ਗੁਰਦਾਸਪੁਰ, 1 ਜੁਲਾਈ (ਸਰਬਜੀਤ ਸਿੰਘ)– ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਧ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਇਸ ਨਾਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਥਾਨਕ ਸਿੱਖ ਸੰਗਤਾਂ ਪੂਰੀ ਤਰ੍ਹਾਂ ਬਾਗ਼ੋਂ ਬਾਗ਼ ਦਿਸ ਰਹੀਆਂ ਹਨ, ਕਿਉਂਕਿ ਇਸ ਨਾਲ ਹੁਣ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਦੀ ਤਲਵੰਡੀ ਦੇ ਜਥੇਦਾਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਬਣ ਸਕਣਗੇ ਜੋਂ ਕਿ ਕੇਂਦਰ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਕਿਉਂਕਿ ਇਸ ਨਾਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਹੋਰ ਵੀ ਤਕੜੇ ਪ੍ਰਬੰਧਾਂ ਨਾਲ ਕਰ ਸਕੇਗੀ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਤੋਂ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਤੋਂ ਧਰਮ ਪ੍ਰਚਾਰ ਲਹਿਰ ਦੇ ਇਨਚਾਰਜ ਨੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਧ ਬਿਲ ਨੂੰ ਪ੍ਰਵਾਨਗੀ ਦੇਣ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੋਧ ਬਿਲ ਨੂੰ ਪ੍ਰਵਾਨਗੀ ਦੇਣ ਵਾਲੇ ਇਤਿਹਾਸਕ ਫੈਸਲੇ ਦੀ ਪੁਰਜ਼ੋਰ ਸ਼ਬਦਾਂ ‘ਚ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ ਕਿਉਂਕਿ ਇਸ ਨਾਲ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਵਿੱਚ ਵੱਡਾ ਸੁਧਾਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਇਥੇ ਹੀ ਬਸ ਨਹੀਂ ਇਸ ਸੋਧ ਬਿਲ ਦੇ ਹੋਂਦ ਵਿੱਚ ਆਉਣ ਕਰਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੇ ਜਥੇਦਾਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣ ਸਕਣਗੇ।


