ਬਠਿੰਡਾ, ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)–ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਸਾਬਕਾ ਸੰਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਸਲਾਨਾ ਤੀਜੀ ਬਰਸੀ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋਡ ਰਾਮਪੁਰਾ ਫੂਲ ਬਠਿੰਡਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਹਨਾਂ ਭਾਈ ਖਾਲਸਾ ਨੇ ਦੱਸਿਆ ਬਰਸੀ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਭਾਈ ਬਲਵਿੰਦਰ ਸਿੰਘ ਚਾਗਲੀ ਵਾਲਿਆਂ ਦੇ ਜਥੇ ਵੱਲੋਂ ਕੀਰਤਨ ਸ੍ਰਵਣ ਕਰਵਾਇਆ ਤੇ ਸੰਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਦਲਪੰਥ ਦੀਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਬਰਸੀ ਸਮਾਗਮ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਹਾਜ਼ਰੀ ਲਵਾਈ ਅਤੇ ਸਵਰਗੀ ਜਥੇਦਾਰ ਬਾਬਾ ਲਾਲ ਸਿੰਘ ਦੀ ਦੇ ਜੀਵਨ ਇਤਿਹਾਸ ਤੇ ਪੈਥਕ ਸੇਵਾਵਾਂ ਸਬੰਧੀ ਆਈ ਸੰਗਤ ਨੂੰ ਜਾਗਰੂਕ ਕੀਤਾ, ਇਸ ਮੌਕੇ ਤੇ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸੰਚਖੰਡ ਵਾਸੀ ਜਥੇਦਾਰ ਬਾਬਾ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੀ ਅਤੇ ਹਰਿਆਣਾ ਸਰਕਾਰ ਵੱਲੋਂ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਯਾਦ ਕਰਦਿਆਂ ਵੀਰ ਬਹਾਦਰ ਬੈਰਾਗੀ ਦੱਸਣ ਵਾਲੀ ਸਿੱਖ ਵਿਰੋਧੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕੀਤੀ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਨਿੰਦਾ ਕੀਤੀ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸਿੱਖ ਗੁਰੂ ਸਾਹਿਬਾਨ ਤੇ ਸਹੀਦਾ ਦੇ ਦਿਹਾੜੇ ਮਨਾਉਣੇ ਚੰਗੀ ਗੱਲ ਹੈ ਪਰ ਸ਼ਹੀਦੀ ਲਫ਼ਜ਼ ਨੂੰ ਕੱਟ ਵੀਰ ਬਹਾਦਰ ਕਹਿਣਾ ਸਿੱਖੀ ਸਿਧਾਂਤਾਂ ਤੇ ਸਿੱਖ ਪਰੰਪਰਾਵਾਂ ਦੇ ਉਲਟ ਹੈ, ਭਾਈ ਖਾਲਸਾ ਨੇ ਦੱਸਿਆ ਇਸ ਤੋਂ ਪਹਿਲਾਂ ਭਾਜਪਾਈ ਸਰਕਾਰ ਨੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਾ ਮਨਾਉਣ ਸਮੇਂ ਵੀਰ ਬਾਲ ਬਹਾਦਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਅਤੇ ਹੁਣ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬਹਾਦਰ ਬੈਰਾਗੀ ਦੱਸ ਕੇ ਦੇਸ਼ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਜਾ ਰਹੀ ਉਹਨਾਂ ਭਾਜਪਾਈ ਸਰਕਾਰ ਨੂੰ ਤਾੜਨਾ ਕੀਤੀ ਕਿ ਅਜਿਹੇ ਸਿੱਖ ਵਿਰੋਧੀ ਵਰਤਾਰੇ ਤੁਰੰਤ ਬੰਦ ਕਰੇ, ਭਾਈ ਖਾਲਸਾ ਨੇ ਦੱਸਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹਰਿਆਣਾ ਸਰਕਾਰ ਵੱਲੋਂ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਵੀਰ ਬਹਾਦਰ ਬੈਰਾਗੀ ਦੱਸਣ ਵਾਲੀ ਸਿੱਖ ਵਿਰੋਧੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਨੂੰ ਤਾੜਨਾ ਕਰਦੀ ਹੈ ਕਿ ਅਜਿਹੀਆਂ ਸਿੱਖ ਵਿਰੋਧੀ ਨੀਤੀਆ ਤੁਰੰਤ ਬੰਦ ਕੀਤੀਆਂ ਜਾਣ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਉਹ ਸਰਕਾਰਾ ਦੀਆਂ ਸਿੱਖ ਵਿਰੋਧੀ ਨੀਤੀਆਂ ਸਬੰਧੀ ਮਾਨਯੋਗ ਹਾਈਕੋਰਟ ਦਾ ਰੁੱਖ ਅਪਨਾਉਣ ਦੀ ਲੋੜ ਤੇ ਜ਼ੋਰ ਦੇਣ, ਇਸ ਮੌਕੇ ਤੇ ਮਜੌਦਾ ਮਾਲਵਾ ਤਰਨਾ ਦਲ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਨੇ ਸਮੂਹ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬੇਨਤੀ ਕੀਤੀ ਕਿ ਗੁਰੂ ਘਰ ਦੀਆਂ ਚੱਲ ਰਹੀਆਂ ਸੇਵਾਵਾਂ’ਚ ਤਨੋਂ ਮਨੋਂ ਤੇ ਧਨੋ ਯੋਗਦਾਨ ਪਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਭਾਈ ਗੁਰਸੇਵਕ ਸਿੰਘ, ਭਾਈ ਬਲਵਿੰਦਰ ਸਿੰਘ ਚਾਗਲੀਵਾਲੇ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਬਾਬਾ ਸੇਵਕ ਸਿੰਘ ਘੌੜਿਆਂ ਦੇ ਜਥੇਦਾਰ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬ ਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।



