ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਪੁੱਛਣਾ ਜਾ ਕਹਿਣਾ ਕਿ ਫਲਾਣੇ ਦੇਸ਼ ਵਿਚ ਉਹ ਕਿਉਂ ਗਏ ? ਬਹੁਤ ਹੀ ਨਿੰਦਣਯੋਗ ਨੀਤੀ ਕਹੀ ਜਾ ਸਕਦੀ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਮੁੱਖ ਮੰਤਰੀ ਵੱਲੋਂ ਵਰਤੇ ਗਏ ਇੰਨਾਂ ਸ਼ਬਦਾਂ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਮੁੱਖ ਮੰਤਰੀ ਤੇ ਇਸ ਬਦਲੇ ਕ਼ਾਨੂਨੀ ਕਾਰਵਾਈ ਕੀਤੀ ਜਾਵੇ ,ਕਿਉਂਕਿ ਨਰਿੰਦਰ ਮੋਦੀ ਸਮੁਚੇ ਦੇਸ਼ ਵਾਸੀਆਂ ਦੇ ਸਨਮਾਨਯੋਗ ਪ੍ਰਧਾਨ ਮੰਤਰੀ ਹਨ ਅਤੇ ਮੁੱਖ ਮੰਤਰੀ ਦੀ ਇਸ ਟਿੱਪਣੀ ਨਾਲ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਹ ਸਪਸ਼ਟ ਕਹਿ ਰਹੇ ਹਨ ਕਿ ਮੁੱਖ ਮੰਤਰੀ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਲਈ ਅਜਿਹੇ ਸ਼ਬਦਾਂ ਦਾ ਇਸਤੇਮਾਲ ਕਰਨਾ ਬਣਦਾ ਹੀ ਨਹੀਂ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਹਿਣਾ ਕਿ ਉਹ ਅਜਿਹੇ ਮੁਲਕਾਂ ਦੀ ਯਾਤਰਾ ਕਿਉਂ ਕਰ ਰਹੇ ਹਨ ਜਿਨ੍ਹਾਂ ਦੀ ਕੋਈ ਹੋਂਦ ਨਹੀਂ ? ਵਾਲੇ ਬਿਆਨਾਂ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਅਤੇ ਮੁੱਖ ਮੰਤਰੀ ਤੇ ਕ਼ਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍


