ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਪੰਜਾਬ ਪੁਲਿਸ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਜਬਰਦਸਤ ਮੁਹਿੰਮ ਵਿੱਢੀ ਹੋਈ ਹੈ ਅਤੇ ਮੁਹਿੰਮ ਦਿਨੋਂ ਦਿਨ ਨਸ਼ੇ ਦੇ ਸੁਦਾਗਰ ਨੂੰ ਜਿਥੇ ਤਕੜੇ ਹੱਥੀਂ ਨਜਿੱਠ ਰਹੀ ਹੈ ਉਥੇ ਵੱਡੀ ਮਾਤਰਾ ਵਿੱਚ ਤਸਕਰਾਂ ਕੋਲੋਂ ਹੈਰੋਇਨ ਵੀ ਬਰਾਮਦ ਕਰ ਰਹੀ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਅੰਮ੍ਰਿਤਸਰ ਦੀ ਪੁਲਿਸ ਤੇ ਬੀ ਐੱਸ ਐੱਫ ਨੇ ਇੱਕ ਸਾਂਝੇ ਓਪਰੇਸ਼ਨ ਦੌਰਾਨ ਰਾਜਸਥਾਨ ਦੇ ਬਾੜਮੇਰ ਇਲਾਕੇ ਵਿੱਚੋਂ 420 ਕਰੌੜ ਦੀ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ ਇਸ ਦਾ ਖੁਲਾਸਾ ਪੰਜਾਬ ਪੁਲਿਸ ਦੇ ਡੀ ਜੀ ਪੀ ਗੌਰਵ ਯਾਦਵ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ,ਲੋਕ ਸਰਕਾਰ ਦੀ ਇਸ ਕਾਰਵਾਈ ਦੀ ਸ਼ਲਾਘਾ ਕਰ ਰਹੇ ਹਨ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾ ਵਧੀਆ ਫੈਸਲਾ ਦੱਸ ਰਹੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੀ ਐੱਸ ਐੱਫ ਦੀ ਇਸ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾਂ ਜਾਵੇ ਜੋਂ ਨਸ਼ਿਆਂ ਰਾਹੀਂ ਪੰਜਾਬ ਦੀ ਨੌਜਵਾਨੀ ਨੂੰ ਖਤਮ ਕਰਨ ਲਈ ਜ਼ਿੰਮੇਵਾਰ ਹਨ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰਾਜਸਥਾਨ ਦੇ ਬਾੜਮੇਰ ਇਲਾਕੇ ਵਿੱਚ ਇੱਕ ਓਪਰੇਸ਼ਨ ਦੌਰਾਨ 420 ਕਰੌੜ ਦੀ ਹੈਰੋਇਨ ਬਰਾਮਦ ਕਰਨ ਵਾਲੀ ਬੀ ਐੱਸ ਐੱਫ ਦੀ ਕਾਰਵਾਈ ਦੀ ਪੁਰਜ਼ੋਰ ਸ਼ਬਦਾਂ’ਚ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੋਇਆ ਹੈ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੇ ਤੋਂ ਵੱਡੇ ਸਰਕਾਰੀ ਗੈਰ ਸਰਕਾਰੀ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਹਿਤ ਬੀਤੇ ਸਮੇਂ ਬਹੁਤ ਸਾਰੇ ਵੱਡੇ ਰੈਂਕ ਦੇ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ ਅਤੇ ਇਹ ਮੁਹਿੰਮ ਓਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿਚੋਂ ਨਸ਼ਿਆਂ ਦੇ ਕਾਰੋਬਾਰ ਖਤਮ ਨਹੀਂ ਹੋ ਜਾਂਦੇ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਰਾਜਸਥਾਨ ਦੇ ਬਾੜਮੇਰ ਇਲਾਕੇ ‘ਚ ਬੀ ਐੱਸ ਐੱਫ ਦੇ ਇੱਕ ਸਾਂਝੇ ਓਪਰੇਸ਼ਨ ਰਾਹੀਂ 420 ਕਰੌੜ ਹੈਰੋਇਨ ਬਰਾਮਦ ਕਰਨ ਵਾਲੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਉਪਰਾਲਾ ਮੰਨਦੀ ਹੋਈ ਪੰਜਾਬ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਨਸ਼ਿਆਂ ਦੇ ਤਸਕਰਾਂ ਨੂੰ ਬਖਸ਼ਿਆ ਨਾਂ ਜਾਵੇ ਅਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਫੈਡਰੇਸ਼ਨ ਦੇ ਕਈ ਹੋਰ ਕਾਰਕੁੰਨ ਵੀ ਹਾਜਰ ਸਨ ।


