ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਬੀਤੇ ਦਿਨੀਂ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਐਸ ਜੀ ਪੀ ਸੀ ਵਿਰੁੱਧ ਇੱਕ ਰਿੱਟ ਮਾਨਯੋਗ ਹਾਈਕੋਰਟ ‘ਚ ਪਾ ਕੇ ਇਨਸਾਨ ਦੀ ਮੰਗ ਕੀਤੀ ਗਈ ਸੀ ਅਤੇ ਇਸ ਰਿੱਟ ਤੇ ਧਾਰਮਿਕ ਆਗੂਆਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਸਨ ਅਤੇ ਇਹ ਵੀ ਕਿਹਾ ਜਾ ਰਿਹਾ ਸੀ ਕਿ ਗਿਆਨੀ ਰਘਬੀਰ ਸਿੰਘ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਉਹ ਸਿਖਾਂ ਦੀ ਸੁਪਰੀਮ ਪਾਵਰ ਤੇ ਸਰਵਉਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹਿ ਚੁੱਕੇ ਹਨ ਅਤੇ ਹੁਣ ਉਹ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਮਹਾਨ ਪਦਵੀ ਹਰਮੰਦਰ ਸਾਹਿਬ ਦੇ ਸਨਮਾਨਯੋਗ ਹੈਂਡ ਗ੍ਰੰਥੀ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਮਜੌਦਾ ਹੈਂਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਪਾਈ ਪਟੀਸ਼ਨ ਵਾਪਸ ਲੈਣ ਦਾ ਸਵਾਗਤ ਕਰਦੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਇਸ ਪਦਵੀ ਦੇ ਮਾਣ ਸਨਮਾਨ ਕਾਇਮ ਰੱਖਿਆ ਜਾਵੇ ਤਾਂ ਕਿ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕੋਈ ਠੇਸ ਨਾ ਪਹੁੰਚ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗਿਆਨੀ ਰਘਬੀਰ ਸਿੰਘ ਜੀ ਹੈੱਡ ਗ੍ਰੰਥੀ ਵੱਲੋਂ ਐਸ ਜੀ ਪੀ ਸੀ ਵਿਰੁੱਧ ਹਾਈਕੋਰਟ ਪਾਈ ਪਟੀਸ਼ਨ ਵਾਪਸ ਲੈਣ ਦਾ ਸਵਾਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਸਨਮਾਨ ਯੋਗ ਆਹੁਦੇ ਦਾ ਸਤਿਕਾਰ ਰੱਖਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਗਿਆਨੀ ਰਘਬੀਰ ਸਿੰਘ ਜੀ ਨੂੰ ਪਤਾ ਲੱਗ ਰਿਹਾ ਸੀ ਕਿ ਉਹਨਾਂ ਨੂੰ ਆਹੁਦੇ ਤੋਂ ਹਟਾਇਆ ਜਾ ਸਕਦਾ ਹੈ ਇਸ ਕਰਕੇ ਉਨ੍ਹਾਂ ਨੇ ਇਹ ਰਿੱਟ ਮਾਨਯੋਗ ਹਾਈਕੋਰਟ ‘ਚ ਪਾਈ ਗਈ ਸੀ ਕਿ ਉਨ੍ਹਾਂ ਨੂੰ ਗੈਰ ਸਿਧਾਂਤਕ ਆਹੁਦੇ ਤੋਂ ਹਟਾਏ ਜਾਣ ਤੇ ਰੋਕ ਲਾਈ ਜਾਵੇ, ਭਾਈ ਖਾਲਸਾ ਨੇ ਦੱਸਿਆ ਬਹੁਤ ਸਾਰੇ ਧਾਰਮਿਕ ਆਗੂਆਂ ਨੇ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਦਾਇਰ ਕੀਤੀ ਇਸ ਰਿੱਟ ਤੇ ਕਈ ਸਵਾਲ ਚੁੱਕੇ ਸਨ ਅਤੇ ਇਹ ਵੀ ਕਿਹਾ ਜਾ ਸੀ ਕਿ ਆਪਣੇ ਉੱਚ ਆਹੁਦੇ ਦੀਆਂ ਮਰਯਾਦਾਵਾ ਤੇ ਸਿੱਖੀ ਸਿਧਾਂਤਾਂ ਨੂੰ ਮੁੱਖ ਰੱਖਦਿਆਂ ਇਹ ਪਟੀਸ਼ਨ ਵਾਪਸ ਲੈਣੀ ਚਾਹੀਦੀ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਗਿਆਨੀ ਰਘਬੀਰ ਸਿੰਘ ਜੀ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵੱਲੋਂ ਐਸ ਜੀ ਪੀ ਸੀ ਵਿਰੁੱਧ ਪਾਈ ਗਈ ਹਾਈਕੋਰਟ ਪਟੀਸ਼ਨ ਵਾਪਸ ਲੈਣ ਦਾ ਸਵਾਗਤ ਕਰਦੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਗਿਆਨੀ ਰਘਬੀਰ ਸਿੰਘ ਜੀ ਦਰਬਾਰ ਸਾਹਿਬ ਦੇ ਸਨਮਾਨ ਯੋਗ ਹੈਂਡ ਗ੍ਰੰਥੀ ਹੋਣ ਕਰਕੇ ਉਨ੍ਹਾਂ ਦੇ ਆਹੁਦੇ ਸਨਮਾਨ ਕੀਤਾ ਜਾਵੇਗਾ ਜਿਸ ਨਾਲ ਸਿੱਖ ਸੰਗਤਾਂ ਦੀਆਂ ਧਰਮੀ ਭਾਵਨਾਵਾਂ ਕੋਈ ਠੇਸ ਨਾ ਪਹੁੰਚੇ ।


