ਅੰਮ੍ਰਿਤਸਰ, ਗੁਰਦਾਸਪੁਰ, 6 ਜੁਲਾਈ ( ਸਰਬਜੀਤ ਸਿੰਘ)–ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਤੇ ਉਹਨਾਂ ਪਵਿੱਤਰ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ ( ਭਾਈ ਜੈਤਾ ਜੀ) ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਟਿੱਬਾ ਸਾਹਿਬ ਪਾਤਸ਼ਾਹੀ ਨੌਵੀਂ ਮਹਿਤਾ ਅੰਮ੍ਰਿਤਸਰ ਰੋਡ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਮਨਾਇਆ ਗਿਆ, ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਹੋਰ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ,ਸਾਮ ਨੂੰ ਮਹੱਲਾ ਖੇਡਿਆ ਗਿਆ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਜੋੜ ਮੇਲੇ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਆਰਤੀ ਆਰਤਾ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਅਰੰਭਤਾ ਭਾਈ ਭੁਪਿੰਦਰ ਸਿੰਘ ਬੋਪਾਰਾਏ ਦੇ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ ਦੀ ਹਾਜ਼ਰੀ ਤੋਂ ਬਾਅਦ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਨੇ ਆਪਣੀ ਹਾਜ਼ਰੀ ਲਵਾਈ ਤੇ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਆ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਬੰਧੀ ਸਿੱਖ ਸੰਗਤਾਂ ਨੂੰ ਵਿਸਤਾਰ ਨਾਲ ਚਾਨਣਾ ਪਾਇਆ ਉਥੇ ਉਨ੍ਹਾਂ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਮਹਾਨ ਤੋਂ ਜਾਣੂ ਕਰਵਾਇਆ, ਭਾਈ ਖਾਲਸਾ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ਸਾਬਕਾ ਕੈਬਨਿਟ ਮੰਤਰੀ ਸ੍ਰ ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਮੁਖੀ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ,ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਜਥੇਦਾਰ ਚੀਮਾ ਸਾਹਿਬ ਜਲੰਧਰ, ਸ੍ਰ ਸਤਨਾਮ ਸਿੰਘ ਪ੍ਰਧਾਨ ਐਸ਼ ਵਿੰਗ, ਬਾਬਾ ਰਾਜਾ ਸਿੰਘ, ਜਥੇਦਾਰ ਮੱਖਣ ਸਿੰਘ ਰੰਘੜਨੰਗਲ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ ਨੇ ਪੰਥ ਦੀ ਮਹਾਨ ਸ਼ਖ਼ਸੀਅਤ ਦਾ ਮਨਮਾਨ ਕੀਤਾ ਗਿਆ, ਇਸ ਮੌਕੇ ਤੇ ਬੋਲਦਿਆਂ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਸਮੂਹ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਸਪੱਸ਼ਟ ਕੀਤਾ ਕਿ ਨੋਵੇ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਨੂੰ ਸਮਰਪਿਤ ਅੱਜ ਤੋਂ ਸ਼ਹਿਰਾਂ ਤੇ ਪਿੰਡਾਂ ਵਿਚ ਸਿੱਖੀ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਗੁਰੂ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਦਿਵਸ਼ ਤੱਕ ਲਗਾਤਾਰ ਜਾਰੀ ਰਹੇਗੀ, ਇਸ ਮੌਕੇ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜ਼ੇ ਬਰਛੇ ਬਰਛੀਆਂ ਖੰਡੇ ਦੋਧਾਰੇ ਕਿਰਪਾਨਾਂ ਅਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੀ ਅਗਵਾਈ ‘ਚ ਮਹੱਲਾ ਖੇਡਿਆ ਤੇ ਆਈਆਂ ਸੰਗਤਾਂ ਨੂੰ ਘੌੜਸਵਰੀ,ਨਿਸਾਨੇਬਾਜੀ, ਗਤਕਾ ਬਾਜ਼ੀ ਪੈਂਤੜੇ ਕੱਢਣੇ ਕਿੱਲੀ ਤੇ ਕਿਲਾ ਪੁੱਟਣਾ ਆਦਿ ਵਰਗੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ।


