ਅੰਮ੍ਰਿਤਸਰ, ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸਿੱਖ ਪੰਥ ਦੇ ਮਾਰਸ਼ਲ ਜਰਨੈਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਦੀ ਯਾਦ ‘ਚ ਸਲਾਨਾ ਜੋੜ ਮੇਲਾ 16 ਜੁਲਾਈ ਦਿਨ ਬੁੱਧਵਾਰ ਨੂੰ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਦਲਪੰਥ ਦੇ ਹੈੱਡ ਕੁਆਰਟਰ ਪਿੰਡ ਬਾਸਰਕੇ ਭੈਣੀ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਸਖ਼ਸ਼ੀਅਤਾਂ ਦਾ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਵੱਲੋਂ ਸਨਮਾਨ ਕੀਤਾ ਜਾਵੇਗਾ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਸਮਾਗਮ ਵਿੱਚ ਮਹਾਨ ਉੱਚ ਸ਼ਖ਼ਸੀਅਤਾਂ ਨੂੰ ਸੱਦੇ ਪੱਤਰ ਭੇਜੇ ਜਾ ਚੁੱਕੇ ਹਨ ਸਮਾਗਮ ਵਿੱਚ ਹਜ਼ਾਰਾਂ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਲਾਨਾ ਜੋੜ ਮੇਲੇ ਦੇ ਸਬੰਧ ਵਿੱਚ ਦਲਪੰਥ ਦੇ ਹੈੱਡ ਕੁਆਰਟਰ ਪਿੰਡ ਬਾਸਰਕੇ ਭੈਣੀ ਅੰਮ੍ਰਿਤਸਰ ਵਿਖੇ 14 ਜੁਲਾਈ ਦਿਨ ਸੋਮਵਾਰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾ


