ਫਿਲੌਰ, ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)- ਸਿੱਖ ਰਾਜ ਦੇ ਕੌਮ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਲੱਗੇ ਧਾਰਮਿਕ ਦੀਵਾਨ ‘ਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ,ਚਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਭਾਗ ਲਿਆ, ਅਖੰਡ ਪਾਠ ਸ਼ਰਧਾਲੂਆਂ ਤੇ ਹੋਰਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਰਾਹੀਂ ਦਿੱਤੀ, ਉਹਨਾਂ ਕਿਹਾ ਸਮਾਗਮ ਸਬੰਧੀ ਪਿਛਲੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ 4 ਸਹਿਜ ਪਾਠ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸ੍ਰਵਣ ਕਰਵਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਭਾਈ ਜਗਦੇਵ ਸਿੰਘ, ਭਾਈ, ਭਾਈ ਮਨਜੀਤ ਸਿੰਘ, ਭਾਈ ਓਂਕਾਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ ਧਾਰਮਿਕ ਸਮਾਗਮ ਵਿੱਚ ਅੱਧੀ ਦਰਜਨ ਤੋਂ ਵੱਧ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਜਿਥੇ ਖਾਲਸਾ ਰਾਜ ਦੇ ਮੋਢੀ ਜਰਨੈਲ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਉਥੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਹੋਰਾ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ ਬਾਬਾ ਦਾਰਾ ਸਿੰਘ ਤੇ ਭਾਈ ਹਰਜੀਤ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ।



