ਫਿਰੋਜ਼ਪੁਰ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)- ਸ਼੍ਰੋਮਣੀ ਪੰਥ ਅਕਾਲੀ ਧੰਨ ਭਾਈ ਰੂਪ ਚੰਦ ਦਲ ਪੰਥ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਦੀ ਦੇਖ ਰੇਖ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਇੱਕ ਵੱਡਾ ਗੁਰਮਤਿ ਸਮਾਗਮ ਯਾਦਗਾਰੀ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮਖੂ ਫਿਰੋਜ਼ਪੁਰ ਵਿਖੇ 3 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ, ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦੇ ਨਾਲ ਨਾਲ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਗੁਰਦੀਪ ਸਿੰਘ ਭਾਈ ਕੇ ਵੱਲੋਂ ਸਨਮਾਨ ਕੀਤਾ ਜਾਵੇਗਾ, ਸ਼ਾਮ ਨੂੰ ਨਿਹੰਗ ਸਿੰਘਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਨਾਲ ਸਾਰੀ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਸੰਗਤਾਂ ਰਹਿਣ ਸਹਿਣ ਪਾਰਕਿੰਗ ਤੇ ਨਿਹੰਗ ਸਿੰਘਾਂ ਦੇ ਘੌੜਿਆ ਫ਼ੌਜਾਂ ਲਈ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ 1 ਜੁਲਾਈ ਨੂੰ ਗੁਰਦੁਆਰਾ ਯਾਦਗਾਰੀ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮਖੂ ਫਿਰੋਜ਼ਪੁਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ,2 ਜੂਨ ਨੂੰ ਮੱਦ ਦੀ ਅਰਦਾਸ ਅਤੇ 3 ਜੁਲਾਈ ਨੂੰ ਰੱਖੇਂ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਏਗੀ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਵੀ ਹਾਜ਼ਰੀ ਭਰਨਗੇ, ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਘੌੜਦੌੜ ਤੇ ਗਤਕੇਬਾਜ਼ੀ ਦੇ ਜੌਹਰ ਦਿਖਾ ਕੇ ਆਈ ਸੰਗਤ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਮਾਗਮ ਵਿੱਚ ਹਜ਼ਾਰਾਂ ਧਾਰਮਿਕ ਸਿਆਸੀ ਸਮਾਜਿਕ ਤੇ ਸਮਾਜ ਭਲਾਈ ਕਾਰਜਾਂ ਦੇ ਆਗੂ ਸ਼ਾਮਲ ਹੋ ਰਹੇ ਹਨ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਤੇ ਹੈਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਹੈਪੀ ਆਦਿ ਸਮੂਹ ਸੰਗਤਾਂ ਨੂੰ ਸਮਾਗਮ ਦੀਆਂ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ।


