਚ 1 ਹਜਾਰ ਰੂਪਏ ਨਹੀਂ ਰਾਹਤ ਵਜੋਂ ਨਹੀਂ ਦਿੱਤਾ ਗਿਆ ਹੈ। ਖਜਾਨਾ ਭਰਨ ਦੀ ਬਜਾਏ ਉਸ ’ਤੇ ਉਲਟਾ ਲੋਨ ਲੈ ਕੇ ਪੰਜਾਬ ਨੂੰ ਆਰਥਿਕ ਸੰਕਟ ਵਿੱਚ ਖੜਾ ਕਰ ਦਿੱਤਾ ਹੈ। ਮੁਲਾਜਮ ਵਰਗ ਅਤੇ ਮਜਦੂਰ ਦੁੱਖੀ ਹਨ। ਜਿਸ ਕਰਕੇ ਸਰਕਾਰ ਨੇ ਹਰ ਵਰਗ ਦੇ ਲੋਕਾਂ ਨੂੰ ਸੰਕਟ ਵਿੱਚ ਪਾ ਦਿੱਤਾ ਹੈ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਪਾਰਟੀ ਦੇ ਆਗੂ ਪੰਜਾਬ ਹਿਤੈਸ਼ੀ ਨਹੀਂ ਹਨ। ਸਗੋਂ ਲੋਕਾਂ ਨੂੰ ਝੂਠ ਬੋਲ ਕੇ ਸੱਤਾ ਵਿੱਚ ਆਏ ਹਨ। ਲੋਕ ਹੁਣ ਜਾਗਰੂਕ ਹੋ ਗਏਹਨ। ਇੰਨਾਂ ਦੀਆਂ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਜਲਦੀ ਹੀ ਆਮ ਆਦਮੀ ਪਾਰਟੀ ਦਾ ਸਫਾਇਆ ਹੋ ਜਾਵੇਗਾ।



