ਫਿਰੋਜ਼ਪੁਰ, ਗੁਰਦਾਸਪੁਰ, 2 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਯਾਦਗਾਰੀ ਪਾਤਸ਼ਾਹੀ ਦਸਵੀਂ ਪਿੰਡ ਫੇਮੀਵਾਲਾ ਮੱਖੂ ਫਿਰੋਜ਼ਪੁਰ ਵਿਖੇ 5 ਜੁਲਾਈ ਦਿਨ ਸ਼ਨੀਵਾਰ ਨੂੰ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੀਆਂ ਸਿਰਮੌਰ ਹਸਤੀਆਂ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਫੌਜ਼ਾਂ ਸਮੇਤ ਹਜ਼ਾਰਾਂ ਧਾਰਮਿਕ ਸਿਆਸੀ ਸਮਾਜਿਕ ਤੇ ਹੋਰ ਸੰਗਤਾਂ ਪਹੁੰਚ ਰਹੀਆਂ ਹਨ,। ਇਸ ਸਬੰਧੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ਤੇ ਹੋਰ ਧਾਰਮਿਕ ਸਿਆਸੀ ਸਾਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਜੀ ਦੇ ਲੰਗਰ ਅਟੁੱਟ ਵਰਤਾਏ ਜਾਣਗੇ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਨਾਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਇਸ ਮੌਕੇ ਕੱਲ 3 ਜੁਲਾਈ ਦਿਨ ਵੀਰਵਾਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਬੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 5 ਜੁਲਾਈ ਦਿਨ ਸ਼ਨੀਵਾਰ ਨੂੰ ਪਾਏ ਜਾਣਗੇ ਅਤੇ ਭਾਰੀ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬ ਤੇ ਹੋਰ ਮਹਾਨ ਸ਼ਖ਼ਸੀਅਤ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕਰਨਗੇ, ਭਾਈ ਖਾਲਸਾ ਨੇ ਦੱਸਿਗੁਰਦੁਆਰਾ ਪਾਤਸ਼ਾਹੀ ਦਸਵੀਂ ਫੇਮੀਵਾਲਾ ਮੱਖੂ ‘ਚ 5 ਜੁਲਾਈ ਨੂੰ ਹੋਵੇਗਾ ਗੁਰਮਤਿ ਸਮਾਗਮ, 3 ਜੁਲਾਈ ਹੋਣਗੇ ਅਖੰਡ ਪਾਠ ਸਾਹਿਬ ਆਰੰਭ- ਜਥੇਦਾਰ ਗੁਰਦੀਪ ਸਿੰਘ ਭਾਈ ਕੇਆ ਬਾਅਦ ਦੁਪਹਿਰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਧੰਨ ਧੰਨ ਬਾਬਾ ਭਾਈ ਰੂਪ ਚੰਦ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਮਾਨ ਸਿੰਘ ਅਕਾਲੀ, ਜਥੇਦਾਰ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬ ਤੇ ਹਜ਼ਾਰਾਂ ਲਾਡਲੀਆਂ ਨਿਹੰਗ ਫੌਜ਼ਾਂ ਪਹੁੰਚ ਰਹੀਆਂ ਹਨ ।


