ਵਿਦੇਸ਼ ਭੇਜਣ ਦੇ ਨਾਂ ਤੇ 30 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇ-ਯੂਨੀਅਨ ਆਗੂ

ਬਠਿੰਡਾ-ਮਾਨਸਾ

ਮਾਨਸਾ, ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ) ਅੱਜ ਪਿੰਡ ਗੇਹਲੇ,ਜ਼ਿਲਾ ਮਾਨਸਾ ਵਿੱਚ ਵਿਦੇਸ਼ ਭੇਜਣ ਦੇ ਨਾਂ ਤੇ ਨੌਜਵਾਨ ਅਕਾਸ਼ਦੀਪ ਸਿੰਘ ਪੁੱਤਰ ਰਾਮ ਸਿੰਘ ਵਾਸੀ ਗੇਹਲੇ ਨਾਲ 30 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮਾਂ ਬਲਵੀਰ ਕੌਰ ਪਤਨੀ ਅਵਤਾਰ ਸਿੰਘ ਵਾਸੀ ਅਜੀਤ ਨਗਰ ਪਟਿਆਲਾ ਅਤੇ ਪ੍ਰਭਜੋਤ ਕੌਰ ਪੁੱਤਰੀ ਅਵਤਾਰ ਸਿੰਘ ਵਾਸੀ ਬਰੈਂਪਟਨ (ਕੈਨੇਡਾ) ਦੀ ਗ੍ਰਿਫਤਾਰੀ ਲਈ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ,ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਪੰਜਾਬ ਕਿਸਾਨ ਯੂਨੀਅਨ ਅਤੇ ਆਇਸਾ ਪੰਜਾਬ ਵੱਲੋਂ ਰੋਸ ਰੈਲੀ ਕੀਤੀ ਗਈ।

ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਵੱਲੋਂ ਰਾਮਸਰੂਪ ਗੇਹਲੇ,ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਬਲਵਿੰਦਰ ਸਿੰਘ ਘਰਾਂਗਣਾ,ਪੰਜਾਬ ਕਿਸਾਨ ਯੂਨੀਅਨ ਵੱਲੋਂ ਜਗਤਾਰ ਸਿੰਘ ਸਹਾਰਨਾ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਉਕਤ ਮੁਲਜ਼ਮਾਂ ਖਿਲਾਫ਼ ਐੱਫ ਆਈ ਆਰ ਨੰਬਰ 163 ਦੇ ਤਹਿਤ ਥਾਣਾ ਸਦਰ ਮਾਨਸਾ ਵਿੱਚ ਪਰਚਾ ਦਰਜ ਹੋਣ ਦੇ ਬਾਵਜੂਦ ਵੀ ਪ੍ਰਸ਼ਾਸ਼ਨ ਵੱਲੋਂ ਅਜੇ ਤੱਕ ਗ੍ਰਿਫਤਾਰੀ ਨਹੀਂ ਕੀਤੀ ਗਈ ਅਤੇ ਪੀੜਤਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਦੋਸ਼ੀ ਪੁਲਿਸ ਅਤੇ ਸਿਆਸਤ ਦੀ ਮਿਲੀਭੁਗਤ ਨਾਲ ਸ਼ਰੇਆਮ ਘੁੰਮ ਰਹੇ ਹਨ।ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੁਲਜ਼ਮਾਂ ਨੂੰ ਗ੍ਰਿਫਤਾਰ ਨਾਂ ਕੀਤਾ ਗਿਆ ਤਾਂ 14 ਜੁਲਾਈ ਦਿਨ ਸੋਮਵਾਰ ਨੂੰ ਥਾਣਾ ਸਦਰ ਮਾਨਸਾ ਦਾ ਘਿਰਾਓ ਕੀਤਾ ਜਾਵੇਗਾ।

Leave a Reply

Your email address will not be published. Required fields are marked *