ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਅਬੋਹਰ ਦੇ ਵਪਾਰੀ ਅੰਜੂ ਸ਼ਰਮਾ ਦੀ ਅੰਨੇਵਾਹ ਗੋਲੀਆਂ ਚਲਾ ਕੇ ਹੱਤਿਆ ਕਰਨ ਵਾਲੀ ਦਰਦਨਾਕ ਵਾਰਦਾਤ ਸਰਕਾਰ ਦੇ ਅਮਨ ਕਾਨੂੰਨ ਦੀ ਵਿਵਸਥਾ ਤੇ ਕਈ ਸਵਾਲ ਪੈਦਾ ਕਰਦੀ ਹੈ, ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਬਹੁਤ ਸਾਰੇ ਵੱਡੇ ਆਗੂਆਂ ਨੇ ਅੰਜੂ ਸ਼ਰਮਾ ਦੀ ਮੌਤ ਤੇ ਗਹਿਰੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਤੇ ਤਿੱਖੇ ਸਵਾਲ ਪੈਦਾ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਅੱਜ ਕੱਲ੍ਹ ਸਥਿਤੀ ਇੰਨੀ ਵਿਗੜ ਗਈ ਹੈ ਕਿ ਸਮਾਜ ਵਿਰੋਧੀ ਲੋਕ ਸ਼ਰੇਆਮ ਲੋਕਾਂ ਨੂੰ ਗੋਲੀਆਂ ਨਾਲ ਭੁੰਨ ਕੇ ਰੱਖ ਦਿੰਦੇ ਉਹਨਾਂ ਪੰਜਾਬ ਸਰਕਾਰ ਆਪਣੀ ਪੰਜਾਬ ਪੁਲਿਸ ਨੂੰ ਚੁਸਤ ਦਰੁਸਤ ਕਰਨ ਤੇ ਉਨ੍ਹਾਂ ਨੂੰ ਅਜਿਹੀਆਂ ਘਟਨਾਵਾਂ ਤੇ ਤੁਰੰਤ ਕਾਬੂ ਪਾਉਣ ਦੀਆਂ ਦੀਆਂ ਸਖਤ ਹਦਾਇਤਾਂ ਜਾਰੀ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਈ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅਬੋਹਰ ਵਿਖੇ ਉੱਘੇ ਵਪਾਰੀ ਅੰਜੂ ਸ਼ਰਮਾ ਨੂੰ ਗੋਲੀਆਂ ਨਾਲ ਭੁੰਨਣ ਵਾਲੀ ਦਰਦਨਾਕ ਵਾਰਦਾਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਇਸ ਵਾਰਦਾਤ ਦੀ ਪੂਰੀ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਰਾਹੀਂ ਕੀਤਾ, ਉਹਨਾਂ ਦੱਸਿਆ ਮਰਹੂਮ ਗਾਇਕ ਸਿੱਧੂ ਮੂਸਾ ਵਾਲੇ ਦੀ ਹੱਤਿਆ ਵਾਂਗ ਅਬੋਹਰ ਦੇ ਵਪਾਰੀ ਅੰਜੂ ਸ਼ਰਮਾ ਦੀ ਹੱਤਿਆ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਤੇ ਕਈ ਸਵਾਲ ਪੈਦਾ ਕਰਦੀ ਹੈ ਭਾਈ ਖਾਲਸਾ ਨੇ ਦੱਸਿਆ ਇਸੇ ਹੀ ਕਰਕੇ ਭਾਜਪਾਈ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਸਮੇਤ ਬਹੁਤ ਸਾਰੇ ਧਾਰਮਿਕ ਤੇ ਸਿਆਸੀ ਨੇਤਾਵਾਂ ਨੇ ਇਸ ਹੱਤਿਆ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਸਰਕਾਰ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਭਾਈ ਖਾਲਸਾ ਨੇ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਅਤੇ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਢੁਕਵੇਂ ਤੇ ਲੋੜੀਂਦੇ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਹੀ ਸੂਬੇ ਵਿੱਚ ਵਧ ਰਹੀਆਂ ਇਨ੍ਹਾਂ ਵਰਦਾਤਾ ਕਾਬੂ ਪਾਇਆ ਜਾ ਸਕਦਾ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਤੋ ਇਲਾਵਾ ਕਈ ਕਾਰਕੁੰਨ ਹਾਜਰ ਸਨ ।


