ਤਰਨਤਾਰਨ, ਗੁਰਦਾਸਪੁਰ, 29 ਜੁਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸਲਾਨਾ ਜੋੜ ਮੇਲਾ ਅਤੇ ਗੱਤਕਾ ਪ੍ਰਦਰਸ਼ਨ ਭਾਈ ਮਹਾਂ ਸਿੰਘ ਜੀ ਦੇ ਜਨਮ ਅਸਥਾਨ ਪਿੰਡ ਰਟੋਲ ਜ਼ਿਲ੍ਹਾ ਤਰਨਤਾਰਨ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਵਿਸ਼ੇਸ਼ ਤੌਰ ਦਸਮੇਸ਼ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਗੁਰਦਾਸਪੁਰ ਆਦਿ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਪਹੁੰਚ ਰਹੀਆਂ ਹਨ, ਇਸ ਗੁਰਮਤਿ ਸਮਾਗਮ ਸਲਾਨਾ ਜੋੜ ਮੇਲੇ ਵਿੱਚ ਹਜ਼ਾਰਾਂ ਧਾਰਮਿਕ ਸਿਆਸੀ ਸਮਾਜਿਕ ਤੇ ਸਮਾਜ ਭਲਾਈ ਕਾਰਜਾਂ ਦੇ ਆਗੂ ਪਹੁੰਚ ਰਹੇ ਹਨ, ਇਸ ਮੌਕੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਅਤੇ ਗੱਤਕਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ਹੀਦ ਭਾਈ ਮਹਾਂ ਸਿੰਘ ਜੀ ਦੇ ਜਨਮ ਅਸਥਾਨ ਦੇ ਗੱਤਕਾ ਮਾਸਟਰ ਬਾਬਾ ਗੁਰਦਿੱਤ ਸਿੰਘ ਜੀ ਰਟੋਲ ਅਕਾਲੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ 1 ਜੁਲਾਈ ਨੂੰ ਪਿੰਡ ਰਟੋਲ ਤਰਨਤਾਰਨ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਮੱਧ ਦੀ ਅਰਦਾਸ 2 ਜੁਲਾਈ ਨੂੰ ਕੀਤੀ ਜਾਵੇਗੀ ਜਦੋਂ ਕਿ ਰੱਖੇ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ 3 ਜੁਲਾਈ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਦੀਵਾਨ ਸਮਾਪਤੀ ਤੋਂ ਉਪਰੰਤ ਸ਼ਾਮ ਨੂੰ ਨਿਹੰਗ ਸਿੰਘ ਫ਼ੌਜਾਂ ਵੱਲੋਂ ਗੱਤਕਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾਣਗੇ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਸਮੂਹ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਆਪਣੇ ਆਪਣੇ ਪ੍ਰਵਾਰਾਂ ਤੇ ਦੋਸਤਾਂ ਮਿੱਤਰਾਂ ਰਿਸ਼ਤੇ ਦਾਰਾ ਸਮੇਤ ਹਾਜਰ ਹੋਣ ਲਈ ਖੁੱਲ੍ਹਾ ਸੱਦਾ ਪੱਤਰ ਦਿੱਤਾ ਜਾਂਦਾ ਹੈ ।


