ਐਸ.ਐਸ.ਪੀ. ਗੁਰਦਾਸਪੁਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਨਸ਼ਿਆ ਤੋਂ ਬੱਚਣ, ਟ੍ਰੈਫਿਕ ਦੇ ਨਿਯਮਾ ਤੇ ਸ਼ੋਸਲ ਮੀਡੀਆ ਦੀ ਸਹੀ ਵਰਤੋਂ ਬਾਰੇ ਦਿੱਤੇ ਗਏ ਨਿਰਦੇਸ਼

ਗੁਰਦਾਸਪੁਰ

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੇ ਸੀਨੀਅਰ ਸੁਪਰਡੈਂਟ ਆਫ ਪੁਲਸ (ਐਸਐਸਪੀ) ਆਦਿੱਤਯ, ਆਈਪੀਐਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਗਭਗ 150 ਵਿਦਿਆਰਥੀਆਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਮੁਹਿੰਮ ਚਲਾਈ। ਇਹ ਮੁਹਿੰਮ 11 ਜੁਲਾਈ 2025 ਨੂੰ ਜ਼ਿਲ੍ਹਾ ਪੁਲਸ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ।
ਇਸ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਦਿੱਤਯ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਮਿਤੀ 11.07.2025 ਨੂੰ ਜਿਲ੍ਹਾ ਪੁਲਸ ਦਫ਼ਤਰ ਵਿਖੇ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ, ਆਨੰਦ ਮਾਡਲ ਸੀਨੀਅਰ ਸਕੈਡੰਰੀ ਸਕੂਲ ਗੁਰਦਾਸਪੁਰ, ਗਰੀਨਲੈਂਡ ਪਬਲਿਕ ਸਕੂਲ ਦੀਨਾਨਗਰ, ਸਰਕਾਰੀ ਸੀਨੀਅਰ ਸਕੈਡਰੀ ਸਕੂਲ ਮਗਰਮੂਦੀਆਂ ਅਤੇ ਸਰਵਜੋਤੀ ਸੀਨੀਅਰ ਸਕੈਡਰੀ ਸਕੂਲ ਬਹਿਰਾਮਪੁਰ ਦੇ ਕ੍ਰੀਬ 150 ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਗਈ।
ਮੁਲਾਕਤ ਦੌਰਾਨ ਵਿਦਿਆਰਥੀਆਂ ਨੂੰ ਸ਼ੋਸਲ ਮੀਡੀਆ ਦਾ ਜਿੰਮੇਵਾਰੀ ਨਾਲ ਇਸਤੇਮਾਲ ਕਰਨ, ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ, ਅਣਜਾਣ ਵਿਅਕਤੀ ਨੂੰ ਸ਼ਾਮਲ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਆਪਣੇ ਮਾਪਿਆ ਜਾਂ ਪੁਲਸ ਨੂੰ ਇਤਲਾਹ ਦੇਣ ਬਾਰੇ ਕਿਹਾ ਗਿਆ। ਮੁਲਾਕਾਤਾ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਪੁਲਸ ਹੈਲਪਲਾਈਨ 112, ਵੂਮੈਨ ਹੈਲਪਲਾਈਨ 1091, Child ਹੈਲਪਲਾਈਨ 1098 ਅਤੇ ਸਾਈਬਰ ਕ੍ਰਾਇਮ ਹੈਲਪਲਾਈਨ 1930 ਬਾਰੇ ਵੀ ਸੂਚਨਾ ਦਿੱਤੀ ਗਈ ਅਤੇ ਪੁਲਸ ਦੇ ਕੰਮ-ਕਾਜ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਇਆ ਗਿਆ ਅਤੇ ਭਵਿੱਖ ਵਿੱਚ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ। ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵਿਅਕਤੀ ਸਬੰਧੀ ਕੋਈ ਸੂਚਨਾ ਪ੍ਰਾਪਤ ਹੋਣ ਤੇ ਉਸਦੀ ਤੁਰੰਤ ਇਤਲਾਹ ਪੁਲਸ ਹੈਲਪਲਾਈਨ ਤੇ ਦੇਣ ਬਾਰੇ ਕਿਹਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਸੜਕ ਤੇ ਸੁਰੱਖਿਅਤ ਰਹਿਣ ਲਈ ਹੈਲਮੈਂਟ ਪਾਉਣ ਦੀ ਹਦਾਇਤ ਕੀਤੀ ਗਈ। ਨਾਬਾਲਿਗ ਵਿਦਿਆਰਥੀਆਂ ਨੂੰ 2 ਪਹੀਆ/4 ਪਹੀਆ ਵਾਹਨ ਨਾ ਚਲਾਉਣ ਬਾਰੇ ਵੀ ਹਦਾਇਤ ਕੀਤੀ ਗਈ।

Leave a Reply

Your email address will not be published. Required fields are marked *