ਫਿਲੌਰ, ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਐਕਟਰ ਨਿਰਮਲ ਰਿਸ਼ੀ, ਪ੍ਰੋਡਿਊਸਰ ਜਰਨੈਲ ਸਿੰਘ ਤੇ ਕਲਾਕਾਰ ਸੌਰਭ ਰਤਨ ਦੇ ਅਧਾਰਤ ਫ਼ਿਲਮੀ ਟੀਮ ਨੇ ਆਪਣੇ ਸਾਥੀਆਂ ਸਮੇਤ ਮੱਥਾ ਟੇਕ ਕੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਮਹਾਪੁਰਸ਼ਾਂ ਵੱਲੋਂ ਗੁਰੂ ਘਰ ਦੀ ਮਰਯਾਦਾ ਅਨੁਸਾਰ ਆਈ ਹੋਈ ਸਾਰੀ ਟੀਮ ਨੂੰ ਫੁੱਲਾਂ ਦੇ ਹਾਰ ਤੇ ਸੀਰੀ ਪਾਓ ਦੇ ਕੇ ਨਿਵਾਜਿਆ ਤੇ ਫਿਲਮ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰੂ ਘਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਉਹਨਾਂ ਭਾਈ ਖਾਲਸਾ ਨੇ ਦੱਸਿਆ ਦੁਆਬਾ ਖੇਤਰ ਦੇ ਇਸ ਧਾਰਮਿਕ ਅਸਥਾਨ ਤੇ ਹਰ ਤਰ੍ਹਾਂ ਸਿਆਸੀ ਲੀਡਰ,ਕਿਸਾਨ ਜਥੇਬੰਦੀਆਂ ਦੇ ਆਗੂ ਹਮੇਸ਼ਾ ਹੀ ਨਕਸਮਤਕ ਹੁੰਦੇ ਰਹਿੰਦੇ ਹਨ ਅਤੇ ਅਰਦਾਸਾਂ ਕਰਾਉਂਦੇ ਹਨ,ਮੁੱਖ ਪ੍ਰਬੰਧਕ ਮਹਾਂਪੁਰਸ਼ ਸੰਤ ਸੁਖਵਿੰਦਰ ਸਿੰਘ ਜੀ,ਸੰਤ ਜਰਨੈਲ ਸਿੰਘ ਜੀ ਤੇ ਪ੍ਰਬੰੰਧਕੀ ਸੈਕਟਰੀ ਡਾਕਟਰ ਅਮਰਜੋਤ ਸਿੰਘ ਸੰਧੂ ਵੱਲੋਂ ਜਿਥੇ ਆਈਆਂ ਸਾਰੀਆਂ ਉੱਚ ਸ਼ਖ਼ਸੀਅਤਾਂ ਦਾ ਤਹਿ ਦਿਲੋਂ ਆਦਰ ਮਾਣ ਸਨਮਾਨ ਕੀਤਾ ਜਾਂਦਾ ਹੈ ਅਤੇ ਗੁਰੂ ਘਰ ਦੀ ਮਰਿਯਾਦਾ ਅਨੁਸਾਰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।ਭਾਈ ਖਾਲਸਾ ਨੇ ਦੱਸਿਆ ਇਸੇ ਕੜੀ ਤਹਿਤ ਕੱਲ ਪੰਬਾਬੀ ਫਿਲਮਾਂ ਦੀ ਟੀਮ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਜਿੱਥੇ ਮੱਥਾਂ ਟੇਕਿਆ ਗਿਆ ਉਥੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਤੋਂ ਫ਼ਿਲਮੀ ਦੀ ਚੜਦੀ ਕਲਾ ਲਈ ਅਰਦਾਸ ਕਰਵਾਈ ਗਈ, ਮਹਾਪੁਰਸ਼ਾਂ ਵੱਲੋਂ ਪੂਰੀ ਟੀਮ ਨੂੰ ਜੀਅ ਆਇਆਂ ਆਖਿਆ ਗਿਆ ਅਤੇ ਨਿੱਘਾ ਸਵਾਗਤ ਕਰਨ ਦੇ ਨਾਲ-ਨਾਲ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਚਾਹ ਪਾਣੀ ਛਕਾਇਆ ਗਿਆ , ਇਸ ਮੌਕੇ ਤੇ ਪੰਜਾਬੀ ਫਿਲਮਾਂ ਦੇ ਐਕਟਰ ਨਿਰਮਲ ਰਿਸ਼ੀ, ਪ੍ਰੋਡਿਊਸਰ ਜਰਨੈਲ ਸਿੰਘ, ਕਲਾਕਾਰ ਸੌਰਭ ਰਤਨ ਤੋ ਇਲਾਵਾ ਕਈ ਸ਼ਖ਼ਸੀਅਤਾਂ ਹਾਜ਼ਰ ਸਨ ਸਥਾਨਕ ਲੋਕਾਂ ਵੱਲੋਂ ਪੰਜਾਬੀ ਸਟਾਰਾ ਵੱਲੋਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਵਿਖੇ ਅਰਦਾਸ ਕਰਾਉਣ ਵਾਲੇ ਕਾਰਜ਼ ਦੀ ਬਹੁਤ ਹੀ ਸ਼ੋਭਾ ਕੀਤੀ ਜਾ ਰਹੀ ਹੈ।।


