ਮਜੀਠੀਆ ਦੀ ਮੋਹਾਲੀ ਅਦਾਲਤ ਪੇਸ਼ੀ ਮੌਕੇ ਸੁਖਬੀਰ ਬਾਦਲ ਸਮੇਤ ਕੁਝ ਅਕਾਲੀਆਂ ਨੂੰ ਨਜ਼ਰਬੰਦ ਅਤੇ ਬਹੁਤ ਸਾਰਿਆਂ ਨੂੰ ਰਸਤੇ ‘ਚ ਰੋਕਣਾ ਗੈਰ ਕਾਨੂੰਨੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)–ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਤੋਂ ਉਪਰੰਤ ਅਦਾਲਤ ਨੇ ਉਨ੍ਹਾਂ ਦਾ ਸੱਤ ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਇਹ ਰੀਮਾਡ ਅਜ ਖ਼ਤਮ ਹੋਣ ਤੋਂ ਉਪਰੰਤ ਮਜੀਠੀਆ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ, ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਜੀਠੀਆ ਦੇ ਹੱਕ ਵਿੱਚ ਮੀਟਿੰਗ ਕਰਨ ਤੋਂ ਉਪਰੰਤ ਅਕਾਲੀ ਵਰਕਰ ਸੜਕਾਂ ਰਾਹੀਂ ਮੋਹਾਲੀ ਪੁੱਜ ਕੇ ਸਰਕਾਰ ਵਿਰੋਧੀ ਨਾਅਰੇ ਬਾਜ਼ੀ ਕਰਨੇ ਚਾਉਂਦੇ ਸਨ ਜਿਸ ਕਰਕੇ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੈਂਕੜੇ ਵਰਕਰਾਂ ਨੂੰ ਜਾਂ ਤਾਂ ਘਰਾਂ ਵਿੱਚ ਨਜ਼ਰ ਬੰਦ ਕਰ ਦਿੱਤਾ ਗਿਆ ਤੇ ਕੁਝ ਕੁ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ, ਅਕਾਲੀ ਵਰਕਰ ਮੋਹਾਲੀ ਵਿੱਚ ਪੈਂਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠ ਕਰਨ ਦੀ ਵਿਉਂਤਬੰਦੀ ਬਣਾ ਰਹੇ ਸਨ ਜੋ ਪੰਜਾਬ ਪੁਲਿਸ ਨੇ ਨਾਕਾਮ ਬਣਾ ਦਿੱਤੀ, ਸਰਕਾਰ ਵਿਰੋਧੀ ਇਸ ਨੂੰ ਪੰਜਾਬ ‘ਚ ਅਣਐਲਾਨੀ ਐਮਰਜੈਂਸੀ ਦੱਸ ਰਹੇ ਹਨ ਜਦੋਂ ਸਰਕਾਰ ਦਾ ਕਹਿਣਾ ਹੈ ਕਿ ਉਹਨਾਂ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਅਜਿਹਾ ਕੀਤਾ ਹੈ ਪਰ ਪੰਜਾਬ ਦੇ ਲੋਕ ਇਸ ਦਾ ਵਿਰੋਧ ਕਰ ਰਹੇ ਹਨ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਕਾਲੀਆਂ ਦੀ ਬੇਲੋੜੀ ਦਖ਼ਲ ਅੰਦਾਜੀ ਕਰਕੇ ਗ੍ਰਿਫਤਾਰ ਕਰਨ ਵਾਲੀ ਗੈਰ ਕਾਨੂੰਨੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਗੁਰੂ ਘਰਾਂ ਵਿੱਚ ਜਾਣੋ ਰੋਕਣਾ ਅਣ ਐਲਾਨੀ ਐਮਰਜੈਂਸੀ ਤੋਂ ਕਿਤੇ ਘੱਟ ਨਹੀਂ ਇਸ ਕਰਕੇ ਗ੍ਰਿਫਤਾਰ ਕੀਤੇ ਸਾਰੇ ਅਕਾਲੀ ਵਰਕਰਾਂ ਨੂੰ ਬਾਇੱਜ਼ਤ ਰਿਹਾ ਕੀਤਾ ਜਾਵੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਮੌਕੇ ਸੁਖਬੀਰ ਬਾਦਲ, ਮਜੀਠੀਆ ਦੀ ਧਰਮਪਤਨੀ ਸਮੇਤ ਸੈਂਕੜੇ ਵਰਕਰਾਂ ਨੂੰ ਨਜ਼ਰਬੰਦ ਤੇ ਗ੍ਰਿਫਤਾਰ ਕਰਨ ਦੀ ਨਿੰਦਾ ਤੇ ਸਮੂਹ ਵਰਕਰਾਂ ਨੂੰ ਬਾਇੱਜ਼ਤ ਰਿਹਾ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।

 ਉਹਨਾਂ ਕਿਹਾ ਮਜੀਠੀਆ ਨੂੰ ਸਰਕਾਰ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ ਪਰ ਸਰਕਾਰ ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਕਰ ਰਹੀ ਹੈ ਕਿ ਮਜੀਠੀਆ ਨੂੰ ਡਰੱਗ ਮਾਮਲੇ’ਚ ਗ੍ਰਿਫਤਾਰ ਕੀਤਾ ਗਿਆ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸਰਕਾਰ ਦੀ ਗਲਤ ਨੀਤੀ ਦਾ ਵਿਰੋਧ ਕਰਨਾ ਪਬਲਿਕ ਦਾ ਰਾਈਟ ਹੈ ਇਸ ਕਰਕੇ ਸਾਡੀ ਪਾਰਟੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਦੀ ਇਸ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਜਿਸ ਦੋਸ਼ ਵਿਚ ਸ੍ਰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਹੈ ਉਹੋ ਪੰਜਾਬ ਦੇ ਲੋਕਾਂ ਨੂੰ ਦੱਸਿਆ ਜਾਵੇ, ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਨਾਂ ਕੀਤਾ ਜਾਵੇ ਕਿ ਮਜੀਠੀਆ ਨੂੰ ਡਰੱਗ ਮਾਮਲੇ’ਚ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਇਸ ਕਰਕੇ ਅਕਾਲੀ ਵਰਕਰਾਂ ਵਿੱਚ ਰੋਸ਼ ਪਾਇਆ ਜਾ ਰਿਹਾ ਹੈ ਅਤੇ ਉਹ ਲੋਕਾਂ ਨੂੰ ਸਚਾਈ ਦੱਸਣੀ ਚਾਹੁੰਦੇ ਹਨ ਅਤੇ ਤੁਸੀਂ ਕਾਨੂੰਨ ਵਿਵਸਥਾ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਨਜ਼ਰਬੰਦ ਤੇ ਗ੍ਰਿਫਤਾਰ ਕਰ ਰਹੇ ਹੋ ਜੋ ਸਰਕਾਰ ਦੀ ਲੋਕ ਵਿਰੋਧੀ ਨੀਤੀ ਤੇ ਨਿੰਦਣਯੋਗ ਵਰਤਾਰਾ ਹੈ।

Leave a Reply

Your email address will not be published. Required fields are marked *