ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 6 ਜੁਲਾਈ ਨੂੰ ਮਨਾਇਆ ਜਾਵੇਗਾ- ਜਥੇਦਾਰ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ

ਅੰਮ੍ਰਿਤਸਰ , ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਤੇ ਸਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਗੁਰਮਤਿ ਸਮਾਗਮ 6 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਰੋਡ ਵੱਲਾ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਦੇਖ ਰੇਖ ਦੇ ਨਾਲ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ, ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਸਮੇਤ ਹੋਰ ਕਈ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ, ਸ਼ਾਮ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮੁਹੱਲਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਧਾਰਮਿਕ ਸਿਆਸੀ ਸਮਾਜਿਕ ਤੇ ਸਮਾਜ ਭਲਾਈ ਆਗੂ ਪਹੁੰਚ ਰਹੇ ਹਨ,ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਦੀਆਂ ਹਾਜ਼ਰੀਆਂ ਭਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸਮਾਗਮ ਸਬੰਧੀ 4 ਜੁਲਾਈ ਦਿਨ ਸ਼ੁਕਰਵਾਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 6 ਜੁਲਾਈ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਕਈ ਸੰਪਰਦਾਵਾਂ ਦੇ ਸੰਤਾਂ ਮਹਾਪੁਰਸ਼ਾਂ ਤੇ ਨਿਹੰਗ ਸਿੰਘ ਮੁਖੀਆਂ ਵੱਲੋਂ ਹਾਜ਼ਰੀ ਲਵਾ ਕੇ ਸੰਗਤਾਂ ਨੂੰ ਜਿਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਵਿਸਥਾਰ ਚਾਨਣਾ ਪਾਇਆ ਜਾਵੇਗਾ ਉਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਭੇਂਟ ਕਰ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਜਰਨੈਲ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਇਤਿਹਾਸ ਤੇ ਪੰਥਕ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ, ਸਮੂਹ ਧਾਰਮਿਕ ਬੁਲਾਰਿਆਂ ਤੇ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਦਲ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਮੁਖੀ ਮਾਲਵਾ ਤਰਨਾ ਦਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ, ਸਮਾਗਮ ਵਿੱਚ ਵਿਸ਼ੇਸ਼ ਤੌਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਸਕੱਤਰ ਮੰਨਣ ਤੇ ਹੋਰ ਮਹਾਨ ਧਾਰਮਿਕ ਸਖਸ਼ੀਅਤਾਂ ਪਹੁੰਚ ਰਹੀਆਂ ਹਨ, ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਧਾਰਮਿਕ ਸਮਾਗਮ ਵਿੱਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।।

Leave a Reply

Your email address will not be published. Required fields are marked *