ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਹਰੀਸ਼ ਨਈਅਰ ਵੱਲੋਂ ਗੁਰਦਾਸਪੁਰ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ

ਗੁਰਦਾਸਪੁਰ


ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਹਰੀਸ਼ ਨਈਅਰ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਮਨਜਿੰਦਰ ਸਿੰਘ ਬਾਜਵਾ ਚੋਣ ਤਹਿਸੀਲਦਾਰ ਤੋਂ ਇਲਾਵਾ ਨੋਡਲ ਅਫ਼ਸਰ ਈ.ਵੀ.ਐਮਜ਼. ਗਗਨਦੀਪ ਸਿੰਘ, ਹੋਰ ਅਧਿਕਾਰੀ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ ।

ਵੋਟਿੰਗ ਮਸ਼ੀਨਾਂ ਦੇ ਵੇਅਰ ਹਾਊਸ ਦੇ ਨਿਰੀਖਣ ਦੌਰਾਨ ਵਧੀਕ ਮੁੱਖ ਚੋਣ ਅਫ਼ਸਰ ਨੇ ਵੇਅਰ ਹਾਊਸ ਦੀ ਲਾਗ-ਬੁੱਕ ਚੈੱਕ ਕਰਨ ਦੇ ਨਾਲ ਸਟਾਕ ਰਜਿਸਟਰ ਦੀ ਜਾਂਚ ਕੀਤੀ। ਇਸ ਮੌਕੇ ਉਨ੍ਹਾਂ ਵੇਅਰਹਾਊਸ ਵਿੱਚ ਲਗਾਏ ਅੱਗ ਬੁਝਾਊ ਯੰਤਰਾਂ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਵੀ ਕੀਤੀ। ਉਨ੍ਹਾਂ ਕਿਹਾ ਕਿ ਵੇਅਰ ਹਾਊਸ ਵਿੱਚ ਵੋਟਿੰਗ ਮਸ਼ੀਨਾਂ ਦੇ ਰੱਖ-ਰਖਾਅ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੇਅਰਹਾਊਸ ਦੇ ਪ੍ਰਬੰਧਾਂ ਬਾਰੇ ਆਪਣੀ ਸੰਤੁਸ਼ਟੀ ਜ਼ਾਹਿਰ ਕੀਤੀ ਅਤੇ ਚੋਣ ਪ੍ਰਣਾਲੀ ਸਬੰਧੀ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ।

ਇਸ ਤੋਂ ਬਾਅਦ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਹਰੀਸ਼ ਨਈਅਰ, ਆਈ.ਏ.ਐੱਸ. ਵੱਲੋਂ  ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ।

Leave a Reply

Your email address will not be published. Required fields are marked *